ਕੁੰਭ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਪ੍ਰਾਪਤੀ ਹੋਵੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ

Saturday, Jun 13, 2026 - 04:35 AM (IST)

ਕੁੰਭ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਪ੍ਰਾਪਤੀ ਹੋਵੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ

ਮੇਖ : ਸਿਤਾਰਾ ਕਾਰੋਬਾਰੀ ਕੰਮਾਂ ਲਈ ਬਿਹਤਰ, ਟੀਚਿੰਗ, ਕੋਚਿੰਗ, ਪਬਲੀਸ਼ਿੰਗ, ਲਿਕਰ, ਹੋਟਲਿੰਗ, ਟੂਰਿਜ਼ਮ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਬ੍ਰਿਖ : ਸਵੇਰ ਤੱਕ ਸਮਾਂ ਪ੍ਰੇਸ਼ਾਨੀ ਵਾਲਾ, ਫ਼ਿਰ ਬਾਅਦ ’ਚ ਕੰਮਕਾਜੀ ਦਸ਼ਾ ਸੁਧਰੇਗੀ, ਖੁਸ਼ਦਿਲੀ ਮੂਡ ਕਰਕੇ ਆਪ ਨੂੰ ਹਰ ਕੰਮ ਆਸਾਨ ਨਜ਼ਰ ਆਵੇਗਾ।
ਮਿਥੁਨ : ਸਵੇਰ ਤੱਕ ਸਮਾਂ ਪ੍ਰੇਸ਼ਾਨੀ ਵਾਲਾ, ਫ਼ਿਰ ਬਾਅਦ ’ਚ ਸਮਾਂ ਖਰਚਿਆਂ ਵਾਲਾ ਬਣੇਗਾ, ਕਿਸੇ ’ਤੇ ਨਾ ਤਾਂ ਭਰੋਸਾ ਕਰੋ ਅਤੇ ਨਾ ਹੀ ਜ਼ਿੰਮੇਵਾਰੀ ’ਚ ਫ਼ਸੋ।
ਕਰਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ ਫਰੂਟਫੁੱਲ ਰਹੇਗੀ, ਯਤਨ ਕਰਨ ’ਤੇ ਕੋਈ ਕਾਰੋਬਾਰੀ ਸਮੱਸਿਆ ਵੀ ਹੱਲ ਹੋਵੇਗੀ।
ਸਿੰਘ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਉਹ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਕਰ ਸਕਦੇ ਹਨ।
ਕੰਨਿਆ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ।
ਤੁਲਾ : ਸਿਤਾਰਾ ਸਿਹਤ ਨੂੰ ਅਪਸੈੱਟ ਰੱਖਣ ਅਤੇ ਪੈਰ ਫ਼ਿਸਲਾਉਣ ਵਾਲਾ, ਇਸ ਲਈ ਸੁਚੇਤ ਰਹੋ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।
ਬ੍ਰਿਸ਼ਚਕ : ਅਰਥ ਦਸ਼ਾ ਬਿਹਤਰ ਰਹੇਗੀ, ਹਰ ਮੋਰਚੇ ’ਤੇ ਦੋਵੇਂ ਪਤੀ-ਪਤਨੀ ਦੀ ਇਕੋ ਜਿਹੀ ਸੋਚ ਰਹੇਗੀ, ਸਫ਼ਲਤਾ ਸਾਥ ਦੇਵੇਗੀ।
ਧਨ : ਕਿਸੇ ਸਟ੍ਰਾਂਗ ਸ਼ਤਰੂ ਦੇ ਟਕਰਾਵੀ ਮੂਡ ਕਰਕੇ ਆਪ ਦੀਆਂ ਪ੍ਰੇਸ਼ਾਨੀਆਂ ਵਧਣਗੀਆਂ, ਸਫ਼ਰ ਦਾ ਪ੍ਰੋਗਰਾਮ ਵੀ ਨਾ ਬਣਾਓ।
ਮਕਰ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ ਅਤੇ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਬਹੁਤ ਹੈਲਪਫੁੱਲ ਰਹੇਗੀ।
ਕੁੰਭ : ਜ਼ਮੀਨੀ ਜਾਇਦਾਦੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹੇਗਾ।
ਮੀਨ : ਕਿਸੇ ਵੱਡੇ ਆਦਮੀ ਦੀ ਮਦਦ ਲੈਣ ਲਈ ਜੇ ਆਪ ਉਸ ਨੂੰ ਮਿਲੋਗੇ, ਤਾਂ ਉਹ ਆਪ ਦੀ ਗੱਲ ਧਿਆਨ ਅਤੇ ਧੀਰਜ ਨਾਲ ਸੁਣੇਗਾ।

13 ਜੂਨ 2026, ਸ਼ਨੀਵਾਰ
ਦਵੀਤੀਯ (ਅਧਿਕ) ਜੇਠ ਵਦੀ ਤਿੱਥੀ ਤਰੋਦਸ਼ੀ (ਸ਼ਾਮ 4.08 ਤੱਕ) ਅਤੇ ਮਗਰੋਂ ਤਿੱਥੀ ਚੌਦਸ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ        ਬ੍ਰਿਖ ’ਚ 
ਚੰਦਰਮਾ     ਮੇਖ ’ਚ 
ਮੰਗਲ       ਮੇਖ ’ਚ
ਬੁੱਧ          ਮਿਥੁਨ ’ਚ 
ਗੁਰੂ         ਕਰਕ ’ਚ 
ਸ਼ੁੱਕਰ       ਕਰਕ ’ਚ 
ਸ਼ਨੀ        ਮੀਨ ’ਚ
ਰਾਹੂ        ਕੁੰਭ ’ਚ                                                     
ਕੇਤੂ        ਸਿੰਘ ’ਚ  

ਬਿਕ੍ਰਮੀ ਸੰਮਤ : 2083, ਜੇਠ ਪ੍ਰਵਿਸ਼ਟੇ 30, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 23 (ਜੇਠ), ਹਿਜਰੀ ਸਾਲ 1447, ਮਹੀਨਾ : ਜਿਲਹਿਜ਼, ਤਰੀਕ : 26, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ : ਸ਼ਾਮ 7.29 ਵਜੇ (ਜਲੰਧਰ ਟਾਈਮ), ਨਕਸ਼ੱਤਰ : ਕ੍ਰਿਤਿਕਾ (13-14 ਮੱਧ ਰਾਤ 1.17 ਤਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ, ਯੋਗ : ਸੁਕਰਮਾ (ਸ਼ਾਮ 5.29 ਤਕ) ਅਤੇ ਮਗਰੋਂ ਯੋਗ ਧ੍ਰਿਤੀ, ਚੰਦਰਮਾ : ਮੇਖ ਰਾਸ਼ੀ ’ਤੇ (ਸਵੇਰੇ 9.26 ਤਕ) ਅਤੇ ਮਗਰੋਂ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਸ਼ਾਮ 4.08 ਤੋਂ ਲੈ ਕੇ 13-14 ਮੱਧ ਰਾਤ 2.14 ਤਕ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤਕ, ਪੁਰਬ ਦਿਵਸ ਅਤੇ ਤਿਓਹਾਰ : ਮਾਸਿਕ ਸ਼ਿਵਰਾਤਰੀ ਵਰਤ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News