ਕੁੰਭ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Wednesday, Mar 18, 2026 - 05:43 AM (IST)
ਮੇਖ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ, ਪਲਾਨਿੰਗ, ਪ੍ਰੋਗਰਾਮਿੰਗ ਲਾਭ ਦੇਵੇਗੀ, ਯਤਨ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਲ ਹਟੇਗੀ।
ਬ੍ਰਿਖ : ਕਿਸੇ ਅਫਸਰ ਦੇ ਸਾਫਟ-ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਸਮੱਸਿਆ ਸੁਲਝ ਸਕਦੀ ਹੈ, ਜਨਰਲ ਹਾਲਾਤ ਵੀ ਸੁਧਰਨਗੇ।
ਮਿਥੁਨ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਰੁਚੀ, ਇਰਾਦਿਆਂ ’ਚ ਮਜ਼ਬੂਤੀ, ਜਨਰਲ ਤੌਰ ’ਤੇ ਆਪ ਦਾ ਕਦਮ ਹਰ ਮੋਰਚੇ ’ਤੇ ਬੜ੍ਹਤ ਵੱਲ।
ਕਰਕ : ਸਿਤਾਰਾ ਪੇਟ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਘੱਟ ਕਰੋ, ਜਿਹੜੀਆਂ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਫੈਮਿਲੀ ਫਰੰਟ ’ਤੇ ਤਾਲਮੇਲ, ਸਦਭਾਅ ਬਣਿਆ ਰਹੇਗਾ।
ਕੰਨਿਆ : ਮਨ ਅਸ਼ਾਂਤ, ਪ੍ਰੇਸ਼ਾਨ, ਡਿਸਟਰਬ ਜਿਹਾ ਰਹੇਗਾ, ਜਿਸ ਕਰ ਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਤੋਂ ਬਚੋਗੇ।
ਤੁਲਾ : ਸੰਤਾਨ ਸਾਥ ਦੇਵੇਗੀ, ਤਾਲਮੇਲ ਰੱਖੇਗੀ ਅਤੇ ਆਪ ਦੇ ਕਿਸੇ ਕੰਮ ਨੂੰ ਸੰਵਾਰਨ ’ਚ ਹੈਲਪਫੁਲ ਹੋਵੇਗੀ।
ਬ੍ਰਿਸ਼ਚਕ : ਪ੍ਰਾਪਰਟੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਵੈਸੇ ਵੀ ਹਰ ਫਰੰਟ ’ਤੇ ਆਪ ਦੀ ਪੈਠ ਬਣੀ ਰਹੇਗੀ।
ਧਨੁ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ, ਕੰਮਕਾਜੀ ਤੌਰ ’ਤੇ ਵਿਅਸਤ ਅਤੇ ਇਫੈਕਟਿਵ ਰੱਖੇਗਾ।
ਮਕਰ : ਲੋਹਾ, ਲੋਹਾ ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ, ਸਰੀਆ, ਸਟੀਲ, ਫਰਨੀਚਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਮੀਨ : ਸਿਤਾਰਾ ਨੁਕਸਾਨ, ਪ੍ਰੇਸ਼ਾਨੀ ਵਾਲਾ, ਇਸ ਲਈ ਲਿਖਣ-ਪੜ੍ਹਨ ਦਾ ਕੰਮ ਕਰਦੇ ਸਮੇਂ ਅੱਖਾਂ ਖੋਲ੍ਹ ਕੇ ਰੱਖਣੀਆਂ ਚਾਹੀਦੀਆਂ ਹਨ।
18 ਮਾਰਚ 2026, ਬੁੱਧਵਾਰ
ਚੇਤ ਵਦੀ ਤਿੱਥੀ ਚੌਦਸ (ਸਵੇਰੇ 8.26 ਤੱਕ) ਅਤੇ ਮਗਰੋਂ ਤਿੱਥੀ ਮੱਸਿਆ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੀਨ ’ਚ
ਚੰਦਰਮਾ ਕੁੰਭ ’ਚ
ਮੰਗਲ ਕੁੰਭ ’ਚ
ਬੁੱਧ ਕੁੰਭ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮੀਨ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਚੇਤ ਪ੍ਰਵਿਸ਼ਟੇ 5 ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 27 (ਫੱਗਣ), ਹਿਜਰੀ ਸਾਲ 1447, ਮਹੀਨਾ : ਰਮਜ਼ਾਨ, ਤਰੀਕ : 28, ਸੂਰਜ ਉਦੇ ਸਵੇਰੇ 638 ਵਜੇ, ਸੂਰਜ ਅਸਤ : ਸ਼ਾਮ 6.34 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਤਭਿਖਾ (17 ਮਾਰਚ ਦਿਨ ਰਾਤ ਅਤੇ 18 ਨੂੰ ਸਵੇਰੇ 6.09 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਭਾਦਰਪਦ, ਯੋਗ : ਸਿੱਧ (ਸਵੇਰੇ 8.15 ਤੱਕ) ਅਤੇ ਮਗਰੋਂ ਯੋਗ ਸਾਧਿਯ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਿਦਨ ਰਾਤ), ਪੰਚਕ ਲੱਗੀ ਰਹੇਗੀ (ਪੂਰਾ ਿਦਨ ਰਾਤ, ਭੱਦਰਾ ਰਹੇਗੀ (ਸਵੇਰੇ 9.23 ਤੋਂ ਲੈ ਕੇ ਰਾਤ 8.56 ਤੱਕ), ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ :ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਪਿੱਤਰਾਂ ਦੇ ਕੰਮਾਂ ਲਈ ਮੱਸਿਆ (ਸਵੇਰੇ 8.26 ਤੋਂ ਬਾਅਦ)।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
