ਮੇਖ ਰਾਸ਼ੀ ਵਾਲਿਆਂ ਦਾ ਵਪਾਰਕ ਤੇ ਕੰਮਕਾਜੀ ਕੰਮਾਂ ਲਈ ਸਿਤਾਰਾ ਬਿਹਤਰ ਰਹੇਗਾ, ਤੁਸੀਂ ਵੀ ਜਾਣੋ ਆਪਣੀ ਰਾਸ਼ੀ

Sunday, May 11, 2025 - 07:17 AM (IST)

ਮੇਖ ਰਾਸ਼ੀ ਵਾਲਿਆਂ ਦਾ ਵਪਾਰਕ ਤੇ ਕੰਮਕਾਜੀ ਕੰਮਾਂ ਲਈ ਸਿਤਾਰਾ ਬਿਹਤਰ ਰਹੇਗਾ, ਤੁਸੀਂ ਵੀ ਜਾਣੋ ਆਪਣੀ ਰਾਸ਼ੀ

ਮੇਖ  : ਵਪਾਰਕ ਅਤੇ ਕੰਮਕਾਜੀ ਕੰਮਾਂ ਲਈ ਸਿਤਾਰਾ ਬਿਹਤਰ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਪਤੀ-ਪਤਨੀ ਇਕ ਦੂਜੇ ਦੀ ਗੱਲ ਧਿਆਨ  ਨਾਲ ਸੁਣਨਗੇ।
ਬ੍ਰਿਖ : ਸ਼ਤਰੂ ਨੁਕਸਾਨ ਪਹੁੰਚਾਉਣ ਲਈ ਹਰ ਦਾਅ ਖੇਲ ਸਕਦੇ ਹਨ, ਇਸ ਲਈ ਨਾ ਤਾਂ ਉਨ੍ਹਾਂ ’ਤੇ ਭਰੋਸਾ ਕਰੋ ਅਤੇ ਨਾ ਹੀ ਉਨ੍ਹਾਂ ਨਾਲ ਨੇੜਤਾ ਰੱਖੋ।
ਮਿਥੁਨ : ਸੰਤਾਨ ਦੇ ਸੁਪਰੋਟਿਵ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਇਰਾਦਿਆਂ ’ਚ ਸਫਲਤਾ ਮਿਲੇਗੀ, ਜਨਰਲ ਹਾਲਾਤ ਅਨੁਕੂਲ ਚੱਲਣਗੇ।
ਕਰਕ : ਅਦਾਲਤ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਹਰ ਫਰੰਟ ’ਤੇ ਆਪ ਹਾਵੀ-ਪ੍ਰਭਾਵੀ ਰਹੋਗੇ।
ਸਿੰਘ : ਕਿਸੇ ਵੱਡੇ ਆਦਮੀ ਦੀ ਮਦਦ ਲੈਣ ਲਈ ਜੇ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ  ਆਪ ਦੀ ਗੱਲ ਧੀਰਜ-ਧਿਆਨ ਨਾਲ ਸੁਣੇਗਾ।
ਕੰਨਿਆ :  ਟੂਰਿਜ਼ਮ, ਕੰਸਲਟੈਂਸੀ, ਟੀਚਿੰਗ, ਕੋਚਿੰਗ, ਪਬਲੀਸ਼ਿੰਗ, ਫੋਟੋਗ੍ਰਾਫੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਪਰ ਗਲੇ ’ਚ ਖਰਾਬੀ ਦਾ ਡਰ।
ਬ੍ਰਿਸ਼ਚਕ : ਕਿਉਂਕਿ ਸਿਤਾਰਾ ਨੁਕਸਾਨ ਪ੍ਰੇਸ਼ਾਨੀ ਵਾਲਾ ਹੈ, ਇਸ ਲਈ ਲੈਣ-ਦੇਣ ਦੇ ਕੰਮ ਸੁਚੇਤ ਰਹਿ ਕੇ ਕਰੋ, ਸਫਰ ’ਚ ਵੀ ਲਾਪ੍ਰਵਾਹੀ ਲਾ ਨਾ ਕਰੋ।
ਧਨ : ਵਪਾਰ ਅਤੇ ਕਾਰੋਬਾਰ ’ਚ ਲਾਭ, ਭੱਜਦੌੜ ਕਰਨ ’ਤੇ ਕੰਮਕਾਜੀ ਕੰਮਾਂ ’ਚ ਕੋਈ ਬਾਧਾ ਮੁਸ਼ਕਿਲ ਵੀ ਹਟ ਸਕਦੀ ਹੈ, ਇੱਜ਼ਤ ਮਾਣ ਦੀ ਪ੍ਰਾਪਤੀ।
ਮਕਰ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰ ਵੀ ਮਿਹਰਬਾਨ ਅਤੇ ਸਾਫਟ ਰਹਿਣਗੇ, ਸ਼ਤਰੂ ਕਮਜ਼ੋਰ ਅਤੇ ਤੇਜਹੀਣ ਰਹਿਣਗੇ।
ਕੁੰਭ : ਜਨਰਲ ਤੌਰ ’ਤੇ ਸਟਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ ਅਤੇ ਵਿਜਈ ਰੱਖੇਗਾ, ਧਾਰਮਿਕ ਕੰਮਾਂ ’ਚ ਧਿਆਨ।
ਮੀਨ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਨਾਪ ਤੋਲ ਕੇ ਖਾਣਾ-ਪੀਣਾ ਸਹੀ ਰਹੇਗਾ, ਸਫਰ ਵੀ ਨਾ ਕਰੋ।

