ਮੇਖ ਰਾਸ਼ੀ ਵਾਲਿਆਂ ਨੂੰ ਇੱਜ਼ਤ-ਮਾਣ ਦੀ ਪ੍ਰਾਪਤੀ ਹੋਵੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Monday, Jun 16, 2025 - 07:15 AM (IST)

ਮੇਖ : ਸਿਤਾਰਾ ਦੁਪਹਿਰ ਤੱਕ ਸਰਕਾਰੀ ਕੰਮਾਂ ਨੂੰ ਸੰਵਾਰਨ ਅਤੇ ਇੱਜ਼ਤਮਾਣ ਦੇਣ ਵਾਲਾ ਪਰ ਬਾਅਦ ’ਚ ਕਾਰੋਬਾਰੀ ਪਲਾਨਿੰਗ ਚੰਗਾ ਨਤੀਜਾ ਦੇਵੇਗੀ।
ਬ੍ਰਿਖ : ਜਨਰਲ ਸਿਤਾਰਾ ਮਜ਼ਬੂਤ, ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਨਗੇ, ਇਰਾਦਿਆਂ ’ਚ ਮਜ਼ਬੂਤੀ ਅਰਥ ਮੋਰਚੇ ’ਤੇ ਦਸ਼ਾ ਬਿਹਤਰ, ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਮਿਥੁਨ : ਸਿਤਾਰਾ ਦੁਪਹਿਰ ਤੱਕ ਪੇਟ ਲਈ ਠੀਕ ਨਹੀਂ, ਮਨ ਵੀ ਅਸ਼ਾਂਤ, ਪ੍ਰੇਸ਼ਾਨ, ਡਿਸਟਰਬ, ਜਿਹਾ ਰਹੇਗਾ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਕਰਕ : ਸਿਤਾਰਾ ਦੁਪਹਿਰ ਤੱਕ ਕੰਮਕਾਜੀ ਕੰਮਾਂ ਲਈ ਚੰਗਾ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ ਪਰ ਬਾਅਦ ’ਚ ਸਮਾਂ ਸਿਹਤ ਲਈ ਕਮਜ਼ੋਰ ਰਹੇਗਾ।
ਸਿੰਘ : ਸਿਤਾਰਾ ਦੁਪਹਿਰ ਤੱਕ ਅਹਿਤਿਆਤ ਵਾਲਾ, ਕਿਸੇ ਪ੍ਰਾਬਲਮ ਦੇ ਜਾਗਣ ਦਾ ਡਰ ਪਰ ਬਾਅਦ ’ਚ ਕਾਰੋਬਾਰੀ ਕੰਮਾਂ ’ਚ ਬਿਹਤਰੀ ।
ਕੰਨਿਆ : ਸਿਤਾਰਾ ਦੁਪਹਿਰ ਤੱਕ ਬਿਹਤਰ, ਹਰ ਫਰੰਟ ’ਤੇ ਬਿਹਤਰੀ ਹੋਵੇਗੀ, ਅਤੇ ਸਫਲਤਾ ਮਿਲੇਗੀ ਪਰ ਬਾਅਦ ’ਚ ਪ੍ਰੇਸ਼ਾਨੀ ਵਧਣ ਦਾ ਡਰ।
ਤੁਲਾ : ਸਿਤਾਰਾ ਦੁਪਹਿਰ ਤੱਕ ਸਫਲਤਾ ਦੇਵੇਗਾ, ਮਾਣ ਸਨਮਾਨ ਬਣਾਈ ਰੱਖਣ ਵਾਲਾ, ਫਿਰ ਬਾਅਦ ’ਚ ਸਮਾਂ ਬਿਹਤਰ ਹਾਲਾਤ ਬਣਾਉਣ ਵਾਲਾ ਬਣੇਗਾ।
ਬ੍ਰਿਸ਼ਚਕ : ਦੁਪਹਿਰ ਤੱਕ ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਬਣੀ ਰਹੇਗੀ, ਫਿਰ ਬਾਅਦ’ਚ ਸਮਾਂ ਜਾਇਦਾਦੀ ਕੰਮਾਂ ’ਚ ਸਫਲਤਾ ਦੇਣ ਵਾਲਾ।
ਧਨ : ਸਿਤਾਰਾ ਦੁਪਹਿਰ ਤੱਕ ਕਾਰੋਬਾਰੀ ਕੰਮਾਂ ਨੂੰ ਸੰਵਾਰਨ ਵਾਲਾ, ਫਿਰ ਬਾਅਦ ’ਚ ਸਮਾਂ ਆਪ ਨੂੰ ਹਿੰਮਤੀ, ਉਤਸ਼ਾਹੀ ਬਣਾਈ ਰੱਖੇਗਾ।
