ਮੇਖ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

Saturday, Jun 21, 2025 - 07:01 AM (IST)

ਮੇਖ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

ਮੇਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਠੰਢੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ।
ਬ੍ਰਿਖ : ਸਿਤਾਰਾ ਨੁਕਸਾਨ ਦੇਣ ਅਤੇ ਵਿਪਰੀਤ ਹਾਲਾਤ ਬਣਾਉਣ ਵਾਲਾ ਹੈ, ਇਸ ਲਈ ਲੈਣ-ਦੇਣ ਦੇ ਕੰਮ ਅਹਿਤਿਆਤ ਨਾਲ ਕਰੋ ਤਾਂ ਕਿ ਆਪ ਦੀ ਕੋਈ ਪੇਮੈਂਟ ਕਿਧਰੇ ਫ਼ਸ ਨਾ ਜਾਵੇ।
ਮਿਥੁਨ : ਮਿੱਟੀ-ਰੇਤਾ-ਬੱਜਰੀ, ਟਿੰਬਰ ਅਤੇ ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਕਰਕ : ਕਿਸੇ ਅਫਸਰ ਦੇ ਸਾਫ਼ਟ-ਹਮਦਰਦਾਨਾ ਰੁਖ਼ ਕਰਕੇ ਆਪ ਦੀ ਕੋਈ ਸਮੱਸਿਆ ਹੱਲ ਹੋ ਸਕਦੀ ਹੈ, ਸ਼ਤਰੂ ਕਮਜ਼ੋਰ-ਤੇਜਹੀਣ ਰਹਿਣਗੇ। 
ਸਿੰਘ : ਜਨਰਲ ਸਿਤਾਰਾ ਸਟ੍ਰਾਂਗ, ਇਰਾਦਿਆਂ ’ਚ ਮਜ਼ਬੂਤੀ, ਭੱਜਦੌੜ ਕਰਨ ’ਤੇ ਆਪ ਨੂੰ ਆਪਣੇ ਪ੍ਰੋਗਰਾਮਾਂ ਨੂੰ ਅੱਗੇ ਵਧਾਉਣ ’ਚ ਸਫ਼ਲਤਾ ਮਿਲੇਗੀ।
ਕੰਨਿਆ  : ਸਿਤਾਰਾ ਸਿਹਤ ਨੂੰ ਵਿਗਾੜਣ ਅਤੇ ਆਪ ਨੂੰ ਕਿਸੇ ਪੰਗੇ ’ਚ ਉਲਝਾਉਣ ਵਾਲਾ, ਸਫ਼ਰ ਵੀ ਨਾ ਕਰਨ ਸਹੀ ਰਹੇਗਾ, ਸ਼ੁੱਭ ਕੰਮਾਂ ’ਚ ਧਿਆਨ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫ਼ਲਤਾ ਮਿਲੇਗੀ, ਫ਼ੈਮਿਲੀ ਫ੍ਰੰਟ ’ਤੇ ਤਾਲਮੇਲ ਸਹਿਯੋਗ ਬਣਿਆ ਰਹੇਗਾ।
ਬ੍ਰਿਸ਼ਚਕ : ਸ਼ਤਰੂ ਉਭਰ ਸਿਮਟ ਕੇ ਆਪ ਲਈ ਪ੍ਰੇਸ਼ਾਨੀਆਂ ਪੈਦਾ ਕਰਦੇ ਰਹਿ ਸਕਦੇ ਹਨ, ਇਸ ਲਈ ਉਨ੍ਹਾਂ ਨਾਲ ਨੇੜਤਾ ਨਾ ਰੱਖਣਾ ਸਹੀ ਰਹੇਗਾ।
ਧਨ : ਇਰਾਦਿਆਂ ’ਚ ਸਫ਼ਲਤਾ ਮਿਲੇਗੀ, ਸ਼ੁੱਭ ਕੰਮਾਂ ’ਚ ਧਿਆਨ, ਜਨਰਲ ਹਾਲਾਤ ਅਨੁਕੂਲ ਚਲਣਗੇ।
ਮਕਰ : ਜ਼ਮੀਨੀ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇ ਸਕਦੇ ਹਨ, ਸ਼ਤਰੂ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ।
ਕੁੰਭ : ਜੇ ਕਿਸੇ ਵੱਡੇ ਆਦਮੀ ਦੀ ਮਦਦ ਲੈਣ ਲਈ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਨਾਲ ਸੁਣੇਗਾ।
ਮੀਨ : ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਆਪ ਦੀ ਅਰਥ ਦਸ਼ਾ ਸੰਵਾਰਨ ਵਾਲਾ, ਮਾਣ-ਸਨਮਾਨ ਦੀ ਪ੍ਰਾਪਤੀ।

21 ਜੂਨ 2025, ਸ਼ਨੀਵਾਰ
ਹਾੜ੍ਹ ਵਦੀ ਤਿੱਥੀ ਦਸਮੀ (ਸਵੇਰੇ 7.19 ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ (ਜਿਹੜੀ ਕਸ਼ੈਅ ਹੋ ਗਈ ਹੈ)।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ        ਮਿਥੁਨ ’ਚ 
ਚੰਦਰਮਾ     ਮੇਖ ’ਚ 
ਮੰਗਲ       ਸਿੰਘ ’ਚ
 ਬੁੱਧ         ਮਿਥੁਨ ’ਚ 
 ਗੁਰੂ        ਮਿਥੁਨ ’ਚ 
 ਸ਼ੁੱਕਰ      ਮੇਖ ’ਚ 
 ਸ਼ਨੀ       ਮੀਨ ’ਚ
 ਰਾਹੂ       ਕੁੰਭ ’ਚ                                                     
 ਕੇਤੂ       ਸਿੰਘ ’ਚ  

ਬਿਕ੍ਰਮੀ ਸੰਮਤ : 2082, ਹਾੜ੍ਹ  ਪ੍ਰਵਿਸ਼ਟੇ 7, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 31 (ਜੇਠ), ਹਿਜਰੀ ਸਾਲ 1446, ਮਹੀਨਾ : ਜਿਲਹਿਜ਼, ਤਰੀਕ : 24, ਸੂਰਜ ਉਦੇ ਸਵੇਰੇ 5.28 ਵਜੇ, ਸੂਰਜ ਅਸਤ : ਸ਼ਾਮ 7.31 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਵਨੀ (ਸ਼ਾਮ 7.50 ਤਕ) ਅਤੇ ਮਗਰੋਂ ਨਕਸ਼ੱਤਰ ਭਰਣੀ, ਯੋਗ : ਅਤਿਗੰਡ (ਰਾਤ 8.29 ਤਕ) ਅਤੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਸ਼ਾਮ 7.50 ਤਕ ਜੰਮੇ ਬੱਚੇ ਨੂੰ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ (ਸਵੇੇਰੇ 7.19 ਤਕ), ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਯੋਗਿਨੀ ਇਕਾਦਸ਼ੀ ਵਰਤ (ਸਮਾਰਤ), ਸੂਰਜ ਦਕਸ਼ਣਾਇਨ ਅਤੇ ਵਰਖਾ ਰੁੱਤ ਸ਼ੁਰੂ, ਅੰਤਰਾਸ਼ਤਰੀ ਯੋਗ ਦਿਵਸ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


author

Sandeep Kumar

Content Editor

Related News