11 ਮਈ 2025, ਐਤਵਾਰ
ਵਿਸਾਖ ਸੁਦੀ ਤਿੱਥੀ ਚੌਕਸ (ਸਵੇਰੇ 8.02 ਤੱਕ) ਅਤੇ ਮਗਰੋਂ ਤਿੱਥੀ ਪੁੰਨਿਆ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ       ਮੇਖ ’ਚ 
ਚੰਦਰਮਾ   ਤੁਲਾ ਚ 
ਮੰਗਲ     ਕਰਕ ’ਚ
 ਬੁੱਧ        ਮੇਖ ’ਚ 
 ਗੁਰੂ       ਬ੍ਰਿਖ ’ਚ 
 ਸ਼ੁੱਕਰ     ਮੀਨ ’ਚ 
 ਸ਼ਨੀ      ਮੀਨ ’ਚ
 ਰਾਹੂ      ਮੀਨ ’ਚ                                                     
 ਕੇਤੂ       ਕੰਨਿਆ ’ਚ  

ਬਿਕ੍ਰਮੀ ਸੰਮਤ : 2082, ਵਿਸਾਖ ਪ੍ਰਵਿਸ਼ਟੇ 29, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 21 (ਵਿਸਾਖ), ਹਿਜਰੀ ਸਾਲ 1446, ਮਹੀਨਾ : ਜ਼ਿਲਕਾਦ, ਤਰੀਕ : 12, ਸੂਰਜ ਉਦੇ ਸਵੇਰੇ 5.39 ਵਜੇ, ਸੂਰਜ ਅਸਤ : ਸ਼ਾਮ 7.10 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸਵਾਤੀ (ਪੂਰਾ ਦਿਨ ਰਾਤ) ਯੋਗ : ਵਿਅਤੀਪਾਤ (11 ਮਈ ਦਿਨ ਰਾਤ ਅਤੇ 12 ਨੂੰ ਸਵੇਰੇ 5.01 ਤੱਕ) ਅਤੇ ਮਗਰੋਂ ਯੋਗ ਵਰਿਆਨ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ), ਭੱਦਰਾ ਸ਼ੁਰੂ ਹੋਵੇਗੀ (ਰਾਤ 8.02 ’ਤੇ) ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂਕਾਲ : ਸ਼ਾਮ ਸਾਢੇ ਚਾਰ ਤੋ ਛੇ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਸ਼੍ਰੀ ਨਰਸਿੰਘ ਜੈਅੰਤੀ, ਸ਼੍ਰੀ ਛਿਨਮਸਤਿਕਾ ਜੈਅੰਤੀ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News