ਕੁੰਭ ਰਾਸ਼ੀ ਵਾਲਿਆਂ ਦਾ ਧਾਰਮਿਕ-ਸਮਾਜਿਕ ਕੰਮਾਂ ''ਚ ਧਿਆਨ ਲੱਗੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ

Wednesday, Apr 22, 2026 - 06:04 AM (IST)

ਕੁੰਭ ਰਾਸ਼ੀ ਵਾਲਿਆਂ ਦਾ ਧਾਰਮਿਕ-ਸਮਾਜਿਕ ਕੰਮਾਂ ''ਚ ਧਿਆਨ ਲੱਗੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ

ਮੇਖ : ਜੇ ਕਿਸੇ ਵੱਡੇ ਆਦਮੀ ਦੀ ਮਦਦ ਲੈਣ ਲਈ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ, ਆਪ ਦੇ ਪੱਖ ਨੂੰ ਧਿਆਨ ਨਾਲ ਸੁਣੇਗਾ।
ਬ੍ਰਿਖ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਅਤੇ ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।
ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਕਿਉਂਕਿ ਗਲੇ ’ਚ ਖਰਾਬੀ ਦਾ ਡਰ ਹੈ, ਇਸ ਲਈ ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ।
ਕਰਕ : ਸਿਤਾਰਾ ਨੁਕਸਾਨ ਵਾਲਾ ਹੈ, ਇਸ ਲਈ ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ।
ਸਿੰਘ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ, ਕਾਰੋਬਾਰੀ ਟੂਰਿੰਗ ਪ੍ਰੋਗਰਾਮਿੰਗ ਵੀ ਲਾਭ ਦੇਵੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।
ਕੰਨਿਆ : ਸਰਕਾਰੀ-ਗੈਰ ਸਰਕਾਰੀ ਕੰਮਾਂ ’ਚੋਂ ਕੋਈ ਮੁਸ਼ਕਲ ਰੁਕਾਵਟ ਹਟੇਗੀ ਪਰ ਡਿੱਗਣ-ਫਿਸਲਣ ਅਤੇ ਸੱਟ ਲੱਗਣ ਦਾ ਡਰ ਰਹੇਗਾ।
ਤੁਲਾ : ਜਨਰਲ ਤੌਰ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਸ਼ਚਕ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਨਾ ਕਰੋ, ਜਿਹੜੀਆਂ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਸਫਲਤਾ ਮਿਲੇਗੀ।
ਮਕਰ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਚਾਹੀਦੀ, ਕਿਸੇ ਦੇ ਝਾਂਸੇ ’ਚ ਵੀ ਨਹੀਂ ਫਸਣਾ ਚਾਹੀਦਾ।
ਕੁੰਭ : ਜਨਰਲ ਸਿਤਾਰਾ ਬਿਹਤਰ, ਧਾਰਮਿਕ ਸਮਾਜਿਕ ਕੰਮਾਂ ’ਚ ਧਿਆਨ, ਇਰਾਦਿਆਂ ’ਚ ਸਫਲਤਾ ਮਿਲੇਗੀ, ਬਿਹਤਰੀ ਹੋਵੇਗੀ।
ਮੀਨ : ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਮਾਣ-ਸਨਮਾਨ ਦੀ ਪ੍ਰਾਪਤੀ।

22 ਅਪ੍ਰੈਲ 2026, ਬੁੱਧਵਾਰ
ਵਿਸਾਖ ਸੁਦੀ ਤਿੱਥੀ ਛੱਠ (ਰਾਤ 10.50 ਤੱਕ) ਅਤੇ ਮਗਰੋਂ ਤਿੱਥੀ ਸਪਤਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ         ਮੇਖ ’ਚ 
ਚੰਦਰਮਾ     ਮਿਥੁਨ ’ਚ 
ਮੰਗਲ       ਮੀਨ ’ਚ
ਬੁੱਧ          ਮੀਨ ’ਚ 
ਗੁਰੂ         ਮਿਥੁਨ ’ਚ 
ਸ਼ੁੱਕਰ       ਮੇਖ ’ਚ 
ਸ਼ਨੀ        ਮੀਨ ’ਚ
ਰਾਹੂ        ਕੁੰਭ ’ਚ                                                     
ਕੇਤੂ        ਸਿੰਘ ’ਚ  

ਬਿਕ੍ਰਮੀ ਸੰਮਤ : 2083, ਵਿਸਾਖ ਪ੍ਰਵਿਸ਼ਟੇ 9, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 2 (ਚੇਤ), ਹਿਜਰੀ ਸਾਲ 1447, ਮਹੀਨਾ : ਜ਼ਿਲਕਾਦ, ਤਰੀਕ : 4, ਸੂਰਜ ਉਦੇ ਸਵੇਰੇ 5.50 ਵਜੇ, ਸੂਰਜ ਅਸਤ : ਸ਼ਾਮ 6.57 ਵਜੇ (ਜਲੰਧਰ ਟਾਈਮ), ਨਕਸ਼ੱਤਰ : ਆਰਦਰਾ ( ਰਾਤ 10.13 ਤਕ) ਅਤੇ ਮਗਰੋਂ ਪੁਨਰਵਸੁ , ਯੋਗ : ਅਤਿਗੰਡ (ਸਵੇਰੇ 9.09 ਤੱਕ) ਅਤੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਮਿਥੁਨ ਰਾਸ਼ੀ ’ਤੇ  (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ, ਦਿਸ਼ਾ ਲਈ ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ, ਪੁਰਬ ਦਿਵਸ ਅਤੇ ਤਿਉਹਾਰ : ਸ਼੍ਰੀ ਰਾਮਾਨੁਜਾਚਾਰਿਆ ਜੈਅੰਤੀ, ਵਿਸ਼ਵ ਭੂ-ਦਿਵਸ। 
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News