ਕੁੰਭ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

Sunday, Jun 29, 2025 - 07:37 AM (IST)

ਕੁੰਭ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

ਮੇਖ : ਯਤਨ ਅਤੇ ਭੱਜ-ਦੌੜ ਕਰਨ ’ਤੇ ਆਪ ਦੀ ਪ੍ਰੋਗਰਾਮਿੰਗ-ਪਲਾਨਿੰਗ ’ਚੋਂ ਕੋਈ ਬਾਧਾ ਮੁਸ਼ਕਿਲ ਹਟੇਗੀ, ਅਰਥ ਦਸ਼ਾ ਵੀ ਕੰਫਰਟੇਬਲ ਰਹੇਗੀ।
ਬ੍ਰਿਖ : ਜ਼ਮੀਨੀ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ, ਸ਼ਤਰੂ ਆਪ ਦਾ ਕੁਝ ਵੀ ਵਿਗਾੜ ਨਾ ਸਕਣਗੇ, ਆਪ ਦੂਜਿਆਂ ’ਤੇ ਹਾਵੀ-ਪ੍ਰਭਾਵੀ ਵਿਜਈ ਰਹੋਗੇ।
ਮਿਥੁਨ :ਕੰਮਕਾਜੀ ਭੱਜ-ਦੌੜ ਵਿਅਸਤਤਾ ਬਣੀ ਰਹੇਗੀ, ਆਪ ਹਰ ਕੰਮ ਨੂੰ ਜੋਸ਼-ਉਤਸ਼ਾਹ ਨਾਲ ਉਸ ਦੀ ਮੰਜ਼ਿਲ ਤੱਕ ਪਹੁੰਚਾਉਣ ਦੀ ਹਿੰਮਤ ਰੱਖੋਗੇ।
ਕਰਕ : ਸਿਤਾਰਾ ਵਪਾਰ ਕਾਰੋਬਾਰ ਲਈ ਚੰਗਾ, ਕਾਰੋਬਾਰੀ ਟੂਰਿੰਗ ਪਲਾਨਿੰਗ, ਪ੍ਰੋਗਰਾਮਿੰਗ ਚੰਗਾ ਨਤੀਜਾ ਦੇਵੇਗੀ, ਪਰ ਸਿਹਤ ਬਾਰੇ ਸੁਚੇਤ ਰਹਿਣਾ ਸਹੀ ਰਹੇਗਾ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਸੋਚੋਗੇ ਜਾਂ ਮਨ ਬਣਾਓਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ।
ਕੰਨਿਆ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ ਹੋ ਸਕਦਾ ਹੈ।
ਤੁਲਾ : ਸਿਤਾਰਾ ਆਮਦਨ ਵਾਲਾ ਅਤੇ ਅਰਥ ਦਸ਼ਾ ਸੰਤੋਖਜਨਕ ਰੱਖਣ ਵਾਲਾ, ਕਾਰੋਬਾਰੀ ਟੂਰਿੰਗ ਵੀ ਲਾਭ ਦੇਵੇਗੀ, ਜਨਰਲ ਹਾਲਾਤ ਅਨੁਕੂਲ ਚੱਲਣਗੇ।
ਬ੍ਰਿਸ਼ਚਕ : ਸਮਾਂ ਸਫਲਤਾ ਅਤੇ ਇੱਜ਼ਤਮਾਣ ਦੇਣ ਵਾਲਾ, ਮਨ ਸੈਰ ਸਫਰ ਲਈ ਰਾਜੀ ਰਹੇਗੀ, ਪਰ ਡਿੱਗਣ-ਫਿਸਲਣ ਦਾ ਡਰ ਰਹੇਗਾ।
ਧਨੁ : ਜਨਰਲ ਸਿਤਾਰਾ ਸਟਰਾਂਗ ਜਿਹੜਾ ਆਪ ਨੂੰ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਪਰ ਘਟੀਆ ਲੋਕਾਂ ਤੋਂ ਅਹਿਤਿਆਤ ਰੱਖੋ।
ਮਕਰ : ਕਿਉਂਕਿ ਸਿਤਾਰਾ ਪੇਟ ਨੂੰ ਅਪਸੈੱਟ ਰੱਖਣ ਵਾਲਾ ਹੈ, ਇਸ ਲਈ ਖਾਣਾ-ਪੀਣਾ ਲਿਮਟ ’ਚ ਹੀ ਕਰੋ, ਮਨ ਵੀ ਅਸ਼ਾਂਤ-ਪ੍ਰੇਸ਼ਾਨ, ਡਿਸਟਰਬ ਜਿਹਾ ਰਹੇਗਾ।
ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ-ਪ੍ਰੋਗਰਾਮਾਂ ’ਚ ਕਦਮ ਬੜ੍ਹਤ ਵੱਲ, ਫੈਮਿਲੀ ਫਰੰਟ ’ਤੇ ਵੀ ਤਾਲਮੇਲ ਸਹਿਯੋਗ ਰਹੇਗਾ।
ਮੀਨ : ਅਸ਼ਾਂਤ-ਟੈਂਸ ਅਤੇ ਅਸਥਿਰ ਮਨ ਕਰਕੇ ਆਪ ਕਿਸੇ ਵੀ ਕੰਮ ਨੂੰ ਨਾ ਤਾਂ ਹੱਥ ’ਚ ਲੈ ਸਕੋਗੇ ਅਤੇ ਨਾ ਹੀ ਉਸ ਨੂੰ ਅੱਗੇ ਵਧਾ ਸਕੋਗੇ।

29 ਜੂਨ 2025, ਐਤਵਾਰ
ਹਾੜ੍ਹ ਸੁਦੀ ਤਿੱਥੀ ਚੌਥ (ਸਵੇਰੇ 9.15 ਤੱਕ) ਅਤੇ ਮਗਰੋਂ ਤਿੱਥੀ ਪੰਚਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ        ਮਿਥੁਨ ’ਚ 
ਚੰਦਰਮਾ    ਕਰਕ ’ਚ 
ਮੰਗਲ       ਸਿੰਘ ’ਚ
 ਬੁੱਧ         ਕਰਕ ’ਚ 
 ਗੁਰੂ        ਮਿਥੁਨ ’ਚ 
 ਸ਼ੁੱਕਰ      ਮੇਖ ’ਚ 
 ਸ਼ਨੀ       ਮੀਨ ’ਚ
 ਰਾਹੂ       ਕੁੰਭ ’ਚ                                                     
 ਕੇਤੂ       ਸਿੰਘ ’ਚ  

ਬਿਕ੍ਰਮੀ ਸੰਮਤ : 2082, ਹਾੜ੍ਹ  ਪ੍ਰਵਿਸ਼ਟੇ 15, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 8 (ਹਾੜ੍ਹ), ਹਿਜਰੀ ਸਾਲ 1447, ਮਹੀਨਾ : ਮੁਹੱਰਮ, ਤਰੀਕ : 3, ਸੂਰਜ ਉਦੇ ਸਵੇਰੇ 5.30 ਵਜੇ, ਸੂਰਜ ਅਸਤ : ਸ਼ਾਮ 7.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਖ (ਸਵੇਰੇ 6.36 ਤਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਹਰਸ਼ਣ (ਸ਼ਾਮ 7.15 ਤਕ) ਅਤੇ ਮਗਰੋਂ ਯੋਗ ਵਜਰ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ (ਰਾਤ 9.35 ’ਤੇ), ਸਵੇਰੇ 6.36 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ। 
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


author

Sandeep Kumar

Content Editor

Related News