ਕੁੰਭ ਰਾਸ਼ੀ ਵਾਲਿਆਂ ਨੂੰ ਕਾਰੋਬਾਰ ''ਚ ਲਾਭ ਮਿਲੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

Wednesday, Apr 08, 2026 - 02:48 AM (IST)

ਕੁੰਭ ਰਾਸ਼ੀ ਵਾਲਿਆਂ ਨੂੰ ਕਾਰੋਬਾਰ ''ਚ ਲਾਭ ਮਿਲੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

ਮੇਖ : ਸਟ੍ਰਾਂਗ ਸਿਤਾਰਾ ਆਪ ਨੂੰ ਆਪਣੀ ਪਲਾਨਿੰਗ-ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ’ਚ ਮਦਦ ਦੇਣ ਵਾਲਾ ਹੈ, ਇੱਜ਼ਤ ਮਾਣ ਦੀ ਪ੍ਰਾਪਤੀ, ਅਰਥ ਦਸ਼ਾ ਸੁਖਦ ਰਹੇਗੀ।
ਬ੍ਰਿਖ : ਸਿਤਾਰਾ ਸਿਹਤ ਨੂੰ ਅਪਸੈੱਟ ਕਰਨ ਅਤੇ ਸਫਰ ’ਚ ਪ੍ਰੇਸ਼ਾਨੀ ਦੇਣ ਵਾਲਾ ਹੈ, ਕਿਸੇ ’ਤੇ ਭਰੋਸਾ ਵੀ ਸੋਚ-ਸਮਝ ਕੇ ਕਰਨਾ ਚਾਹੀਦਾ ਹੈ।
ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ, ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ।
ਕਰਕ : ਵਿਰੋਧੀਆਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰਨਾ ਕਿਸੇ ਸਮੇਂ ਮਹਿੰਗਾ ਪੈ ਸਕਦਾ ਹੈ, ਇਸ ਲਈ ਉਨ੍ਹਾਂ ਨਾਲ ਅੱਖਾਂ ਖੋਲ੍ਹ ਕੇ ਨਿਪਟੋ।
ਸਿੰਘ : ਜਨਰਲ ਸਿਤਾਰਾ ਜ਼ੋਰਦਾਰ, ਸੰਤਾਨ ਦੇ ਸਹਿਯੋਗ ਨਾਲ ਆਪ ਨੂੰ ਆਪਣੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਮਦਦ ਮਿਲ ਸਕਦੀ ਹੈ।
ਕੰਨਿਆ : ਕੋਰਟ-ਕਚਹਿਰੀ ’ਚ ਆਪ ਆਪਣੇ ਪੱਖ ਨੂੰ ਬਿਹਤਰ ਤੌਰ ’ਤੇ ਪੇਸ਼ ਕਰ ਸਕੋਗੇ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹਿਣਗੇ।
ਤੁਲਾ :  ਵੱਡੇ ਲੋਕਾਂ ਨਾਲ ਮੇਲ-ਮਿਲਾਪ ਫਰੂਟਫੁਲ ਰਹੇਗਾ, ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਬਣੀ ਰਹੇਗੀ, ਤੇਜ ਪ੍ਰਭਾਵ ਬਣਿਆ ਰਹੇਗਾ।
ਬ੍ਰਿਸ਼ਚਕ : ਟੀਚਿੰਗ, ਕੋਚਿੰਗ, ਟੂਰਿਜ਼ਮ, ਕੰਸਲਟੈਂਸੀ, ਮੈਡੀਸਨ, ਬੁੱਕ ਪਬਲੀਸ਼ਿੰਗ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਚੰਗਾ ਲਾਭ ਮਿਲੇਗਾ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ।
ਮਕਰ : ਕਿਉਂਕਿ ਸਿਤਾਰਾ ਉਲਝਣਾਂ ਝਗੜਿਆਂ ਵਾਲਾ ਹੈ, ਇਸ ਲਈ ਕਿਸੇ ਵੀ ਇੰਪੋਰਟੈਂਟ ਕੰਮ ਨੂੰ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ।
ਕੁੰਭ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ, ਕਾਰੋਬਾਰੀ ਟੂਰਿੰਗ ਫਰੂਟਫੁਲ ਰਹੇਗੀ, ਕੰਮਕਾਜੀ ਪਲਾਨਿੰਗ-ਪ੍ਰੋਗਰਾਮਿੰਗ ਲਾਭ ਦੇਵੇਗੀ।
ਮੀਨ : ਰਾਜਕੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰਾਂ, ਵੱਡੇ ਲੋਕਾਂ ’ਚ ਆਪ ਦੀ ਪੈਠ-ਧਾਕ ਬਣੀ ਰਹੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

8 ਅਪ੍ਰੈਲ 2026, ਬੁੱਧਵਾਰ
ਵਿਸਾਖ ਵਦੀ ਤਿੱਥੀ ਛੱਠ (ਸ਼ਾਮ 7.02 ਤੱਕ) ਅਤੇ ਮਗਰੋਂ ਤਿੱਥੀ ਸਪਤਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ         ਮੀਨ ’ਚ 
ਚੰਦਰਮਾ      ਧਨ ’ਚ 
ਮੰਗਲ       ਮੀਨ ’ਚ
 ਬੁੱਧ         ਕੁੰਭ ’ਚ 
 ਗੁਰੂ        ਮਿਥੁਨ ’ਚ 
 ਸ਼ੁੱਕਰ      ਮੇਖ ’ਚ 
 ਸ਼ਨੀ       ਮੀਨ ’ਚ
 ਰਾਹੂ       ਕੁੰਭ ’ਚ                                                     
 ਕੇਤੂ       ਸਿੰਘ ’ਚ  

ਬਿਕ੍ਰਮੀ ਸੰਮਤ : 2083, ਚੇਤ ਪ੍ਰਵਿਸ਼ਟੇ 26, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 18 (ਚੇਤ), ਹਿਜਰੀ ਸਾਲ 1447, ਮਹੀਨਾ : ਸ਼ਵਾਲ, ਤਰੀਕ : 19 , ਸੂਰਜ ਉਦੇ ਸਵੇਰੇ 6.12 ਵਜੇ, ਸੂਰਜ ਅਸਤ : ਸ਼ਾਮ 6.47 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੂਲਾ (ਪੂਰਾ ਦਿਨ ਰਾਤ), ਯੋਗ : ਵਰਿਆਨ (ਸ਼ਾਮ 5.11 ਤੱਕ) ਅਤੇ ਮਗਰੋਂ ਯੋਗ ਪਰਿਧ, ਚੰਦਰਮਾ :  ਧਨ ਰਾਸ਼ੀ ’ਤੇ  (ਪੂਰਾ ਦਿਨ ਰਾਤ), ਪੂਰਾ ਦਿਨ ਰਾਤ ਜੰਮੇ ਬੱਚੇ ਨੂੰ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ ਹੋਵੇਗੀ (ਸ਼ਾਮ 7.02 ’ਤੇ), ਦਿਸ਼ਾ ਸ਼ੂਲ :ਉਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ।
 - (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News