ਕੁੰਭ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਣ ਦੀ ਪ੍ਰਾਪਤੀ ਹੋਵੇਗੀ, ਦੇਖੋ ਆਪਣੀ ਰਾਸ਼ੀ
Saturday, Apr 05, 2025 - 06:16 AM (IST)

ਮੇਖ : ਕੰਮਕਾਜੀ ਭਜਦੌੜ ਅਤੇ ਵਿਅਸਤਤਾ ਬਣੀ ਰਹੇਗੀ, ਆਪਣੇ ਕੰਮਾਂ ਨੂੰ ਨਿਪਟਾਉਣ ਲਈ ਆਪ ਪੁਰੀ ਤਰ੍ਹਾਂ ਐਕਟਿਵ ਅਤੇ ਇਫੈਕਟਿਵ ਰਹੋਗੇ।
ਬ੍ਰਿਖ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਮਾਲੀ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕਾਰੋਬਾਰੀ ਟੂਰਿੰਗ ਵੀ ਲਾਭ ਦੇਵੇਗੀ, ਜਨਰਲ ਹਾਲਾਤ ਬਿਹਤਰ ਬਣੇ ਰਹਿਣਗੇ।
ਮਿਥੁਨ : ਕਾਰੋਬਾਰੀ ਮੋਰਚੇ ’ਤੇ ਸਥਿਤੀ ਸੰਤੋਖਜਨਕ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਸਫ਼ਲਤਾ ਜ਼ਰੂਰ ਮਿਲੇਗੀ ਪਰ ਮਨ ਅਸ਼ਾਂਤ ਅਤੇ ਅਸਥਿਰ ਜਿਹਾ ਰਹੇਗਾ।
ਕਰਕ : ਸਿਤਾਰਾ ਨੁਕਸਾਨ ਵਾਲਾ, ਇਸ ਲਈ ਨਾ ਤਾਂ ਕੋਈ ਕਾਰੋਬਾਰੀ ਟੂਰ ਕਰੋ ਅਤੇ ਨਾ ਹੀ ਕਿਸੇ ਹੇਠ ਆਪਣੀ ਕੋਈ ਪੇਮੈਂਟ ਫਸਾਓ, ਸਫਰ ਵੀ ਟਾਲ ਦਿਓ।
ਸਿੰਘ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ ਅਤੇ ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਫਾਇਦਾ ਮਿਲੇਗਾ।
ਕੰਨਿਆ : ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਫ਼ਲਤਾ ਮਿਲੇਗੀ, ਸ਼ਤਰੂ ਵੀ ਆਪ ਦੇ ਸਾਹਮਣੇ ਠਹਿਰ ਨਾ ਸਕਣਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਤੁਲਾ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਤੇਜ਼ ਪ੍ਰਭਾਅ ਬਣਿਆ ਰਹੇਗਾ, ਇਰਾਦਿਆਂ ’ਚ ਮਜ਼ਬੂਤੀ, ਮਾਲੀ ਦਸ਼ਾ ਵੀ ਠੀਕ-ਠਾਕ ਰਹੇਗੀ।
ਬ੍ਰਿਸ਼ਚਕ : ਸਿਤਾਰਾ ਪੇਟ ਲਈ ਠੀਕ ਨਹੀਂ, ਖਾਣ-ਪਾਣ ’ਚ ਲਾਪ੍ਰਵਾਹੀ ਨਾ ਵਰਤੋਂ, ਸਫ਼ਰ ਵੀ ਨਾ ਕਰਨਾ ਸਹੀ ਰਹੇਗਾ, ਕੁਝ ਮਾਲੀ ਤੰਗੀ ਵੀ ਬਣੀ ਰਹੇਗੀ।
ਧਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ, ਸ਼ੁਭ ਕੰਮਾਂ ’ਚ ਧਿਆਨ, ਹਰ ਤਰ੍ਹਾਂ ਬਿਹਤਰੀ ਹੋਵੇਗੀ।
