ਕੁੰਭ ਰਾਸ਼ੀ ਵਾਲਿਆਂ ਦਾ ਧਾਰਮਿਕ ਤੇ ਸਮਾਜਿਕ ਕੰਮਾਂ ’ਚ ਧਿਆਨ ਲੱਗੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

Saturday, Jun 07, 2025 - 07:27 AM (IST)

ਕੁੰਭ ਰਾਸ਼ੀ ਵਾਲਿਆਂ ਦਾ ਧਾਰਮਿਕ ਤੇ ਸਮਾਜਿਕ ਕੰਮਾਂ ’ਚ ਧਿਆਨ ਲੱਗੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

ਮੇਖ  : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਯਤਨਾਂ, ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ, ਦੋਵੇਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫ਼ਟ-ਕੰਸੀਡ੍ਰੇਟ ਰਹਿਣਗੇ।
ਬ੍ਰਿਖ : ਸ਼ਤਰੂ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਹਰ ਦਾਅ ਖੇਲ ਸਕਦੇ ਹਨ, ਇਸ ਲਈ ਉਸ ਤੋਂ ਫਾਸਲਾ ਰੱਖੋ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।।
ਮਿਥੁਨ : ਸਿਤਾਰਾ ਸੰਤਾਨ ਨਾਲ ਜੁੜੇ ਕਿਸੇ ਕੰਮ ਨੂੰ ਸੰਵਾਰਨ ਅਤੇ ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ, ਸੋਚ ਵਿਚਾਰ ’ਚ ਪਾਜ਼ੇਟਿਵਿਟੀ ਰਹੇਗੀ।
ਕਰਕ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਕਰਨ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ।
ਸਿੰਘ : ਮਿੱਤਰਾਂ ਅਤੇ ਕੰਮਕਾਜੀ ਸਾਥੀਆਂ ਦੀ ਮਦਦ ਅਤੇ ਸਹਿਯੋਗ ’ਤੇ ਭਰੋਸਾ ਕਰਨਾ ਸਹੀ ਰਹੇਗਾ ਪਰ ਸਿਹਤ ਦੇ ਪ੍ਰਤੀ ਸੁਚੇਤ ਰਹੋ।
ਕੰਨਿਆ  : ਟੀਚਿੰਗ, ਕੋਚਿੰਗ, ਪ੍ਰਿੰਟਿੰਗ, ਪਬਲੀਸ਼ਿੰਗ, ਫੋਟੋਗ੍ਰਾਫ਼ੀ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ ਪਰ ਪੈਰ ਫਿਸਲਣ ਦਾ ਡਰ, ਮਨ ਵੀ ਅਪਸੈੱਟ ਜਿਹਾ ਰਹੇਗਾ।
ਬ੍ਰਿਸ਼ਚਕ : ਕਿਉਂਕਿ ਸਿਤਾਰਾ ਉਲਝਣਾਂ, ਝਮੇਲਿਆਂ ਵਾਲਾ ਹੈ, ਇਸ ਲਈ ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਅਤੇ ਨਾ ਹੀ ਕੋਈ ਕੰਮ ਲਾਪ੍ਰਵਾਹੀ ਨਾਲ ਨਿਪਟਾਓ।
ਧਨ :  ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫ਼ਰਟੇਬਲ ਰੱਖਣ ਵਾਲਾ, ਕੰਮਕਾਜੀ ਟੂਰਿੰਗ ਵੀ ਫਰੂਟਫੁੱਲ ਰਹੇਗੀ।
ਮਕਰ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ।
ਕੁੰਭ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਕੰਮਕਾਜੀ ਦਸ਼ਾ ਸੰਤੋਖਜਨਕ, ਮਨ ਸੈਰ ਸਫ਼ਰ ਲਈ ਰਾਜੀ ਰਹੇਗੀ।
ਮੀਨ : ਕਾਰੋਬਾਰੀ ਦਸ਼ਾ ਸੰਤੋਖਜਨਕ ਪਰ ਸਿਹਤ ’ਚ ਗੜ੍ਹਬੜੀ ਦਾ ਡਰ, ਲੈਣ-ਦੇਣ ਦੇ ਕੰਮ ਵੀ ਸੰਭਲ ਸੰਭਾਲ ਕੇ ਕਰਨੇ ਸਹੀ ਰਹਿਣਗੇ।

7 ਜੂਨ 2025, ਸ਼ਨੀਵਾਰ
ਜੇਠ ਸ਼ੁਕਲ ਤਿੱਥੀ ਦੁਆਦਸ਼ੀ (ਪੂਰਾ ਦਿਨ ਰਾਤ)।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ       ਬ੍ਰਿਖ ’ਚ 
ਚੰਦਰਮਾ    ਤੁਲਾ ’ਚ 
ਮੰਗਲ      ਸਿੰਘ ’ਚ
 ਬੁੱਧ         ਮਿਥੁਨ ’ਚ 
 ਗੁਰੂ        ਮਿਥੁਨ ’ਚ 
 ਸ਼ੁੱਕਰ      ਮੇਖ ’ਚ 
 ਸ਼ਨੀ       ਮੀਨ ’ਚ
 ਰਾਹੂ       ਕੁੰਭ ’ਚ                                                     
 ਕੇਤੂ       ਸਿੰਘ ’ਚ  

ਬਿਕ੍ਰਮੀ ਸੰਮਤ : 2082, ਜੇਠ ਪ੍ਰਵਿਸ਼ਟੇ 25, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 17 (ਜੇਠ), ਹਿਜਰੀ ਸਾਲ 1446, ਮਹੀਨਾ : ਜਿਲਹਿਜ਼, ਤਰੀਕ : 10, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ : ਸ਼ਾਮ 7.26 ਵਜੇ (ਜਲੰਧਰ ਟਾਈਮ), ਨਕਸ਼ੱਤਰ : ਚਿਤਰਾ (ਸਵੇਰੇ 9.40 ਤੱਕ) ਅਤੇ ਮਗਰੋਂ ਨਕਸ਼ੱਤਰ ਸ਼ਵਾਤੀ, ਯੋਗ : ਵਰਿਆਣ (ਪੁਰਵ ਦੁਪਹਿਰ 11.17 ਤੱਕ) ਅਤੇ ਮਗਰੋਂ ਯੋਗ ਪਰਿਧ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੁਰਵ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਚੰਪਕ ਦੁਆਦਸ਼ੀ, ਈਦ-ਉਲ ਜ਼ੁਹਾ-ਬਕਰੀਦ (ਮੁਸਲਿਮ)।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News