ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਕੰਮਕਾਜੀ ਲਾਭ ਵਾਲਾ ਰਹੇਗਾ, ਦੇਖੋ ਆਪਣੀ ਰਾਸ਼ੀ
Thursday, Oct 09, 2025 - 03:20 AM (IST)

ਮੇਖ : ਆਰਥਿਕ ਅਤੇ ਕਾਰੋਬਾਰੀ ਦਸ਼ਾ ਚੰਗੀ, ਕੰਮਕਾਜੀ ਪਲਾਨਿੰਗ ਵੀ ਚੰਗਾ ਨਤੀਜਾ ਦੇਵੇਗੀ, ਖਾਣ-ਪੀਣ ’ਚ ਠੰਡੀਆਂ ਵਸਤਾਂ ਨੂੰ ਪਰਹੇਜ਼ ਨਾਲ ਹੀ ਯੂਜ਼ ਕਰੋ।
ਬ੍ਰਿਖ : ਲੈਣ-ਦੇਣ ਦੇ ਕੰਮ ਸੁਚੇਤ ਰਹਿ ਕੇ ਕਰੋ, ਤਾਂ ਕਿ ਆਪ ਦੀ ਕੋਈ ਪੇਮੈਂਟ ਫਸ ਨਾ ਜਾਵੇ, ਲਿਖਣ-ਪੜ੍ਹਨ ਦਾ ਕੰਮ ਵੀ ਅੱਖਾਂ ਖੋਲ੍ਹ ਕੇ ਨਿਪਟਾਓ।
ਮਿਥੁਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕੰਮਕਾਜੀ ਪਲਾਨਿੰਗ, ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ਲਈ ਸਮਾਂ ਚੰਗਾ।
ਕਰਕ : ਕਿਸੇ ਅਫਸਰ ਦੇ ਸਾਫਟ ਰੁਖ ਕਰ ਕੇ ਆਪ ਨੂੰ ਆਪਣੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਮਦਦ ਮਿਲੇਗੀ ਪਰ ਸਿਹਤ ਦੀ ਸੰਭਾਲ ਰੱਖੋ।
ਸਿੰਘ : ਇਰਾਦਿਆਂ ਪ੍ਰੋਗਰਾਮਾਂ ਸੰਕਲਪਾਂ ਨੂੰ ਟਾਰਗੈੱਟ ਵੱਲ ਅੱੱਗੇ ਵਧਾਉਣ ਲਈ ਸਮਾਂ ਚੰਗਾ ਪਰ ਘਰੇਲੂ ਮੋਰਚੇ ’ਤੇ ਕੁਝ ਤਣਾਤਣੀ ਰਹਿ ਸਕਦੀ ਹੈ।
ਕੰਨਿਆ : ਖਾਣਾ-ਪੀਣਾ ਅਹਿਤਿਆਤ ਨਾਲ ਕਰੋ, ਉਨ੍ਹਾਂ ਵਸਤਾਂ ਦੀ ਵਰਤੋਂ ਨਾ ਕਰੋ , ਜਿਹੜੀਅਾਂ ਆਪ ਦੀ ਸਿਹਤ ਨੂੰ ਸੂਟ ਨਾ ਕਰਦੀਆਂ ਹੋਣ, ਨੁਕਸਾਨ ਅਤੇ ਧਨ-ਹਾਨੀ ਦਾ ਡਰ।
ਤੁਲਾ : ਵਪਾਰ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਸੰਤੋਖਜਨਕ, ਆਪ ਦੀਆਂ ਕੋਸ਼ਿਸ਼ਾਂ ਬੇਕਾਰ ਨਾ ਜਾਣਗੀਆਂ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਸ਼ਚਕ : ਵਿਰੋਧੀਆਂ ਤੋਂ ਬਚਾਅ ਰੱਖੋ, ਕਿਉਂਕਿ ਉਹ ਆਪ ਦਾ ਕਦੀ ਵੀ ਲਿਹਾਜ਼ ਨਾ ਕਰਨਗੇ, ਮਨ ਵੀ ਡਰਿਆ-ਡਰਿਆ ਅਤੇ ਘਬਰਾਇਆ-ਘਬਰਾਇਆ ਜਿਹਾ ਰਹੇਗਾ।
