ਕੁੰਭ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Wednesday, May 21, 2025 - 07:22 AM (IST)

ਮੇਖ : ਵਪਾਰ ਕਾਰੋਬਾਰ ’ਚ ਲਾਭ, ਕੰਮਕਾਜੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ, ਜਨਰਲ ਹਾਲਾਤ ਵੀ ਬਿਹਤਰ ਰਹਿਣਗੇ।
ਬ੍ਰਿਖ : ਕਿਸੇ ਅਫਸਰ ਦੇ ਨਰਮ ਰੁਖ ਕਰ ਕੇ ਆਪ ਦੀ ਕੋਈ ਸਰਕਾਰੀ ਰੁਕਾਵਟ ਸਮੱਸਿਆ ਹੱਲ ਹੋਵੇਗੀ, ਕੰਮਕਾਜੀ ਕੋਸ਼ਿਸ਼ਾਂ ਵੀ ਸਿਰੇ ਚੜ੍ਹਨਗੀਆਂ।
ਮਿਥੁਨ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚੋਂ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਇਰਾਦਿਆਂ ’ਚ ਮਜ਼ਬੂਤੀ, ਧਾਰਮਿਕ ਕੰਮਾਂ ’ਚ ਧਿਆਨ।
ਕਰਕ : ਸੀਮਾ ’ਚ ਖਾਣਾ-ਪੀਣਾ ਸਹੀ ਰਹੇਗਾ, ਕਿਉਂਕਿ ਪੂਰਾ ਧਿਆਨ ਰੱਖਣ ਦੇ ਬਾਵਜੂਦ ਵੀ ਪੇਟ ’ਚ ਕੁਝ ਨਾ ਕੁਝ ਗੜਬੜੀ ਰਹੇਗੀ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਸੋਚ-ਵਿਚਾਰ ਕਰੋਗੇ, ਉਸ ’ਚ ਕੁਝ ਨਾ ਕੁਝ ਸਫਲਤਾ ਜ਼ਰੂਰੀ ਮਿਲੇਗੀ।
ਕੰਨਿਆ : ਮਨ ਅਸ਼ਾਂਤ-ਪ੍ਰੇਸ਼ਾਨ-ਡਿਸਟਰਬ ਜਿਹਾ ਰਹੇਗਾ, ਆਪ ਨੂੰ ਨਾ ਤਾਂ ਵਿਰੋਧੀਆਂ ’ਤੇ ਜ਼ਿਆਦਾ ਭਰੋਸਾ ਕਰਨਾ ਚਾਹੀਦਾ ਹੈ ਅਤੇ ਨਾ ਹੀ ਉਨ੍ਹਾਂ ਨਾਲ ਨੇੜਤਾ ਰੱਖਣੀ ਚਾਹੀਦੀ।
ਤੁਲਾ : ਕਿਉਂਕਿ ਪੈਰ ਫਿਸਲਣ ਦਾ ਡਰ ਰਹਿ ਸਕਦਾ ਹੈ, ਇਸ ਲਈ ਬਾਥਰੂਮ ’ਚ ਜਾਂ ਸੀੜੀਆਂ ਉਤਰਦੇ-ਚੜ੍ਹਦੇ ਸਮੇਂ ਸਾਵਧਾਨੀ ਵਰਤੋਂ।
ਬ੍ਰਿਸ਼ਚਕ : ਪ੍ਰਾਪਰਟੀ ਨਾਲ ਜੁੜੇ ਕਿਸੇ ਉਲਝੇ ਰੁਕੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ।
ਧਨ : ਕਿਸੇ ਵੱਡੇ ਆਦਮੀ ਨਾਲ ਮੇਲ-ਜੋਲ ਅਤੇ ਨੇੜਤਾ ਫਰੂਟਫੁਲ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ, ਜਨਰਲ ਹਾਲਾਤ ਬਿਹਤਰ।
ਮਕਰ : ਲੋਹਾ, ਲੋਹਾ-ਮਸ਼ੀਨਰੀ, ਹਾਰਡ-ਵੇਅਰ, ਸਟੀਲ, ਫਰਨੀਚਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ ਰਹੋਗੇ ਪਰ ਗਲੇ ’ਚ ਖਰਾਬੀ ਦਾ ਡਰ।
ਮੀਨ : ਸਿਤਾਰਾ ਨੁਕਸਾਨ ਵਾਲਾ, ਇਸ ਲਈ ਲੈਣ-ਦੇਣ ਦੇ ਕੰਮਾਂ ’ਚ ਸਾਵਧਾਨੀ ਵਰਤਣੀ ਸਹੀ ਰਹੇਗੀ, ਸਫਰ ਵੀ ਟਾਲ ਦਿਓ।
21 ਮਈ 2025, ਬੁੱਧਵਾਰ
ਜੇਠ ਵਦੀ ਤਿੱਥੀ ਨੌਮੀ (21-22 ਮੱਧ ਰਾਤ 3.22 ਤੱਕ) ਅਤੇ ਮਗਰੋਂ ਤਿੱਥੀ ਦਸਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਕੁੰਭ ’ਚ
ਮੰਗਲ ਕਰਕ ’ਚ
ਬੁੱਧ ਮੇਖ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮੀਨ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਜੇਠ ਪ੍ਰਵਿਸ਼ਟੇ 8, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 31 (ਵਿਸਾਖ), ਹਿਜਰੀ ਸਾਲ 1446, ਮਹੀਨਾ : ਜ਼ਿਲਕਾਦ, ਤਰੀਕ : 22, ਸੂਰਜ ਉਦੇ ਸਵੇਰੇ 5.32 ਵਜੇ, ਸੂਰਜ ਅਸਤ : ਸ਼ਾਮ 7.17 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਤਭਿਖਾ (ਸ਼ਾਮ 6.58 ਤਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਭਾਦਰਪਦ, ਯੋਗ : ਵੈਧ੍ਰਿਤੀ (21-22 ਮੱਧ ਰਾਤ 12.35 ਤੱਕ) ਅਤੇ ਮਗਰੋਂ ਯੋਗ ਵਿਸ਼ਕੁੰਭ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ, (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਸ਼੍ਰੀ ਰਾਜੀਵ ਗਾਂਧੀ ਬਲਿਦਾਨ ਦਿਵਸ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)