ਕੁੰਭ ਰਾਸ਼ੀ ਵਾਲਿਆਂ ਨੂੰ ਆਪਣੇ ਕੰਮਾਂ ''ਚ ਭਰਪੂਰ ਲਾਭ ਮਿਲੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Saturday, Feb 14, 2026 - 06:24 AM (IST)
ਮੇਖ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚ ਕੁਝ ਪੇਸ਼ਕਦਮੀ ਹੋਵੇਗੀ, ਵੈਸੇ ਵੀ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ, ਸਫ਼ਲਤਾ ਮਿਲੇਗੀ।
ਬ੍ਰਿਖ : ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ਕੁਝ ਵਿਗੜੀਆਂ ਜਿਹਾ ਮਹਿਸੂਸ ਹੋਵੇਗਾ, ਮਨ ਵੀ ਅਸ਼ਾਂਤ, ਬੇਚੈਨ ਰਹੇਗਾ, ਸਫ਼ਰ ਵੀ ਨਾ ਕਰੋ।
ਮਿਥੁਨ : ਅਰਥ ਅਤੇ ਕਾਰੋਬਾਰੀ ਦਸ਼ਾ ਸੰਤੋਖਜਨਕ, ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ, ਸਫ਼ਲਤਾ ਮਿਲੇਗੀ, ਦੋਵੇਂ ਪਤੀ ਪਤਨੀ ਇਕ ਦੂਜੇ ਦੇ ਪ੍ਰਤੀ ਸਾਫ਼ਟ ਰਹਿਣਗੇ।
ਕਰਕ : ਅਸ਼ਾਂਤ-ਪ੍ਰੇਸ਼ਾਨ ਅਤੇ ਡਾਵਾਂਡੋਲ ਮਨ ਸਥਿਤੀ ਕਰਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦਾ ਹੌਸਲਾ ਨਾ ਰੱਖ ਸਕੋਗੇ।
ਸਿੰਘ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਦੇ ਕਦਮ ਨੂੰ ਹਰ ਫ੍ਰੰਟ ’ਤੇ ਬੜ੍ਹਤ ਵੱਲ ਰੱਖੇਗਾ, ਸਕੀਮਾਂ-ਪ੍ਰੋਗਰਾਮ ਸਿਰੇ ਚੜ੍ਹਣਗੇ, ਮਾਣ-ਸਨਮਾਨ ਦੀ ਪ੍ਰਾਪਤੀ।
ਕੰਨਿਆ : ਪ੍ਰਾਪਰਟੀ ਦੇ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ ਪਰ ਘਰੇਲੂ ਮੋਰਚੇ ’ਤੇ ਖਿਚਾਤਣੀ ਰਹਿਣ ਦਾ ਡਰ।
ਤੁਲਾ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਅਤੇ ਬਿੱਜ਼ੀ ਰੱਖੇਗਾ।
ਬ੍ਰਿਸ਼ਚਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁੱਲ ਰਹੇਗੀ, ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ ਮੁਸ਼ਕਿਲ ਹਟੇਗੀ।
ਧਨੁ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫ਼ਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਮਕਰ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ, ਨੁਕਸਾਨ ਕਰਵਾਉਣ ਵਾਲਾ, ਕਿਸੇ ਦੇ ਚੱਕਰ ’ਚ ਵੀ ਨਾ ਫਸੋ।
ਕੁੰਭ : ਟੀਚਿੰਗ, ਕੋਚਿੰਗ, ਮੈਡੀਸਨ, ਟੂਰਿਜ਼ਮ, ਕੰਸਲਟੈਂਸੀ, ਪਬਲੀਸ਼ਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮੀਨ : ਕਿਸੇ ਅਫ਼ਸਰ ਦੇ ਸਾਫ਼ਟ ਰੁਖ ਕਰ ਕੇ ਆਪ ਨੂੰ ਆਪਣੀ ਕਿਸੇ ਸਰਕਾਰੀ ਪ੍ਰਾਬਲਮ ਨੂੰ ਸੁਲਝਾਉਣ ’ਚ ਮਦਦ ਮਿਲੇਗੀ, ਤੇਜ ਪ੍ਰਭਾਅ ਬਣਿਆ ਰਹੇਗਾ।
ਅੱਜ ਦਾ ਰਾਸ਼ੀਫਲ
14 ਫਰਵਰੀ 2026, ਸ਼ਨੀਵਾਰ
ਫੱਗਣ ਵਦੀ ਤਿੱਥੀ ਦੁਆਦਸ਼ੀ (ਦੁਪਹਿਰ 2.25 ਤਕ) ਅਤੇ ਮਗਰੋਂ ਤਿੱਥੀ ਤ੍ਰਿਤੀਆ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ 'ਚ
ਬੁੱਧ ਕੁੰਭ 'ਚ
ਸ਼ਨੀ ਮੀਨ 'ਚ
ਚੰਦਰਮਾ ਧਨ 'ਚ
ਗੁਰੂ ਮਿਥੁਨ 'ਚ
ਰਾਹੂ ਕੁੰਭ 'ਚ
ਮੰਗਲ ਮਕਰ 'ਚ
ਸ਼ੁੱਕਰ ਕੁੰਭ 'ਚ
ਕੇਤੂ ਸਿੰਘ 'ਚ
ਬਿਕ੍ਰਮੀ ਸੰਮਤ : 2082, ਫੱਗਣ ਪ੍ਰਵਿਸ਼ਟੇ 3, ਰਾਸ਼ਟਰੀ ਸ਼ਕ ਸੰਮਤ : 1947,ਮਿਤੀ: 25 (ਮਾਘ), ਹਿਜਰੀ ਸਾਲ 1447, ਮਹੀਨਾ : ਸ਼ਾਬਾਨ, ਤਰੀਕ : 25, ਸੂਰਜ ਉਦੇ ਸਵੇਰੇ 7.16 ਵਜੇ, ਸੂਰਜ ਅਸਤ : ਸ਼ਾਮ 6.08 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੁਲਾ (ਸ਼ਾਮ 4.12 ਤਕ) ਅਤੇ ਮਗਰੋਂ ਨਕਸ਼ੱਤਰ ਪੁਰਵਾਖਾੜਾ, ਯੋਗ : ਵਜਰ (13-14 ਮੱਧ ਰਾਤ 3.24 ਤਕ) ਅਤੇ ਮਗਰੋਂ ਯੋਗ ਸਿੱਧੀ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਸ਼ਾਮ 4.12 ਤੱਕ ਜੰਮੇ ਬੱਚੇ ਨੂੰ ਮੁਲਾ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਬੂਲ: ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ 10 ਤੋਂ ਦੁਪਹਿਰ 12 ਵਜੇ ਤੱਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
