ਕੁੰਭ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜੀ ਦਸ਼ਾ ਸੰਤੋਖਜਨਕ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
Monday, Jun 08, 2026 - 07:55 AM (IST)
ਮੇਖ : ਵਪਾਰ ਕਾਰੋਬਾਰ ’ਚ ਲਾਭ, ਕਾਰੋਬਾਰੀ ਟੂਰਿੰਗ ਲਾਭਕਾਰੀ ਰਹੇਗੀ, ਕੰਮਕਾਜੀ ਪਲਾਨਿੰਗ ਅਤੇ ਪ੍ਰੋਗਰਾਮਿੰਗ ਲਈ ਭੱਜਦੌੜ ਚੰਗਾ ਨਤੀਜਾ ਦੇਵੇਗੀ।
ਬ੍ਰਿਖ : ਕਿਸੇ ਵੀ ਸਰਕਾਰੀ ਕੰਮ ਲਈ ਕੋਸ਼ਿਸ਼ਾਂ ਹਲਕੇ ਯਤਨਾਂ ਨਾਲ ਨਾ ਕਰੋ, ਕਿਉਂਕਿ ਸਿਤਾਰਾ ਮਨ ਮਰਜ਼ੀ ਦੀ ਸਫਲਤਾ ਦੇਣ ਵਾਲਾ ਨਹੀਂ ਹੈ।
ਮਿਥੁਨ :ਗਲਤ ਅਤੇ ਬੇਕਾਰ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਕਾਬੂ ਕਰਨਾ ਰੱਖਣਾ ਸਹੀ ਰਹੇਗਾ, ਉਂਝ ਕੰਮਕਾਜੀ ਭੱਜਦੌੜ ਠੀਕਠਾਕ ਰਹੇਗੀ।
ਕਰਕ : ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਨਾ ਕਰੋ, ਜਿਹੜੀਆਂ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਈ ਵੀ ਕੋਸ਼ਿਸ਼ ਜਾਂ ਕੰਮ ਅਣਮੰਨੇ ਮਨ ਨਾਲ ਨਾ ਕਰੋ, ਸੁਭਾਅ ’ਚ ਕੁਝ ਗੁੱਸਾ ਰਹੇਗਾ।
ਕੰਨਿਆ : ਮਨ ਕਿਸੇ ਅਣਜਾਣੇ ਡਰ ’ਚ ਗ੍ਰਸਤ ਰਹੇਗਾ, ਬੇਕਾਰ ਸੋਚ ਵਿਚਾਰ ’ਚ ਮਨ ਭਟਕਦਾ ਰਹੇਗਾ, ਸਫਰ ਵੀ ਪ੍ਰੇਸ਼ਾਨੀ ਅਤੇ ਨੁਕਸਾਨ ਵਾਲਾ ਹੋਵੇਗਾ।
ਤੁਲਾ : ਸੋਚ-ਵਿਚਾਰ ’ਤੇ ਪ੍ਰਭਾਵੀ ਨੈਗੇਟਿਵਿਟੀ ਕਿਸੇ ਸਮੇਂ ਆਪ ਤੋਂ ਕੁਝ ਗਲਤ ਕੰਮ ਨਾ ਕਰਾ ਦੇਵੇ, ਇਸ ਲਈ ਸਾਵਧਾਨੀ ਵਰਤੋਂ।
ਬ੍ਰਿਸ਼ਚਕ : ਜ਼ਮੀਨੀ ਕੰਮਾਂ ਲਈ ਭੱਜਦੌੜ ਸ਼ਾਇਦ ਮਨ ਮਰਜ਼ੀ ਦਾ ਨਤੀਜਾ ਨਾ ਦੇਵੇਗੀ, ਉਂਝ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਧਨ : ਜਨਰਲ ਤੌਰ ’ਤੇ ਸਟਰਾਂਗ ਸਿਤਾਰਾ ਆਪ ਨੂੰ ਹਿੰਮਤੀ ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ।
ਮਕਰ : ਸਿਤਾਰਾ ਆਮਦਨ ਲਈ ਤਾਂ ਚੰਗਾ ਹੈ ਪਰ ਧਿਆਨ ਰੱਖੋ ਕਿ ਕਾਰੋਬਾਰੀ ਕੰਮ ਨਿਪਟਾਉਣ ਸਮੇਂ ਆਪ ਦੀ ਕੋਈ ਪੇਮੈਂਟ ਕਿਧਰੇ ਫਸ ਨਾ ਜਾਵੇ।
ਕੁੰਭ : ਵਪਾਰ ਅਤੇ ਕੰਮਕਾਜੀ ਦਸ਼ਾ ਸੰਤੋਖਜਨਕ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਠੰਡੀਆਂ ਵਸਤਾਂ ਦੀ ਵਰਤੋਂ ਪ੍ਰਹੇਜ਼ ਨਾਲ ਕਰੋ।
ਮੀਨ : ਖਰਚਿਆਂ ਨੂੰ ਵਧਾਉਣ ਵਾਲੇ ਸਿਤਾਰੇ ਕਰਕੇ ਅਰਥ ਦਸ਼ਾ ਤੰਗ ਰਹਿ ਸਕਦੀ ਹੈ, ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ।
8 ਜੂਨ 2026, ਸੋਮਵਾਰ
ਦਵੀਤੀਯ (ਅਧਿਕ) ਜੇਠ ਵਦੀ ਤਿੱਥੀ ਅਸ਼ਟਮੀ (8-9 ਮੱਧ ਰਾਤ 3.24 ਤੱਕ) ਅਤੇ ਮਗਰੋਂ ਤਿੱਥੀ ਨੌਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਕੁੰਭ ’ਚ
ਮੰਗਲ ਮੇਖ ’ਚ
ਬੁੱਧ ਮਿਥੁਨ ’ਚ
ਗੁਰੂ ਕਰਕ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਜੇਠ ਪ੍ਰਵਿਸ਼ਟੇ 25, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 18 (ਜੇਠ), ਹਿਜਰੀ ਸਾਲ 1447, ਮਹੀਨਾ : ਜਿਲਹਿਜ਼, ਤਰੀਕ : 21 , ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ : ਸ਼ਾਮ 7.26 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਤਭਿਖਾ (ਸਵੇਰੇ 9.10 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਭਾਦਰਪਦ ਯੋਗ : ਵਿਸ਼ਕੁੰਭ (ਸਵੇਰੇ 9.28 ਤੱਕ) ਅਤੇ ਮਗਰੋਂ ਯੋਗ ਧ੍ਰਿਤੀ, ਚੰਦਰਮਾ :ਕੁੰਭ ਰਾਸ਼ੀ ’ਤੇ (8-9 ਮੱਧ ਰਾਤ 3.37 ਤੱਕ) ਅਤੇ ਮਗਰੋਂ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
