ਕੁੰਭ ਰਾਸ਼ੀ ਵਾਲਿਆਂ ਦਾ ਧਾਰਮਿਕ ਤੇ ਸਮਾਜਿਕ ਕੰਮਾਂ ’ਚ ਧਿਆਨ ਲੱਗੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

Saturday, Mar 07, 2026 - 04:01 AM (IST)

ਕੁੰਭ ਰਾਸ਼ੀ ਵਾਲਿਆਂ ਦਾ ਧਾਰਮਿਕ ਤੇ ਸਮਾਜਿਕ ਕੰਮਾਂ ’ਚ ਧਿਆਨ ਲੱਗੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

ਮੇਖ : ਕੰਮਕਾਜੀ ਪ੍ਰੋਗਰਾਮਾਂ ਲਈ ਸਮਾਂ ਚੰਗਾ, ਸਫ਼ਲਤਾ ਸਾਥ ਦੇਵੇਗੀ, ਹਰ ਮਾਮਲੇ ਦੇ ਪ੍ਰਤੀ ਦੋਵੇਂ ਪਤੀ-ਪਤਨੀ ਦੀ ਇਕੋ ਜਿਹੀ ਸੋਚ-ਅਪਰੋਚ ਰਹੇਗੀ।
ਬ੍ਰਿਖ : ਦੁਸ਼ਮਣਾਂ ਦੀਆਂ ਸ਼ਰਾਰਤਾਂ-ਹਰਕਤਾਂ ’ਤੇ ਨਜ਼ਰ ਰੱਖਣੀ ਸਹੀ ਰਹੇਗੀ, ਆਪ ਕਿਸੇ ਵੀ ਯਤਨ ਅਤੇ ਪ੍ਰੋਗਰਾਮ ਨੂੰ ਅੱਗੇ ਵਧਾਉਣ ਦੀ ਹਿੰਮਤ ਨਾ ਕਰ ਸਕੋਗੇ।
ਮਿਥੁਨ : ਸੰਤਾਨ ਜ਼ਰੂਰਤ ਦੇ ਹਰ ਮੌਕੇ ’ਤੇ ਸਾਥ ਖੜ੍ਹੀ ਦਿਸੇਗੀ, ਮਨ ’ਤੇ ਪਾਜ਼ੇਟਿਵ ਸੋਚ ਪ੍ਰਭਾਵੀ ਰਹੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਕਰਕ : ਕਿਸੇ ਅਦਾਲਤੀ ਕੰਮ ਨਾਲ ਜੁੜੀ ਕੋਈ ਕੋਸ਼ਿਸ਼ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਤੇਜ ਪ੍ਰਭਾਵ-ਬਣਿਆ ਰਹੇਗਾ।
ਸਿੰਘ : ਮਿੱਤਰ ਅਤੇ ਕੰਮਕਾਜੀ ਸਾਥੀ ਆਪ ਨਾਲ ਨਾ ਸਿਰਫ਼ ਸਹਿਯੋਗ ਹੀ ਕਰਨਗੇ, ਬਲਕਿ ਆਪ ਦੇ ਹਰ ਸੁਝਾਅ ਨੂੰ ਵੀ ਸਹਿਮਤੀ ਦੇਣਗੇ।
ਕੰਨਿਆ : ਕੋਚਿੰਗ, ਟੀਚਿੰਗ, ਬੁੱਕ ਪਬਲੀਕੇਸ਼ਨ, ਸਟੇਸ਼ਨਰੀ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ।
ਬ੍ਰਿਸ਼ਚਕ : ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਧਿਆਨ ਰੱਖੋ ਕਿ ਆਪ ਦੀ ਪੇਮੈਂਟ ਕਿਸੇ ਹੇਠ ਫ਼ਸ ਨਾ ਜਾਵੇ।
ਧਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ ਅਤੇ ਆਪ ਦੇ ਕਿਸੇ ਉਲਝੇ ਅਟਕੇ ਕੰਮ ਨੂੰ ਸੁਲਝਾਉਣ ਵਾਲਾ।
ਮਕਰ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫ਼ਸਰ ਨਾ ਸਿਰਫ਼ ਆਪ ਦੇ ਪ੍ਰਤੀ ਸਾਫ਼ਟ ਰੁਖ ਰਖਣਗੇ, ਬਲਕਿ ਸ਼ਤਰੂ ਵੀ ਕਮਜ਼ੋਰ ਰਹਿਣਗੇ।
ਕੁੰਭ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਕੋਈ ਸਕੀਮ, ਪ੍ਰੋਗਰਾਮ ਸਿਰੇ ਚੜ੍ਹਣਗੇ, ਮਾਣ-ਸਨਮਾਨ ਦੀ ਪ੍ਰਾਪਤੀ।
ਮੀਨ : ਸਿਤਾਰਾ ਸਿਹਤ ਲਈ ਕਮਜ਼ੋਰ, ਖਾਣ-ਪੀਣ ’ਚ ਵੀ ਉਨ੍ਹਾਂ ਵਸਤਾਂ ਦੀ ਵਰਤੋਂ ਨਾ ਕਰੋ, ਜਿਹੜੀਆਂ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।

7 ਮਾਰਚ 2026, ਸ਼ਨੀਵਾਰ 
ਚੇਤ ਵਦੀ ਤਿੱਥੀ ਚੌਥ (ਸ਼ਾਮ 7.18 ਤਕ) ਅਤੇ ਮਗਰੋਂ ਤਿੱਥੀ ਪੰਚਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ         ਕੁੰਭ ’ਚ 
ਚੰਦਰਮਾ      ਤੁਲਾ ’ਚ 
ਮੰਗਲ        ਕੁੰਭ ’ਚ
 ਬੁੱਧ          ਕੁੰਭ ’ਚ 
 ਗੁਰੂ         ਮਿਥੁਨ ’ਚ 
 ਸ਼ੁੱਕਰ       ਮੀਨ ’ਚ 
 ਸ਼ਨੀ        ਮੀਨ ’ਚ
 ਰਾਹੂ        ਕੁੰਭ ’ਚ                                                     
 ਕੇਤੂ        ਸਿੰਘ ’ਚ  

ਬਿਕ੍ਰਮੀ ਸੰਮਤ : 2082, ਫੱਗਣ ਪ੍ਰਵਿਸ਼ਟੇ 24, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 16 (ਫੱਗਣ), ਹਿਜਰੀ ਸਾਲ 1447, ਮਹੀਨਾ : ਰਮਜ਼ਾਨ, ਤਰੀਕ : 17, ਸੂਰਜ ਉਦੇ ਸਵੇਰੇ 6.52 ਵਜੇ, ਸੂਰਜ ਅਸਤ : ਸ਼ਾਮ 6.26 ਵਜੇ (ਜਲੰਧਰ ਟਾਈਮ), ਨਕਸ਼ੱਤਰ : ਚਿਤਰਾ (ਪੁਰਵ ਦੁਪਹਿਰ 11.16 ਤਕ) ਅਤੇ ਮਗਰੋਂ ਨਕਸ਼ੱਤਰ ਸਵਾਤੀ, ਯੋਗ : ਧਰੁਵ (ਪੂਰਾ ਦਿਨ ਰਾਤ), ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ, ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News