ਕੁੰਭ ਰਾਸ਼ੀ ਵਾਲਿਆਂ ਦਾ ਧਾਰਮਿਕ ਕੰਮਾਂ ''ਚ ਧਿਆਨ ਲੱਗੇਗਾ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
Saturday, May 02, 2026 - 03:25 AM (IST)
ਮੇਖ : ਕਾਰੋਬਾਰੀ ਦਸ਼ਾ ਠੀਕ-ਠਾਕ ਰਹੇਗੀ, ਧਾਰਮਿਕ ਕੰਮਾਂ ’ਚ ਰੂਚੀ, ਦੋਵੇਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫ਼ਟ-ਕੰਸੀਡਰੇਟ ਰਹਿਣਗੇ।
ਬ੍ਰਿਖ : ਡਾਵਾਂਡੋਲ ਮਨ ਸਥਿਤੀ ਕਰ ਕੇ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਮਨ ਰਾਜ਼ੀ ਨਾ ਹੋਵੇਗਾ, ਸਫ਼ਰ ਵੀ ਟਾਲ ਦੇਣਾ ਸਹੀ ਰਹੇਗਾ।
ਮਿਥੁਨ : ਯਤਨ ਕਰਨ ’ਤੇ ਪਲਾਨਿੰਗ-ਪ੍ਰੋਗਰਾਮਿੰਗ ’ਚ ਕੁਝ ਨਾ ਕੁਝ ਪੇਸ਼ਕਦਮੀ ਹੋਵੇਗੀ, ਧਾਰਮਿਕ ਕੰਮਾਂ ’ਚ ਜੀਅ ਲੱਗੇਗਾ।
ਕਰਕ : ਜਾਇਦਾਦੀ ਕੰਮਾਂ ’ਚ ਸਫ਼ਲਤਾ ਮਿਲੇਗੀ, ਸ਼ਤਰੂ ਚਾਹ ਕੇ ਵੀ ਆਪ ਦਾ ਕੁਝ ਵਿਗਾੜ ਨਾ ਸਕਣਗੇ, ਮਾਣ-ਸਨਮਾਨ ਦੀ ਪ੍ਰਾਪਤੀ।
ਸਿੰਘ : ਜਨਰਲ ਤੌਰ ’ਤੇ ਸਿਤਾਰਾ ਸਟ੍ਰਾਂਗ ਜਿਹੜਾ ਆਪ ਨੂੰ ਹਿੰਮਤੀ, ਉਤਸ਼ਾਹੀ, ਕੰਮਕਾਜੀ ਤੌਰ ’ਤੇ ਵਿਅਸਤ-ਐਕਟਿਵ ਅਤੇ ਇਫੈਕਟਿਵ ਰੱਖੇਗਾ।
ਕੰਨਿਆ : ਵਪਾਰ ਕਾਰੋਬਾਰ ’ਚ ਲਾਭ, ਭੱਜਦੌੜ ਕਰਨ ’ਤੇ ਕੋਈ ਕਾਰੋਬਾਰੀ ਸਮੱਸਿਆ ਸੈਟਲ ਹੋ ਜਾਵੇਗੀ, ਇਰਾਦਿਆਂ ’ਚ ਮਜ਼ਬੂਤੀ।
ਤੁਲਾ : ਵਪਾਰ ਅਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ-ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ, ਮਨ ਸੈਰ ਸਫ਼ਰ ਲਈ ਰਾਜ਼ੀ ਰਹੇਗਾ।
ਬ੍ਰਿਸ਼ਚਕ : ਕਿਉਂਕਿ ਸਿਤਾਰਾ ਨੁਕਸਾਨ ਅਤੇ ਝਮੇਲਿਆਂ ਵਾਲਾ ਹੈ, ਇਸ ਲਈ ਲਿਖਣ-ਪੜ੍ਹਨ ਅਤੇ ਲੈਣ-ਦੇਣ ਦੇ ਕੰਮ ਸੁਚੇਤ ਰਹਿ ਕੇ ਕਰਨੇ ਚਾਹੀਦੇ ਹਨ।
ਧਨ : ਟੀਚਿੰਗ, ਕੋਚਿੰਗ, ਫ਼ੋਟੋਗ੍ਰਾਫੀ, ਕੰਸਲਟੈਂਸੀ, ਟੂਰਿਜ਼ਮ, ਡੈਕੋਰੇਸ਼ਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮਕਰ : ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫ਼ਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹਿਣਗੇ।
ਕੁੰਭ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ, ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਧਾਰਮਿਕ ਕੰਮਾਂ ’ਚ ਰੂਚੀ ਰਹੇਗੀ।
ਮੀਨ : ਪੇਟ ਦੇ ਮਾਮਲੇ ’ਚ ਸੁਚੇਤ ਰਹੇ, ਖਾਣ-ਪੀਣ ’ਚ ਵੀ ਸੀਮਾ ਰੱਖੋ, ਆਪਣੀ ਪੇਮੈਂਟ ਵੀ ਕਿਸੇ ਹੇਠ ਫ਼ਸਣ ਨਾ ਦਿਓ।
2 ਮਈ 2026, ਸ਼ਨੀਵਾਰ
ਪ੍ਰਥਮ (ਸ਼ੁੱਧ) ਜੇਠ ਵਦੀ ਤਿੱਥੀ ਏਕਮ (2-3 ਮੱਧ ਰਾਤ 12.51 ਤਕ) ਅਤੇ ਮਗਰੋਂ ਤਿੱਥੀ ਦੂਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਤੁਲਾ ’ਚ
ਮੰਗਲ ਮੀਨ ’ਚ
ਬੁੱਧ ਮੇਖ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਵਿਸਾਖ ਪ੍ਰਵਿਸ਼ਟੇ 19, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 12 (ਵਿਸਾਖ), ਹਿਜਰੀ ਸਾਲ 1447, ਮਹੀਨਾ : ਜ਼ਿਲਕਾਦ, ਤਰੀਕ : 14, ਸੂਰਜ ਉਦੇ ਸਵੇਰੇ 5.46 ਵਜੇ, ਸੂਰਜ ਅਸਤ : ਸ਼ਾਮ 7.04 ਵਜੇ (ਜਲੰਧਰ ਟਾਈਮ), ਨਕਸ਼ੱਤਰ : ਵਿਸਾਖਾ (ਪੂਰਾ ਦਿਨ ਰਾਤ), ਯੋਗ : ਵਿਅਤੀਪਾਤ (ਰਾਤ 9.45 ਤਕ) ਅਤੇ ਮਗਰੋਂ ਯੋਗ ਵਰਿਆਨ, ਚੰਦਰਮਾ : ਤੁਲਾ ਰਾਸ਼ੀ ’ਤੇ (2-3 ਮੱਧ ਰਾਤ 12.30 ਤਕ) ਅਤੇ ਮਗਰੋਂ ਬ੍ਰਿਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਪ੍ਰਥਮ (ਸ਼ੁੱਧ) ਜੇਠ ਵਦੀ ਪੱਖ ਸ਼ੁਰੂ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
