ਕੁੰਭ ਰਾਸ਼ੀ ਵਾਲਿਆਂ ਨੂੰ ਪ੍ਰਾਪਰਟੀ ਦੇ ਪੈਂਡਿੰਗ ਪਏ ਕੰਮ ''ਚ ਸਫਲਤਾ ਮਿਲੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

Tuesday, Mar 24, 2026 - 05:43 AM (IST)

ਕੁੰਭ ਰਾਸ਼ੀ ਵਾਲਿਆਂ ਨੂੰ ਪ੍ਰਾਪਰਟੀ ਦੇ ਪੈਂਡਿੰਗ ਪਏ ਕੰਮ ''ਚ ਸਫਲਤਾ ਮਿਲੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

ਮੇਖ : ਸਿਤਾਰਾ ਆਮਦਨ ਲਈ ਚੰਗਾ, ਕਾਰੋਬਾਰੀ ਟੂਰਿੰਗ ਲਾਭ ਦੇਵੇਗੀ, ਕੰਮਕਾਜੀ ਪਲਾਨਿੰਗ, ਪ੍ਰੋਗਰਾਮਿੰਗ ਵੀ ਫਰੂਟਫੁਲ ਰਹੇਗੀ।
ਬ੍ਰਿਖ : ਕਾਰੋਬਾਰੀ ਕੋਸ਼ਿਸ਼ ਅਤੇ ਭੱਜਦੌੜ ਚੰਗਾ ਨਤੀਜਾ ਦੇਵੇਗੀ, ਆਪਣੇ ਜ਼ਿੰਦਾਦਿਲ ਹੁੰਦੇ ਮਨ ’ਤੇ ਕਾਬੂ ਰੱਖਣਾ ਸਹੀ ਰਹੇਗਾ, ਮਨ ਸਫਰ ਲਈ ਰਾਜ਼ੀ ਰਹੇਗਾ।
ਮਿਥੁਨ : ਸਿਤਾਰਾ ਨੁਕਸਾਨ ਵਾਲਾ ਹੈ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ ਹੈ, ਇਸ ਲਈ ਉਧਾਰੀ ਦੇ ਚੱਕਰ ’ਚ ਨਹੀਂ ਫਸਣਾ ਚਾਹੀਦਾ।
ਕਰਕ : ਟੀਚਿੰਗ, ਕੋਚਿੰਗ,ਟਿਊਸ਼ਨਿੰਗ, ਫੋਟੋ-ਵੀਡੀਓਗ੍ਰਾਫੀ, ਡੈਕੋਰੇਸ਼ਨ, ਏਅਰ ਟਿਕਟਿੰਗ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਸਿੰਘ : ਕਿਸੇ ਅਫਸਰ ਦੇ ਸਾਫਟ-ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਪੈਂਡਿੰਗ ਚੱਲ ਰਹੀ ਸਮੱਸਿਆ ਹੱਲ ਹੋ ਸਕਦੀ ਹੈ।
ਕੰਨਿਆ  : ਸਟ੍ਰਾਂਗ ਸਿਤਾਰਾ ਹਰ ਮੋਰਚੇ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਕੋਈ ਸਕੀਮ ਵੀ ਸਿਰੇ ਚੜ੍ਹ ਸਕਦੀ ਹੈ।
ਤੁਲਾ : ਸਿਤਾਰਾ ਸਿਹਤ ਖਾਸ ਕਰ ਕੇ ਪੇਟ ਲਈ ਅਹਿਤਿਆਤ ਰੱਖਣ ਵਾਲਾ, ਫੈਮਿਲੀ ਫਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ।
ਬ੍ਰਿਸ਼ਚਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਫੈਮਿਲੀ ਫਰੰਟ ’ਤੇ ਵੀ ਤਾਲਮੇਲ ਸਦਭਾਅ ਬਣਿਆ ਰਹੇਗਾ।
ਧਨ : ਮਨ ਡਰਿਆ-ਡਰਿਆ ਰਹਿ ਸਕਦਾ ਹੈ, ਆਪਣੇ ਆਪ ਨੂੰ ਦੂਜਿਆਂ ਦੇ ਝਾਂਸਿਆਂ ਤੋਂ ਵੀ ਬਚਾ ਕੇ ਰੱਖੋ, ਸਫਰ ਵੀ ਨਾ ਕਰੋ।
ਮਕਰ : ਜਨਰਲ ਸਿਤਾਰਾ ਸਟ੍ਰਾਂਗ, ਭੱਜਦੌੜ ਕਰਨ ’ਤੇ ਕੋਈ ਸਕੀਮ ਸਿਰੇ ਚੜ੍ਹ ਸਕਦੀ ਹੈ, ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ।
ਕੁੰਭ : ਪ੍ਰਾਪਰਟੀ ਦਾ ਕੋਈ ਕੰਮ ਜੇ ਪੈਂਡਿੰਗ ਪਿਆ ਹੋਵੇ ਤਾਂ ਯਤਨ ਕਰ ਲਓ, ਕਿਉਂਕਿ ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਵੀ ਜ਼ਰੂਰ ਹੋ ਸਕਦੀ ਹੈ।
ਮੀਨ : ਜਨਰਲ ਸਿਤਾਰਾ ਸਟ੍ਰਾਂਗ, ਆਪ ਹਿੰਮਤੀ-ਉਤਸ਼ਾਹੀ ਐਕਟਿਵ ਅਤੇ ਇਫੈਕਟਿਵ ਰਹੋਗੇ, ਸ਼ਤਰੂ ਵੀ ਆਪ ਦੇ ਅੱਗੇ ਆਪਣੇ ਆਪ ਨੂੰ ਕਮਜ਼ੋਰ ਮਹਿਸੂਸ ਕਰਨਗੇ।

