ਮੇਖ ਰਾਸ਼ੀ ਵਾਲਿਆਂ ਦਾ ਧਾਰਮਿਕ ਤੇ ਸਮਾਜਿਕ ਕੰਮਾਂ ’ਚ ਧਿਆਨ ਰਹੇਗਾ, ਦੇਖੋ ਆਪਣੀ ਰਾਸ਼ੀ

Thursday, Mar 13, 2025 - 05:45 AM (IST)

ਮੇਖ ਰਾਸ਼ੀ ਵਾਲਿਆਂ ਦਾ ਧਾਰਮਿਕ ਤੇ ਸਮਾਜਿਕ ਕੰਮਾਂ ’ਚ ਧਿਆਨ ਰਹੇਗਾ, ਦੇਖੋ ਆਪਣੀ ਰਾਸ਼ੀ

ਮੇਖ : ਸੰਤਾਨ ਦੇ ਸੁਪੋਰਟਿਵ ਰੁਖ ਕਰ ਕੇ ਆਪ ਨੂੰ ਆਪਣੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਮਦਦ ਮਿਲੇਗੀ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ।
ਬ੍ਰਿਖ : ਕਿਸੇ ਜਾਇਦਾਦੀ ਕੰਮ ਲਈ ਆਪ ਦਾ ਯਤਨ ਚੰਗਾ ਨਤੀਜਾ ਦੇ ਸਕਦਾ ਹੈ, ਵੱਡੇ ਲੋਕ ਵੀ ਆਪ ਦੇ ਪ੍ਰਤੀ ਹਮਦਰਦੀ ਵਾਲਾ ਰੁਖ ਰੱਖਣਗੇ।
ਮਿਥੁਨ : ਸੰਟ੍ਰਾਂਗ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ, ਕੰਮਕਾਜੀ ਤੌਰ ’ਤੇ ਐਕਟਿਵ ਅਤੇ ਇਫੈਕਟਿਵ ਰੱਖੇਗਾ, ਵੱਡੇ ਲੋਕ ਮਿਹਰਬਾਨ ਅਤੇ ਸੁਪੋਰਟਿਵ ਰੁਖ  ਰੱਖਣਗੇ।
ਕਰਕ : ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਕਾਰੋਬਾਰੀ ਟੂਰਿੰਗ, ਪਲਾਨਿੰਗ-ਪ੍ਰੋਗਰਾਮਿੰਗ ਫਰੂਟਫੁਲ ਰਹੇਗੀ।
ਸਿੰਘ : ਕਾਰੋਬਾਰੀ ਦਸ਼ਾ ਸੰਤੋਖਜਨਕ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ ਰਹੇਗਾ।
ਕੰਨਿਆ : ਖਰਚਿਆਂ ਦਾ ਜ਼ੋਰ, ਖਰਚ ਜਾਇਜ਼ ਅਤੇ ਫਿਜ਼ੂਲ ਦੋਵੇਂ ਤਰ੍ਹਾਂ ਦੇ ਹੋਣਗੇ, ਲੈਣ-ਦੇਣ  ਦੇ ਕੰਮ ਅਤੇ ਲਿਖਣ-ਪੜ੍ਹਨ ਦੇ ਕੰਮ ਅਹਿਤਿਆਤ ਨਾਲ ਕਰੋ।
ਤੁਲਾ : ਮਿੱਟੀ, ਰੇਤਾ, ਬੱਜਰੀ, ਕੰਸਟ੍ਰੱਕਸ਼ਨ, ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਬ੍ਰਿਸ਼ਚਕ : ਜਿਹੜੇ ਕੰਮ ਲਈ ਆਪ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ।
ਧਨ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਹਰ ਮੋਰਚੇ ’ਤੇ ਆਪ ਦਾ ਕਦਮ ਬੜ੍ਹਤ ਵੱਲ ਰਹੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਮਕਰ : ਕਿਉਂਕਿ ਪੇਟ ਦੇ ਵਿਗੜਣ ਦਾ ਡਰ ਰਹੇਗਾ, ਇਸ ਲਈ ਸੀਮਾ ’ਚ ਖਾਣਾ-ਪੀਣਾ ਸਹੀ ਰਹੇਗਾ, ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ।
ਕੁੰਭ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਮੀਨ : ਟੈਂਸ-ਮਾਯੂਸ  ਅਤੇ ਡਾਵਾਂਡੋਲ ਮਨ ਕਰ ਕੇ ਆਪ ਕਿਸੇ ਵੀ ਕੰਮ ਨੂੰ ਉਸ ਦੇ ਟਾਰਗਟ ਤਕ ਲੈ ਜਾਣ ’ਚ ਮੁਸ਼ਕਲ ਮਹਿਸੂਸ ਕਰੋਗੇ।

13 ਮਾਰਚ 2025, ਵੀਰਵਾਰ
ਫੱਗਣ ਸੁਦੀ ਤਿੱਥੀ ਚੌਦਸ (ਸਵੇਰੇ 10.36 ਤਕ) ਅਤੇ ਮਗਰੋਂ ਤਿੱਥੀ ਪੁੰਨਿਆ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ           ਕੁੰਭ ’ਚ 
ਚੰਦਰਮਾ        ਸਿੰਘ  ’ਚ 
ਮੰਗਲ          ਮਿਥੁਨ ’ਚ
ਬੁੱਧ              ਮੀਨ ’ਚ 
ਗੁਰੂ             ਬ੍ਰਿਖ ’ਚ 
ਸ਼ੁੱਕਰ           ਮੀਨ ’ਚ 
ਸ਼ਨੀ            ਕੁੰਭ ’ਚ
ਰਾਹੂ             ਮੀਨ ’ਚ                                                     
ਕੇਤੂ             ਕੰਨਿਆ ’ਚ  

ਬਿਕ੍ਰਮੀ ਸੰਮਤ : 2081, ਫੱਗਣ ਪ੍ਰਵਿਸ਼ਟੇ 30, ਰਾਸ਼ਟਰੀ ਸ਼ਕ ਸੰਮਤ : 1946, ਮਿਤੀ : 22 (ਫੱਗਣ), ਹਿਜਰੀ ਸਾਲ 1446, ਮਹੀਨਾ : ਰਮਜ਼ਾਨ, ਤਰੀਕ : 12, ਸੂਰਜ ਉਦੇ ਸਵੇਰੇ 6.44 ਵਜੇ, ਸੂਰਜ ਅਸਤ ਸ਼ਾਮ 6.30 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਫਾਲਗੁਣੀ  (12 ਮਾਰਚ ਦਿਨ ਰਾਤ ਅਤੇ 14 ਨੂੰ ਸਵੇਰੇ (6.20 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਫਾਲਗੁਣੀ, ਯੋਗ :  ਧ੍ਰਿਤੀ (ਦੁਪਹਿਰ 1.03 ਵਜੇ ਤਕ) ਅਤੇ ਮਗਰੋਂ ਯੋਗ ਸ਼ੂਲ, ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਸਵੇਰੇ 10.36 ਤੋਂ ਲੈ ਕੇ ਰਾਤ 11.31 ਤਕ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂ ਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਸ਼੍ਰੀ ਸਤਿ ਨਾਰਾਇਣ ਵਰਤ, ਸ਼੍ਰੀ ਲਕਸ਼ਮੀ ਨਾਰਾਇਣ ਵਰਤ, ਹੋਲਿਕਾ ਦਹਨ (ਭਦਰਾ ਤੋਂ ਬਾਅਦ)।
– (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


author

Sandeep Kumar

Content Editor

Related News