ਕੁੰਭ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਰਹੇਗੀ ਸੰਤੋਖਜਨਕ, ਜਾਣੋ ਆਪਣੀ ਰਾਸ਼ੀ ਦਾ ਹਾਲ
Sunday, May 24, 2026 - 03:28 AM (IST)
ਮੇਖ : ਸੰਤਾਨ ਪੱਖੋਂ ਕੁਝ ਪ੍ਰੇਸ਼ਾਨੀ ਰਹਿਣ ਦਾ ਡਰ ਰਹੇਗਾ, ਵੈਸੇ ਜ਼ੋਰ ਲਗਾਉਣ ’ਤੇ ਪਲਾਨਿੰਗ ਪ੍ਰੋਗਰਾਮਿੰਗ ’ਚ ਕੁਝ ਨਾ ਕੁਝ ਬਿਹਤਰੀ ਜ਼ਰੂਰ ਹੋਵੇਗੀ।
ਬ੍ਰਿਖ : ਪ੍ਰਾਪਰਟੀ ਦੇ ਕੰਮ ਲਈ ਆਪ ਦੀ ਭੱਜਦੌੜ ਕੁਝ ਫੇਵਰੇਵਲ ਨਤੀਜਾ ਤਾਂ ਦੇਵੇਗੀ ਪਰ ਆਪ ਨੂੰ ਜ਼ੋਰ ਜ਼ਿਆਦਾ ਲਗਾਉਣਾ ਪਵੇਗਾ।
ਮਿਥੁਨ : ਹਿੰਮਤ ਅਤੇ ਉਤਸ਼ਾਹ ਬਣਿਆ ਰਹੇਗਾ, ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਵੀ ਬਣੀ ਰਹੇਗੀ, ਜਨਰਲ ਹਾਲਾਤ ਵੀ ਠੀਕ ਬਣੇ ਰਹਿਣਗੇ।
ਕਰਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਸਫਲਤਾ ਅਤੇ ਇੱਜ਼ਤਮਾਣ ਲਈ ਸਿਤਾਰਾ ਚੰਗਾ
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ।
ਕੰਨਿਆ : ਸਿਤਾਰਾ ਉਲਝਣਾਂ, ਵਿਵਾਦਾਂ, ਪ੍ਰੇਸ਼ਾਨੀਆਂ ਵਾਲਾ, ਨਾ ਤਾਂ ਕਿਸੇ ਦੇ ਝਾਂਸੇ ’ਚ ਫਸੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ।
ਤੁਲਾ : ਸਿਤਾਰਾ ਕਾਰੋਬਾਰੀ ਕੰਮਾਂ ਨੂੰ ਸੰਵਾਰਨ ਅਤੇ ਟੂਰਿੰਗ ’ਚ ਲਾਭ ਦੇਣ ਵਾਲਾ, ਕੋਈ ਰੁਕਿਆ ਪਿਆ ਕੰਮਕਾਜੀ ਕੰਮ ਵੀ ਸਿਰੇ ਚੜ੍ਹੇਗਾ।
ਬ੍ਰਿਸ਼ਚਕ : ਕਿਸੇ ਵੀ ਸਰਕਾਰੀ ਕੰਮ ਲਈ ਆਪਣੀ ਕੋਈ ਵੀ ਕੋਸ਼ਿਸ਼ ਅਨਮੰਨੇ ਮਨ ਨਾਲ ਨਾ ਕਰੋ, ਕਿਉਂਕਿ ਯਤਨ ਕਰਨ ਦਾ ਕੋਈ ਖਾਸ ਨਤੀਜਾ ਨਾ ਮਿਲੇਗਾ।
ਧਨ : ਧਾਰਮਿਕ ਸਮਾਜਿਕ ਕੰਮਾਂ ’ਚ ਵੀ ਖਾਸ ਮਨ ਨਾ ਲੱਗੇਗਾ, ਬਲਕਿ ਮਨ ਉਦਾਸ, ਉਚਾਟ ਅਤੇ ਉਖੜਿਆ-ਉਖੜਿਆ ਰਹੇਗਾ।
ਮਕਰ : ਪੇਟ ਦੇ ਮਾਮਲੇ ’ਚ ਸੁਚੇਤ ਰਹਿਣਾ ਸਹੀ ਰਹੇਗਾ, ਨਾ ਤਾਂ ਕਾਰੋਬਾਰੀ ਟੂਰ ਕਰੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ।
ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਸਮਾਂ ਸਫਲਤਾ ਅਤੇ ਇੱਜ਼ਤਮਾਣ ਵਾਲਾ, ਪਰ ਸੁਭਾਅ ’ਚ ਗੁੱਸਾ ਰਹੇਗਾ।
ਮੀਨ : ਕਮਜ਼ੋਰ ਅਤੇ ਡਾਵਾਂਡੋਲ ਮਨ ਕਰਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਅਤੇ ਉਸ ਨੂੰ ਅੱਗੇ ਵਧਾਉਣ ਦੀ ਹਿੰਮਤ ਨਾ ਕਰ ਸਕੋਗੇ।
24 ਮਈ 2026, ਐਤਵਾਰ
ਪ੍ਰਥਮ (ਅਧਿਕ) ਜੇਠ ਸੁਦੀ ਤਿੱਥੀ ਨੌਮੀ (24-25 ਮੱਧ ਰਾਤ 4.31 ਤਕ) ਅਤੇ ਮਗਰੋਂ ਤਿੱਥੀ ਦਸਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਸਿੰਘ ’ਚ
ਮੰਗਲ ਮੇਖ ’ਚ
ਬੁੱਧ ਬ੍ਰਿਖ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਜੇਠ ਪ੍ਰਵਿਸ਼ਟੇ 10, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 3 (ਜੇਠ), ਹਿਜਰੀ ਸਾਲ 1447, ਮਹੀਨਾ : ਜਿਲਹਿਜ, ਤਰੀਕ : 6, ਸੂਰਜ ਉਦੇ ਸਵੇਰੇ 5.31 ਵਜੇ, ਸੂਰਜ ਅਸਤ : ਸ਼ਾਮ 7.18 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਫਾਲਗੁਣੀ (24-25 ਮੱਧ ਰਾਤ 2.51 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾ ਫਾਲਗੁਣੀ, ਯੋਗ : ਹਰਸ਼ਣ (24-25 ਮੱਧ ਰਾਤ 3.45 ਤੱਕ) ਅਤੇ ਮਗਰੋਂ ਯੋਗ ਵਜਰ, ਚੰਦਰਮਾ : ਸਿੰਘ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
