ਕੁੰਭ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਪ੍ਰਾਪਤੀ ਹੋਵੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

Thursday, Feb 26, 2026 - 05:36 AM (IST)

ਕੁੰਭ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਪ੍ਰਾਪਤੀ ਹੋਵੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

ਮੇਖ : ਕਿਸੇ ਵੱਡੇ ਆਦਮੀ ਨਾਲ ਮੇਲ- ਮਿਲਾਪ ਫਰੂਟਫੁਲ ਰਹੇਗਾ, ਸ਼ਤਰੂ ਚਾਹ ਕੇ ਵੀ ਆਪ ਨੂੰ ਪ੍ਰੇਸ਼ਾਨ ਨਾ ਕਰ ਸਕਣਗੇ, ਤੇਜ ਪ੍ਰਭਾਵ ਬਣਿਆ ਰਹੇਗਾ।
ਬ੍ਰਿਖ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਸੋਚ-ਵਿਚਾਰ ’ਤੇ ਪਾਜ਼ੇਟੀਵਿਟੀ ਰਹੇਗੀ।
ਕਰਕ : ਸਿਤਾਰਾ ਕਿਉਂਕਿ ਨੁਕਸਾਨ ਪ੍ਰੇਸ਼ਾਨੀ ਵਾਲਾ ਹੈ, ਇਸ ਲਈ ਨਾ ਤਾਂ ਉਧਾਰੀ ’ਚ ਫਸੋ ਅਤੇ ਨਾ ਹੀ ਲਿਖਣ-ਪੜ੍ਹਨ ਦਾ ਕੋਈ ਕੰਮ ਜਲਦਬਾਜ਼ੀ ’ਚ ਕਰਨਾ ਠੀਕ ਰਹੇਗਾ।
ਸਿੰਘ : ਸਿਤਾਰਾ ਆਮਦਨ ਵਾਲਾ, ਕਾਰੋਬਾਰੀ ਟੂਰਿੰਗ, ਪ੍ਰੋਗਰਾਮਿੰਗ-ਪਲਾਨਿੰਗ ਲਾਭ ਦੇਵੇਗੀ, ਕਿਸੇ ਕਾਰੋਬਾਰੀ ਕੰਮ ਨੂੰ ਅਟੈਂਡ ਕਰਨ ਲਈ ਸਮਾਂ ਚੰਗਾ।
ਕੰਨਿਆ  : ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ਲਈ ਸਮਾਂ ਜ਼ੋਰਦਾਰ, ਭੱਜਦੌੜ ਕਰਨ ’ਤੇ ਕੋਈ ਸਰਕਾਰੀ ਮੁਸ਼ਕਲ ਸੁਲਝ ਸਕਦੀ ਹੈ।
ਤੁਲਾ : ਧਾਰਮਿਕ  ਅਤੇ ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਆਸਾਨੀ ਨਾਲ ਸਿਰੇ ਚੜ੍ਹ ਸਕਦਾ ਹੈ, ਮਾਣ-ਯਸ਼ ਦੀ ਪ੍ਰਾਪਤੀ।
ਬ੍ਰਿਸ਼ਚਕ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਨਾਪ-ਤੋਲ ਕੇ ਖਾਣਾ-ਪੀਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਧਨੁ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਮਨ ਬਣਾਓਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ।
ਮਕਰ : ਵਿਰੋਧੀਆਂ ਨੂੰ ਨਾ ਤਾਂ ਕਮਜ਼ੋਰ ਸਮਝੋ ਅਤੇ ਨਾ ਹੀ ਨੁਕਸਾਨ ਪਹੁੰਚਾ ਸਕਣ ਦੀ ਉਨ੍ਹਾਂ ਦੀ ਤਾਕਤ ਦਾ ਘੱਟ ਅੰਦਾਜ਼ਾ ਲਗਾਓ।
ਕੁੰਭ : ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਦੇ ਕਦਮ ਨੂੰ ਹਰ ਫਰੰਟ ’ਤੇ ਬੜ੍ਹਤ ਵੱਲ ਰੱਖੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਮੀਨ : ਕਿਸੇ ਅਦਾਲਤੀ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ ਪਰ ਆਪਣੇ ਆਪ ਨੂੰ ਬੇਗਾਨੇ ਝਮੇਲਿਆਂ ਤੋਂ ਬਚਾ ਕੇ ਰੱਖੋ।

ਅੱਜ ਦਾ ਰਾਸ਼ੀਫਲ
26 ਫਰਵਰੀ 2026, ਵੀਰਵਾਰ
ਫੱਗਣ ਵਦੀ ਤਿੱਥੀ ਦਸਮੀ (26-27 ਮੱਧ ਰਾਤ 12.34 ਤੱਕ) ਅਤੇ ਮਗਰੋਂ ਤਿੱਥੀ ਏਕਾਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ         ਕੁੰਭ ’ਚ 
ਚੰਦਰਮਾ      ਮਿਥੁਨ ’ਚ 
ਮੰਗਲ       ਕੁੰਭ ’ਚ
 ਬੁੱਧ         ਕੁੰਭ ’ਚ 
 ਗੁਰੂ         ਮਿਥੁਨ ’ਚ 
 ਸ਼ੁੱਕਰ       ਕੁੰਭ ’ਚ 
 ਸ਼ਨੀ        ਮੀਨ ’ਚ
 ਰਾਹੂ        ਕੁੰਭ ’ਚ                                                     
 ਕੇਤੂ        ਸਿੰਘ ’ਚ  

ਬਿਕ੍ਰਮੀ ਸੰਮਤ : 2082, ਫੱਗਣ ਪ੍ਰਵਿਸ਼ਟੇ 15, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 7 (ਫੱਗਣ), ਹਿਜਰੀ ਸਾਲ 1447, ਮਹੀਨਾ : ਰਮਜ਼ਾਨ, ਤਰੀਕ : 8, ਸੂਰਜ ਉਦੇ ਸਵੇਰੇ 7.02 ਵਜੇ, ਸੂਰਜ ਅਸਤ : ਸ਼ਾਮ 6.19 ਵਜੇ (ਜਲੰਧਰ ਟਾਈਮ), ਨਕਸ਼ੱਤਰ : ਕ੍ਰਿਤਿਕਾ (ਬਾਅਦ ਦੁਪਹਿਰ 3.06 ਤੱਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ, ਯੋਗ : ਏਂਦਰ (ਸਵੇਰੇ 7.23 ਤੱਕ) ਅਤੇ ਮਗਰੋਂ ਯੋਗ ਵੈਧ੍ਰਿਤੀ ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਭੱਦਰਾ ਰਵੇਗੀ (ਸਵੇਰੇ 3.05 ਤੋਂ ਸ਼ਾਮ 5.56 ਤੱਕ), ਦਿਸ਼ਾ ਸ਼ੂਲ : ਦੱਖਣ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਬਾਅਦ ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। 
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


author

Sandeep Kumar

Content Editor

Related News