ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਸਿਹਤ ਲਈ ਕਮਜ਼ੋਰ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
Saturday, May 30, 2026 - 05:12 AM (IST)
ਮੇਖ : ਸਿਤਾਰਾ ਸਿਹਤ ਲਈ ਕਮਜ਼ੋਰ, ਨਾਪ ਤੋਲ ਕੇ ਖਾਣਾ-ਪੀਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।
ਬ੍ਰਿਖ : ਵਪਾਰਕ ਅਤੇ ਕੰਮਕਾਜੀ ਦਸ਼ਾ ਸੰਤੋਖਜਨਕ ਪਰ ਕੋਈ ਵੀ ਯਤਨ ਅਨਮੰਨੇ ਮਨ ਨਾਲ ਨਾ ਕਰੋ, ਘਰੇਲੂ ਮੋਰਚੇ ’ਤੇ ਤਣਾਤਣੀ ਰਹੇਗੀ।
ਮਿਥੁਨ : ਕਮਜ਼ੋਰ ਦਿਸਣ ਵਾਲੇ ਸ਼ਤਰੂ ਨੂੰ ਵੀ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਚਾਹੀਦੀ, ਮਨ ਵੀ ਅਸ਼ਾਂਤ ਅਤੇ ਡਿਸਟਰਬ ਜਿਹਾ ਰਹੇਗਾ।
ਕਰਕ : ਗਲਤ ਅਤੇ ਬੇਕਾਰ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਕਾਬੂ ਰੱਖਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।
ਸਿੰਘ : ਤਿਆਰੀ ਦੇ ਬਗੈਰ ਕੋਰਟ ਕਚਹਿਰੀ ’ਚ ਨਾ ਜਾਓ, ਕਿਉਂਕਿ ਉੱਥੇ ਆਪ ਦੀ ਕੋਈ ਖਾਸ ਸੁਣਵਾਈ ਨਾ ਹੋਵੇਗੀ, ਮਨ ਵੀ ਡਰਿਆ-ਡਰਿਆ ਰਹੇਗਾ।
ਕੰਨਿਆ : ਹਲਕੀ ਸੋਚ ਅਤੇ ਨੇਚਰ ਵਾਲੇ ਲੋਕ ਆਪ ਨੂੰ ਪ੍ਰੇਸ਼ਾਨ ਰੱਖਣ ਲਈ ਰਸਤੇ ਭਾਲਦੇ ਰਹਿਣਗੇ, ਸਫ਼ਰ ਵੀ ਨਹੀਂ ਕਰਨਾ ਚਾਹੀਦਾ।
ਤੁਲਾ : ਲੈਣ-ਦੇਣ ਦੇ ਕੰਮ ਨਿਪਟਾਉਂਦੇ ਸਮੇਂ, ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫ਼ਸ ਨਾ ਜਾਵੇ, ਨੁਕਸਾਨ ਦਾ ਵੀ ਡਰ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜਾ ਵੀ ਕੰਮ ਜਾਂ ਯਤਨ ਕਰੋ, ਪੂਰਾ ਜ਼ੋਰ ਲਗਾ ਕੇ ਹੀ ਕਰੋ, ਮਨ ਵੀ ਡਰਿਆ-ਡਰਿਆ ਰਹੇਗਾ।
ਧਨ : ਸਿਤਾਰਾ ਉਲਝਣਾਂ, ਝਮੇਲਿਆਂ ਅਤੇ ਪੇਚੀਦਗੀਆਂ ਵਾਲਾ ਹੈ, ਇਸ ਲਈ ਤਿਆਰੀ ਦੇ ਬਗੈਰ ਕਿਸੇ ਵੀ ਕੰਮ ਨੂੰ ਹੱਥ ’ਚ ਨਾ ਲਓ।
ਮਕਰ : ਮਿੱਟੀ, ਰੇਤਾ, ਬੱਜਰੀ, ਟਿੰਬਰ ਅਤੇ ਕੰਸਟ੍ਰੱਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕੁੰਭ : ਸਰਕਾਰੀ ਕੰਮਾਂ ਲਈ ਸਿਤਾਰਾ ਕਮਜ਼ੋਰ, ਇਸ ਲਈ ਕੋਈ ਵੀ ਸਰਕਾਰੀ ਯਤਨ ਸਿਰੇ ਨਾ ਚੜ੍ਹੇਗਾ, ਮਾਣ-ਸਨਮਾਨ ਨੂੰ ਠੇਸ ਲੱਗਣ ਦਾ ਡਰ ਰਹੇਗਾ।
ਮੀਨ : ਧਾਰਮਿਕ ਕੰਮਾਂ ’ਚ ਬੇ-ਰੁਖੀ ਰਹੇਗੀ, ਰੁਕਾਵਟਾਂ ਵਾਲੇ ਸਿਤਾਰੇ ਕਰਕੇ ਆਪ ਦਾ ਹਰ ਪ੍ਰੋਗਰਾਮ ਉਲਝਦਾ-ਵਿਗੜਦਾ ਰਹੇਗਾ।
30 ਮਈ 2026, ਸ਼ਨੀਵਾਰ
ਪ੍ਰਥਮ (ਅਧਿਕ) ਜੇਠ ਸੁਦੀ ਤਿੱਥੀ ਚੌਦਸ (ਪੁਰਵ ਦੁਪਹਿਰ 11.58 ਤੱਕ) ਅਤੇ ਮਗਰੋਂ ਤਿੱਥੀ ਪੁੰਨਿਆ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਤੁਲਾ ’ਚ
ਮੰਗਲ ਮੇਖ ’ਚ
ਬੁੱਧ ਮਿਥੁਨ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਜੇਠ ਪ੍ਰਵਿਸ਼ਟੇ 16, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 9 (ਜੇਠ), ਹਿਜਰੀ ਸਾਲ 1447, ਮਹੀਨਾ : ਜਿਲਹਿਜ਼, ਤਰੀਕ : 12, ਸੂਰਜ ਉਦੇ ਸਵੇਰੇ 5.29 ਵਜੇ, ਸੂਰਜ ਅਸਤ : ਸ਼ਾਮ 7.22 ਵਜੇ (ਜਲੰਧਰ ਟਾਈਮ), ਨਕਸ਼ੱਤਰ : ਵਿਸ਼ਾਖਾ (ਦੁਪਹਿਰ 1.21 ਤਕ) ਅਤੇ ਮਗਰੋਂ ਨਕਸ਼ੱਤਰ ਅਨੁਰਾਧਾ, ਯੋਗ : ਸ਼ਿਵ (30 ਮਈ ਦਿਨ ਰਾਤ ਅਤੇ 31 ਨੂੰ ਸਵੇਰੇ 5.25 ਤਕ) ਅਤੇ ਮਗਰੋਂ ਯੋਗ ਸਿੱਧ, ਚੰਦਰਮਾ : ਤੁਲਾ ਰਾਸ਼ੀ ’ਤੇ (ਸਵੇਰੇ 6.39 ਤਕ) ਅਤੇ ਮਗਰੋਂ ਬ੍ਰਿਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਪੁਰਵ ਦੁਪਹਿਰ 11.58 ਤੋਂ ਲੈ ਕੇ 30-31 ਮੱਧ ਰਾਤ 1.07 ਤਕ, ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤਕ, ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਸਤਿ ਨਰਾਇਣ ਵਰਤ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