ਮਕਰ : ਸਮਾਂ ਕੰਮਕਾਜੀ ਕੰਮਾਂ ਲਈ ਚੰਗਾ, ਵੈਸੇ ਵੀ ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ ਵਿਜਈ ਰਹੋਗੇ, ਮਾਣ ਸਨਮਾਨ ਦੀ ਪ੍ਰਾਪਤੀ।
ਕੁੰਭ : ਸਿਤਾਰਾ ਦੁਪਹਿਰ ਤੱਕ ਨੁਕਸਾਨ ਵਾਲਾ, ਅਤੇ ਮਨ ਨੂੰ ਉਚਾਟ-ਪ੍ਰੇਸ਼ਾਨ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਕਾਰੋਬਾਰੀ ਦਸ਼ਾ ਬਿਹਤਰ ਰੱਖੇਗਾ।
ਮੀਨ : ਸਿਤਾਰਾ ਦੁਪਹਿਰ ਤੱਕ ਕੰਮਕਾਜੀ ਕੰਮਾਂ ਨੂੰ ਬਿਹਤਰ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਪੇਚੀਦਗੀਆਂ ਵਾਲਾ ਬਣੇਗਾ, ਖਰਚਿਆਂ ਦਾ ਵੀ ਜ਼ੋਰ ਰਹੇਗਾ।
16 ਜੂਨ 2025, ਸੋਮਵਾਰ
ਹਾੜ੍ਹ ਵਦੀ ਤਿੱਥੀ ਪੰਚਮੀ (ਬਾਅਦ ਦੁਪਹਿਰ 3.32 ਤੱਕ) ਅਤੇ ਮਗਰੋਂ ਤਿੱਥੀ ਛੱਠ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਮਕਰ 'ਚ
ਮੰਗਲ ਸਿੰਘ ’ਚ
ਬੁੱਧ ਮਿਥੁਨ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮੇਖ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਹਾੜ੍ਹ ਪ੍ਰਵਿਸ਼ਟੇ 2, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 24 (ਜੇਠ), ਹਿਜਰੀ ਸਾਲ 1446, ਮਹੀਨਾ : ਜਿਲਹਿਜ਼, ਤਰੀਕ : 17, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ : ਸ਼ਾਮ 7.29 ਵਜੇ (ਜਲੰਧਰ ਟਾਈਮ), ਨਕਸ਼ੱਤਰ : ਧਨਿਸਠਾ (16-17 ਮੱਧ ਰਾਤ 1.14 ਵਜੇ ਤੱਕ) ਅਤੇ ਮਗਰੋਂ ਨਕਸ਼ੱਤਰ ਸ਼ਤਭਿਖਾ, ਯੋਗ : ਵੈਧਿ੍ਰਤੀ (ਪੁਰਵ ਦੁਪਹਿਰ 11.07 ਤਕ) ਅਤੇ ਮਗਰੋਂ ਯੋਗ ਵਿਸ਼ਕੁੰਭ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ-ਰਾਤ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਬਾਅਦ ਦੁਪਹਿਰ 3.47 ਤਕ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਸੱਤ ਤੋਂ ਨੌਂ ਵਜੇ ਤੱਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)