ਕੁੰਭ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Wednesday, Feb 18, 2026 - 05:58 AM (IST)
ਮੇਖ : ਵਪਾਰ ਅਤੇ ਕਾਰੋਬਾਰ ’ਚ ਲਾਭ, ਯਤਨ ਕਰਨ ’ਤੇ ਕਾਰੋਬਾਰੀ ਟੂਰਿੰਗ, ਪਲਾਨਿੰਗ, ਪ੍ਰੋਗਰਾਮਿੰਗ ਲਾਭ ਦੇਵੇਗੀ, ਵੈਸੇ ਵੀ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਬ੍ਰਿਖ : ਹਲਕੇ ’ਚ ਕੀਤੀ ਗਈ ਕੋਈ ਵੀ ਸਰਕਾਰੀ ਕੋਸ਼ਿਸ਼ ਸ਼ਾਇਦ ਸਿਰੇ ਨਾ ਚੜ੍ਹ ਸਕੇਗੀ, ਸ਼ਤਰੂ ਆਪ ਅੱਗੇ ਟਿਕਣ ਦੀ ਹਿੰਮਤ ਨਾ ਕਰ ਸਕਣਗੇ।
ਮਿਥੁਨ : ਧਾਰਮਿਕ ਕੰਮਾਂ ’ਚ ਰੁਚੀ ਘੱਟ ਹੋਵੇਗੀ, ਇਰਾਦਿਆਂ ’ਚ ਮਜ਼ਬੂਤੀ, ਭੱਜਦੌੜ ਦਾ ਸ਼ਾਇਦ ਚੰਗਾ ਨਤੀਜਾ ਨਾ ਮਿਲੇਗਾ, ਵੈਸੇ ਅਰਥ ਦਸ਼ਾ ਠੀਕ-ਠਾਕ ਰਹੇਗੀ।
ਕਰਕ : ਪੇਟ ਦੇ ਮਾਮਲੇ ’ਚ ਸੁਚੇਤ ਰਹੋ, ਜਿਹੜੀਆਂ ਵਸਤਾਂ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ, ਉਨ੍ਹਾਂ ਦੀ ਵਰਤੋਂ ਖਾਣ-ਪੀਣ ’ਚ ਨਾ ਕਰੋ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਕੰਨਿਆ : ਮਨ ਡਰਿਆ -ਡਰਿਆ ਜਿਹਾ ਰਹੇਗਾ, ਕਿਸੇ ਵੀ ਕੋਸ਼ਿਸ਼ ਨੂੰ ਅੱਗੇ ਵਧਾਉਣ ਦੇ ਮਾਮਲੇ ’ਚ ਆਪ ਸ਼ਸ਼ੋਪੰਜ ’ਚ ਫਸੇ ਰਹੋਗੇ।
ਤੁਲਾ : ਕਿਸੇ ਵੀ ਸਕੀਮ ਜਾਂ ਪ੍ਰੋਗਰਾਮ ਲਈ ਅਨਮੰਨੇ ਮਨ ਨਾਲ ਯਤਨ ਨਾ ਕਰੋ, ਵੈਸੇ ਅਰਥ ਦਸ਼ਾ ਠੀਕ - ਠਾਕ ਰਹੇਗੀ।
ਬ੍ਰਿਸ਼ਚਕ : ਬਗੈਰ ਤਿਆਰੀ ਜਾਂ ਹੋਮਟਾਸਕ ਕੀਤੇ ਬਗੈਰ ਕੋਰਟ-ਕਚਹਿਰੀ ’ਚ ਨਾ ਜਾਓ, ਕਿਉਂਕਿ ਉਥੇ ਆਪ ਦੀ ਕੋਈ ਖਾਸ ਸੁਣਵਾਈ ਨਾ ਹੋਵੇਗੀ।
ਧਨੁ : ਸਟ੍ਰਾਂਗ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ।
ਮਕਰ : ਲੋਹਾ, ਲੋਹੇ ਦੇ ਬਣੇ ਸਾਮਾਨ, ਲੋਹਾ ਮਸ਼ੀਨਰੀ ਅਤੇ ਕੈਮੀਕਲਜ਼ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ਚ ਭਰਪੂਰ ਲਾਭ ਮਿਲੇਗਾ।
ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਸ਼ਿਸ਼ਾਂ -ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਘਰੇਲੂ ਮੋਰਚੇ ’ਤੇ ਪ੍ਰੇਸ਼ਾਨੀ ਰਹੇਗੀ।
ਮੀਨ : ਸਿਤਾਰਾ ਖਰਚਿਆਂ ਨੂੰ ਵਧਾਉਣ ਵਾਲਾ, ਅਰਥ ਦਸ਼ਾ ਤੰਗ ਰੱਖਣ ਵਾਲਾ , ਨਾ ਤਾਂ ਉਧਾਰੀ ’ਚ ਫਸੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ।
ਅੱਜ ਦਾ ਰਾਸ਼ੀਫਲ
18 ਫਰਵਰੀ 2026, ਬੁੱਧਵਾਰ
ਫੱਗਣ ਵਦੀ ਤਿੱਥੀ ਦੂਜ (ਸ਼ਾਮ 4.58 ਤੱਕ) ਅਤੇ ਮਗਰੋਂ ਤਿੱਥੀ ਤ੍ਰਿਤੀਆ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ 'ਚ
ਬੁੱਧ ਕੁੰਭ 'ਚ
ਸ਼ਨੀ ਮਕਰ 'ਚ
ਚੰਦਰਮਾ ਧਨ 'ਚ
ਗੁਰੂ ਮਿਥੁਨ 'ਚ
ਰਾਹੂ ਕੁੰਭ 'ਚ
ਮੰਗਲ ਮਕਰ 'ਚ
ਸ਼ੁੱਕਰ ਕੁੰਭ 'ਚ
ਕੇਤੂ ਸਿੰਘ 'ਚ
ਬਿਕ੍ਰਮੀ ਸੰਮਤ : 2082, ਫੱਗਣ ਪ੍ਰਵਿਸ਼ਟੇ 7, ਰਾਸ਼ਟਰੀ ਸ਼ਕ ਸੰਮਤ : 1947,ਮਿਤੀ : 20 (ਮਾਘ), ਹਿਜਰੀ ਸਾਲ 1447, ਮਹੀਨਾ : ਸ਼ਾਬਾਨ, ਤਰੀਕ : 29, ਸੂਰਜ ਉਦੇ ਸਵੇਰੇ 7.11 ਵਜੇ, ਸੂਰਜ ਅਸਤ : ਸ਼ਾਮ 6.13 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੁਲਾ (ਸ਼ਾਮ 4.10 ਤਕ) ਅਤੇ ਮਗਰੋਂ ਨਕਸ਼ੱਤਰ ਪੁਰਵਾਖਾੜਾ, ਯੋਗ : ਵਜਰ (15-16 ਮੱਧ ਰਾਤ 3.24 ਤਕ) ਅਤੇ ਮਗਰੋਂ ਯੋਗ ਸਿੱਧੀ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਸ਼ਾਮ 4.10 ਤੱਕ ਜੰਮੇ ਬੱਚੇ ਨੂੰ ਮੁਲਾ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਬੂਲ: ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ 10 ਤੋਂ ਦੁਪਹਿਰ 12 ਵਜੇ ਤੱਕ। ਪਰਵ, ਦਿਵਸ ਤੇ ਤਿਉਹਾਰ : ਬਸੰਤ ਰੁੱਤ ਸ਼ੁਰੂ, ਚੰਦਰ ਦਰਸ਼ਨ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
