ਮੇਖ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Saturday, Apr 18, 2026 - 04:04 AM (IST)
ਮੇਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੁਖਦ, ਯਤਨਾਂ-ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਜ਼ਰੂਰੀ।
ਬ੍ਰਿਖ : ਸਿਤਾਰਾ ਉਲਝਣਾਂ ਝਮੇਲਿਆਂ ਵਾਲਾ ਹੈ, ਇਸ ਲਈ ਅਜਿਹੇ ਕਿਸੇ ਕੰਮ ਲਈ ਯਤਨ ਨਾ ਕਰੋ, ਜਿਸ ਕੰਮ ਦੇ ਸਿਰੇ ਨਾ ਚੜ੍ਹਣ ’ਤੇ ਆਪ ਨੂੰ ਤਕਲੀਫ਼ ਹੋ ਸਕਦੀ ਹੋਵੇ।
ਮਿਥੁਨ : ਮਿਟੀ-ਰੇਤਾ, ਬਜਰੀ, ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕਾਰੋਬਾਰੀ ਕੰਮਾਂ ’ਚ ਲਾਭ ਹੋਵੇਗਾ।
ਕਰਕ : ਸਰਕਾਰੀ, ਗੈਰ-ਸਰਕਾਰੀ ਕੰਮਾਂ ’ਚ ਸਫ਼ਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਅਤੇ ਤੇਜਹੀਣ ਰਹਿਣਗੇ।
ਸਿੰਘ : ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਸਿਰੇ ਚੜ੍ਹੇਗਾ ਧਾਰਮਿਕ ਸਮਾਜਿਕ ਕੰਮਾਂ ’ਚ ਧਿਆਨ, ਅਰਥ ਦਸ਼ਾ ਵੀ ਸੁਖਦ।
ਕੰਨਿਆ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਬਿਹਤਰੀ ਜ਼ਰੂਰ ਹੋਵੇਗੀ।
ਬ੍ਰਿਸ਼ਚਕ : ਸ਼ਤਰੂ ਨੁਕਸਾਨ ਪਹੁੰਚਾਉਣ ਲਈ ਹਰ ਦਾਅ ਖੇਡ ਸਕਦੇ ਹਨ, ਇਸ ਲਈ ਹਰ ਫ੍ਰੰਟ ’ਤੇ ਸੁਚੇਤ ਰਹਿਣ ਦੀ ਜ਼ਰੂਰਤ ਹੋਵੇਗੀ।
ਧਨ : ਇਰਾਦਿਆਂ ’ਚ ਮਜ਼ਬੂਤੀ, ਸ਼ੁਭ ਕੰਮਾਂ ’ਚ ਧਿਆਨ, ਅਰਥ ਦਸ਼ਾ ਠੀਕ-ਠਾਕ ਰਹੇਗੀ, ਜਨਰਲ ਹਾਲਾਤ ਵੀ ਅਨਕੂਲ ਚਲਣਗੇ।
ਮਕਰ : ਕੋਰਟ ਕਚਹਿਰੀ ਦੇ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕ ਮਿਹਰਬਾਨ ਰਹਿਣਗੇ, ਕੰਮਕਾਜੀ ਦਸ਼ਾ ਸੰਤੋਖਜਨਕ।
ਕੁੰਭ : ਜਨਰਲ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ-ਐਕਟਿਵ ਅਤੇ ਇਫ਼ੈਕਟਿਵ ਰੱਖੇਗਾ।
ਮੀਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ, ਪਲਾਨਿੰਗ-ਪ੍ਰੋਗਰਾਮਿੰਗ ਵੀ ਲਾਭ ਦੇਵੇਗੀ।
18 ਅਪ੍ਰੈਲ 2026, ਸ਼ਨੀਵਾਰ
ਵਿਸਾਖ ਸੁਦੀ ਤਿੱਥੀ ਏਕਮ (ਦੁਪਹਿਰ 2.11 ਤੱਕ) ਅਤੇ ਮਗਰੋਂ ਤਿੱਥੀ ਦੂਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਮੇਖ ’ਚ
ਮੰਗਲ ਮੀਨ ’ਚ
ਬੁੱਧ ਮੀਨ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮੇਖ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਵਿਸਾਖ ਪ੍ਰਵਿਸ਼ਟੇ 5, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 28 (ਚੇਤ), ਹਿਜਰੀ ਸਾਲ 1447, ਮਹੀਨਾ : ਸ਼ਵਾਲ, ਤਰੀਕ : 29 , ਸੂਰਜ ਉਦੇ ਸਵੇਰੇ 6.01 ਵਜੇ, ਸੂਰਜ ਅਸਤ : ਸ਼ਾਮ 6.54 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਵਨੀ (ਸਵੇਰੇ 9.43 ਤਕ) ਅਤੇ ਮਗਰੋਂ ਨਕਸ਼ੱਤਰ ਭਰਣੀ, ਯੋਗ : ਪ੍ਰੀਤੀ (ਰਾਤ 11.56 ਤਕ) ਅਤੇ ਮਗਰੋਂ ਯੋਗ ਆਯੁਸ਼ਮਾਨ, ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਸਵੇਰੇ 9.43 ਤਕ ਜੰਮੇ ਬੱਚੇ ਨੂੰ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤਕ, ਪੁਰਬ, ਦਿਵਸ ਅਤੇ ਤਿਉਹਾਰ : ਵਿਸਾਖ ਸੁਦੀ ਪੱਖ ਸ਼ੁਰੂ, ਚੰਦਰ ਦਰਸ਼ਨ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