24 ਮਾਰਚ 2026, ਮੰਗਲਵਾਰ 
ਚੇਤ ਸੁਦੀ ਤਿੱਥੀ ਛੱਠ (ਸ਼ਾਮ 4.08 ਤਕ) ਅਤੇ ਮਗਰੋਂ ਤਿਥੀ ਸਪਤਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ       ਮੀਨ ’ਚ 
ਚੰਦਰਮਾ    ਬ੍ਰਿਖ ’ਚ 
ਮੰਗਲ     ਕੁੰਭ ’ਚ
 ਬੁੱਧ       ਕੁੰਭ ’ਚ 
 ਗੁਰੂ       ਮਿਥੁਨ ’ਚ 
 ਸ਼ੁੱਕਰ     ਮੀਨ ’ਚ 
 ਸ਼ਨੀ      ਮੀਨ ’ਚ
 ਰਾਹੂ      ਕੁੰਭ ’ਚ                                                     
 ਕੇਤੂ      ਸਿੰਘ ’ਚ  

ਬਿਕ੍ਰਮੀ ਸੰਮਤ : 2083, ਚੇਤ ਪ੍ਰਵਿਸ਼ਟੇ 4, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 3 (ਫੱਗਣ), ਹਿਜਰੀ ਸਾਲ 1447, ਮਹੀਨਾ : ਸ਼ਵਾਲ, ਤਰੀਕ : 4, ਸੂਰਜ ਉਦੇ ਸਵੇਰੇ 6.31 ਵਜੇ, ਸੂਰਜ ਅਸਤ : ਸ਼ਾਮ 6.38 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੋਹਿਣੀ (ਸ਼ਾਮ 7.05 ਤਕ ) ਅਤੇ ਮਗਰੋਂ ਨਕਸ਼ੱਤਰ ਮ੍ਰਿਗਸ਼ਿਰ, ਯੋਗ : ਪ੍ਰੀਤੀ (ਸਵੇਰੇ 9.08 ਤਕ) ਅਤੇ ਮਗਰੋਂ ਯੋਗ ਆਯੁਸ਼ਮਾਨ, ਚੰਦਰਮਾ :  ਬ੍ਰਿਖ ਰਾਸ਼ੀ ’ਤੇ (24 ਮਾਰਚ ਦਿਨ ਰਾਤ ਅਤੇ 25 ਨੂੰ ਸਵੇਰੇ 6.17 ਤਕ ) ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਸੰਕਟ ਛੱਠ, ਵਿਸ਼ਵ ਤਪੇਦਿਕ ਦਿਵਸ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News