ਮਕਰ : ਕਮਜ਼ੋਰ ਸਿਤਾਰੇ ਦੇ ਕਾਰਨ ਤੁਸੀਂ ਕਿਸੇ ਵੀ ਕੰਮ ਨੂੰ ਫਾਈਨਲ ਕਰਨ ਦੀ ਹਿੰਮਤ ਨਾ ਰੱਖ ਸਕੋਗੇ, ਸਫ਼ਰ ਵੀ ਨਾ ਕਰੋ।
ਕੁੰਭ : ਸਟ੍ਰਾਂਗ ਸਿਤਾਰਾ ਆਪ ਨੂੰ ਆਪਣੀ ਪ੍ਰੋਗਰਾਮਿੰਗ ਅਤੇ ਪਲਾਨਿੰਗ ਨੂੰ ਅੱਗੇ ਵਧਾਉਣ ’ਚ ਹੈਲਪ ਦੇ ਸਕਦਾ ਹੈ, ਇੱਜ਼ਤ ਮਾਣ ਦੀ ਪ੍ਰਾਪਤੀ।
ਮੀਨ : ਅਦਾਲਤੀ ਕੰਮਾਂ ਲਈ ਸਿਤਾਰਾ ਬਲਵਾਨ, ਤੇਜ ਪ੍ਰਭਾਅ, ਬਣਿਆ ਰਹੇਗਾ, ਕੰਮਕਾਜੀ ਮੋਰਚੇ ’ਤੇ ਸਥਿਤੀ ਬਿਹਤਰ ਰਹੇਗੀ।
5 ਅਪ੍ਰੈਲ 2025, ਸ਼ਨੀਵਾਰ
ਚੇਤ ਸੁਦੀ ਤਿੱਥੀ ਅਸ਼ਟਮੀ (ਸ਼ਾਮ 7.27 ਤੱਕ) ਅਤੇ ਮਗਰੋਂ ਤਿੱਥੀ ਨੌਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੀਨ ’ਚ
ਚੰਦਰਮਾ ਮਿਥੁਨ ’ਚ
ਮੰਗਲ ਕਰਕ ’ਚ
ਬੁੱਧ ਮੀਨ ’ਚ
ਗੁਰੂ ਬ੍ਰਿਖ ’ਚ
ਸ਼ੁੱਕਰ ਮੀਨ ’ਚ
ਸ਼ਨੀ ਮੀਨ ’ਚ
ਰਾਹੂ ਮੀਨ ’ਚ
ਕੇਤੂ ਕੰਨਿਆ ’ਚ
ਬਿਕ੍ਰਮੀ ਸੰਮਤ : 2082, ਚੇਤ ਪ੍ਰਵਿਸ਼ਟੇ 23, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 15 (ਚੇਤ), ਹਿਜਰੀ ਸਾਲ 1446, ਮਹੀਨਾ : ਸ਼ਵਾਲ, ਤਰੀਕ : 6, ਸੂਰਜ ਉਦੇ ਸਵੇਰੇ 6.16 ਵਜੇ, ਸੂਰਜ ਅਸਤ ਸ਼ਾਮ 6.46 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਨਰਵਸੁ (5 ਅਪ੍ਰੈਲ ਦਿਨ ਰਾਤ ਅਤੇ 6 ਨੂੰ ਸਵੇਰੇ 5.32 ਤੱਕ) ਅਤੇ ਮਗਰੋਂ ਨਕਸ਼ੱਤਰ ਪੱਖ, ਯੋਗ : ਅਤਿਗੰਡ (ਰਾਤ 8.03 ਤੱਕ) ਅਤੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਮਿਥੁਨ ਰਾਸ਼ੀ ’ਤੇ (ਰਾਤ 11.25 ਤੱਕ), ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਸਵੇਰੇ 7.50 ਤੱਕ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਦੁਰਗਾ ਅਸ਼ਟਮੀ, ਭਵਾਨੀ ਜਨਮ, ਅਸ਼ੋਕ ਅਸ਼ਟਮੀ, ਮੇਲਾ ਕਾਂਗੜਾ, ਮੇਲਾ ਨੈਨਾ ਦੇਵੀ, ਮੇਲਾ ਬਾਹੁ ਫੋਰਟ (ਜੰਮੂ), ਅੰਨਪੂਰਨਾ ਪੂਜਨ, ਸ਼੍ਰੀ ਮਹਾਤਾਰਾ ਜੈਅੰਤੀ, ਸ਼੍ਰੀ ਜਗਜੀਵਨ ਰਾਮ ਜੈਅੰਤੀ, ਸਮਤਾ ਦਿਵਸ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)