ਧਨ : ਜਨਰਲ ਸਿਤਾਰਾ ਬਿਹਤਰ, ਕੋਸ਼ਿਸ਼ਾਂ ਮਨੋਰਥਾਂ ’ਚ ਸਫਲਤਾ ਮਿਲੇਗੀ, ਧਾਰਮਿਕ ਕੰਮਾਂ ’ਚ ਰੁਚੀ ਪਰ ਘਟੀਆ ਲੋਕਾਂ ਤੋਂ ਫਾਸਲਾ ਰੱਖੋ।
ਮਕਰ : ਸਿਤਾਰਾ ਪ੍ਰਾਪਰਟੀ ਦੇ ਕੰਮਾਂ ਨੂੰ ਸੰਵਾਰਨ ਅਤੇ ਹਰ ਫਰੰਟ ’ਤੇ ਬਿਹਤਰ ਹਾਲਾਤ ਰੱਖਣ ਵਾਲਾ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ।
ਕੁੰਭ : ਸਟ੍ਰਾਂਗ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ ਰੱਖੇਗਾ ਪਰ ਤਬੀਅਤ ’ਚ ਤੇਜ਼ੀ ਦਾ ਅਸਰ।
ਮੀਨ : ਮਿੱਟੀ, ਰੇਤਾ, ਬਜਰੀ, ਟਿੰਬਰ, ਕੰਸਟ੍ਰਕਸ਼ਨ, ਮਟੀਰੀਅਲ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ, ਪਰ ਆਪਣੇ ਗੁੱਸੇ ’ਤੇ ਜ਼ਬਤ ਰੱਖੋ।
9 ਅਕਤੂਬਰ 2025, ਵੀਰਵਾਰ
ਅੱਸੂ ਸੁਦੀ ਤਿੱਥੀ ਤੀਜ (ਰਾਤ 10.55 ਤਕ)ਅਤੇ ਮਗਰੋਂ ਤਿੱਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਮੇਖ ’ਚ
ਮੰਗਲ ਤੁਲਾ ’ਚ
ਬੁੱਧ ਤੁਲਾ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਅੱਸੂ ਪ੍ਰਵਿਸ਼ਟੇ 24, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 17 (ਅੱਸੂ), ਹਿਜਰੀ ਸਾਲ 1447, ਮਹੀਨਾ : ਰਬਿ-ਉਲਸਾਨੀ, ਤਰੀਕ : 16, ਸੂਰਜ ਉਦੇ ਸਵੇਰੇ 6.30 ਵਜੇ, ਸੂਰਜ ਅਸਤ : ਸ਼ਾਮ 5.59 ਵਜੇ (ਜਲੰਧਰ ਟਾਈਮ), ਨਕਸ਼ੱਤਰ : ਭਰਣੀ (ਰਾਤ 8.03 ਤਕ) ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ, ਯੋਗ : ਵਜਰ (ਰਾਤ 9.32 ਤਕ) ਅਤੇ ਮਗਰੋਂ ਯੋਗ ਸਿੱਧੀ, ਚੰਦਰਮਾ : ਮੇਖ ਰਾਸ਼ੀ ’ਤੇ (9-10 ਮੱਧ ਰਾਤ 1.24 ਤਕ) ਅਤੇ ਮਗਰੋਂ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ, (ਦੁਪਹਿਰ 12.39 ਤੋਂ ਰਾਤ 10.55 ਤਕ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਸ਼੍ਰੀ ਕਮਲਾ ਜੈਅੰਤੀ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)