ਮੇਖ ਰਾਸ਼ੀ ਵਾਲਿਆਂ ਨੂੰ ਕੰਮਕਾਜੀ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ, ਦੇਖੋ ਆਪਣੀ ਰਾਸ਼ੀ
Wednesday, Oct 08, 2025 - 03:55 AM (IST)

ਮੇਖ : ਕੰਮਕਾਜੀ ਕੰਮਾਂ ਦੇ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ, ਸਫਲਤਾ ਸਾਥ ਦੇਵੇਗੀ ਪਰ ਸੀਮਾ ’ਚ ਖਾਣਾ-ਪੀਣਾ ਕਰਨਾ ਸਹੀ ਰਹੇਗਾ।
ਬ੍ਰਿਖ : ਧਿਆਨ ਰੱਖੋ ਕਿ ਉਲਝਣਾਂ ਵਾਲਾ ਸਿਤਾਰਾ ਆਪ ਨੂੰ ਬੇਕਾਰ ਕੰਮਾਂ ’ਚ ਵੀ ਉਲਝਾ ਫਸਾ ਨਾ ਦੇਵੇ, ਸਫਰ ਵੀ ਸੁਚੇਤ ਰਹਿ ਕੇ ਕਰਨਾ ਸਹੀ ਰਹੇਗਾ।
ਮਿਥੁਨ : ਮਿੱਟੀ, ਰੇਤਾ, ਬਜਰੀ, ਸੀਮੈਂਟ, ਟਿੰਬਰ ਅਤੇ ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕਰਕ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕਾਂ ਦਾ ਸਾਫਟ ਰੁਖ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦਗਾਰ ਹੋਵੇਗਾ।
ਸਿੰਘ : ਜਨਰਲ ਸਿਤਾਰਾ ਬਲਵਾਨ, ਰੁਕਾਵਟਾਂ ਮੁਸ਼ਕਲਾਂ ’ਤੇ ਆਪ ਦਾ ਕੰਟ੍ਰੋਲ ਵਧੇਗਾ, ਵਿਰੋਧੀ ਵੀ ਆਪ ਦੀ ਪਕੜ ਹੇਠ ਰਹਿਣਗੇ।
ਕੰਨਿਆ : ਸਿਤਾਰਾ ਸਿਹਤ ਲਈ ਕਮਜ਼ੋਰ, ਬਦਪਰਹੇਜ਼ੀ ਤੋਂ ਬਚੋ, ਸਫਰ ਦਾ ਪ੍ਰੋਗਰਾਮ ਟਾਲ ਦਿਓ, ਕਿਉਂਕਿ ਉਹ ਨੁਕਸਾਨ ਪ੍ਰੇਸ਼ਾਨੀ ਵਾਲਾ ਹੋ ਸਕਦਾ ਹੈ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਅਤੇ ਭੱਜਦੌੜ ਚੰਗਾ ਨਤੀਜਾ ਦੇਵੇਗੀ, ਫੈਮਿਲੀ ਫਰੰਟ ’ਤੇ ਤਾਲਮੇਲ, ਸਦਭਾਅ ਬਣਿਆ ਰਹੇਗਾ।
ਬ੍ਰਿਸ਼ਚਕ : ਸ਼ਤਰੂਆਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰੋ, ਕਿਉਂਕਿ ਉਹਆਪ ਨੂੰ ਨੁਕਸਾਨ ਪਹੁੰਚਾਉਣ ਲਈ ਮੌਕਾ ਭਾਲਦੇ ਰਹਿਣਗੇ।
ਧਨ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ।
ਮਕਰ : ਅਦਾਲਤੀ ਕੰਮਾਂ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਮਾਣ-ਯਸ਼ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹਿਣਗੇ।
ਕੁੰਭ : ਮਿੱਤਰਾਂ ਅਤੇ ਕੰਮਕਾਜੀ ਸਾਥੀਅਾਂ ਨਾਲ ਤਾਲਮੇਲ ਫਰੂਟਫੁਲ ਰਹੇਗਾ ਪਰ ਡਿੱਗਣ-ਫਿਸਲਣ ਅਤੇ ਸੱਟ ਲੱਗਣ ਦਾ ਡਰ ਰਹੇਗਾ।
ਮੀਨ : ਸਿਤਾਰਾ ਆਮਦਨ ਅਤੇ ਕਾਰੋਬਾਰੀ ਕੰਮਾਂ ਲਈ ਚੰਗਾ, ਕੰਮਕਾਜੀ ਕੰਮਾਂ ਲਈ ਆਪ ਦੀ ਭੱਜਦੌੜ ਵੀ ਚੰਗਾ ਨਤੀਜਾ ਦੇਵੇਗੀ।
8 ਅਕਤੂਬਰ 2025, ਬੁੱਧਵਾਰ
ਕੱਤਕ ਸੁਦੀ ਤਿੱਥੀ ਦੂਜ (8-9 ਮੱਧ ਰਾਤ 2.23 ਤਕ)ਅਤੇ ਮਗਰੋਂ ਤਿੱਥੀ ਤੀਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਮੇਖ ’ਚ
ਮੰਗਲ ਤੁਲਾ ’ਚ
ਬੁੱਧ ਤੁਲਾ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਅੱਸੂ ਪ੍ਰਵਿਸ਼ਟੇ 23, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 16(ਅੱਸੂ), ਹਿਜਰੀ ਸਾਲ 1447, ਮਹੀਨਾ : ਰਬਿ-ਉਲਸਾਨੀ, ਤਰੀਕ : 15, ਸੂਰਜ ਉਦੇ ਸਵੇਰੇ 6.30 ਵਜੇ, ਸੂਰਜ ਅਸਤ : ਸ਼ਾਮ 6 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਵਨੀ (ਰਾਤ 10.45 ਤਕ) ਅਤੇ ਮਗਰੋਂ ਨਕਸ਼ੱਤਰ ਭਰਣੀ, ਯੋਗ : ਹਰਸ਼ਣ (8-9 ਮੱਧ ਰਾਤ 1.33 ਤਕ) ਅਤੇ ਮਗਰੋਂ ਯੋਗ ਵਜਰ, ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਰਾਤ 10.45 ਤਕ ਜੰਮੇ ਬੱਚੇ ਨੂੰ ਅਸ਼ਵਨੀ ਨਕੱਸ਼ਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਵਾਯੂ ਸੈਨਾ ਦਿਵਸ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)