ਕਰਕ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Thursday, Sep 04, 2025 - 07:03 AM (IST)

ਮੇਖ : ਸਰਕਾਰੀ-ਗੈਰ ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰ ਸਾਫਟ-ਸੁਪੋਰਟਿਵ ਅਤੇ ਹਮਦਰਦਾਨਾ ਰੁਖ ਰੱਖਣਗੇ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਖ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਪ੍ਰਭਾਵ ਦਬਦਬਾ ਬਣਿਆ ਰਹੇਗਾ।
ਮਿਥੁਨ : ਸਿਹਤ ’ਚ ਗੜਬੜੀ ਦਾ ਡਰ, ਇਸ ਲਈ ਸੰਭਲ-ਸੰਭਾਲ ਕੇ ਖਾਣਾ-ਪੀਣਾ ਚਾਹੀਦਾ ਹੈ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਕਰਕ : ਵਪਾਰ ਅਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਵੀ ਤਾਲਮੇਲ ਰਹੇਗਾ।
ਸਿੰਘ : ਸ਼ਤਰੂ ਨੁਕਸਾਨ ਪਹੁੰਚਾਉਣ ਲਈ ਕੋਈ ਮੌਕਾ ਹੱਥੋਂ ਨਾ ਜਾਣ ਦੇਣਗੇ, ਇਸ ਲਈ ਉਨ੍ਹਾਂ ਤੋਂ ਡਿਸਟੈਂਸ ਬਣਾ ਕੇ ਰੱਖਣਾ ਸਹੀ ਰਹੇਗਾ।
ਕੰਨਿਆ : ਜਨਰਲ ਹਾਲਾਤ ਮਜ਼ਬੂਤ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਮਨੋਬਲ ਵੀ ਸਟ੍ਰਾਂਗ ਬਣਿਆ ਰਹੇਗਾ।
ਤੁਲਾ : ਕਿਸੇ ਅਦਾਲਤੀ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।
ਬ੍ਰਿਸ਼ਚਕ : ਵੱਡੇ ਲੋਕਾਂ ਨਾਲ ਮੇਲ-ਮਿਲਾਪ ਫਰੂਟਫੁਲ ਰਹੇਗਾ, ਕੰਮਕਾਜੀ ਮਾਮਲਿਆਂ ’ਤੇ ਆਪ ਦੀ ਪਕੜ ਮਜ਼ਬੂਤ ਬਣੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਧਨ : ਲੋਹਾ, ਲੋਹਾ ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਕਾਜੀ ਕੰਮ ’ਚ ਭਰਪੂਰ ਲਾਭ ਮਿਲੇਗਾ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਕੋਸ਼ਿਸ਼ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਮਨ ਸੈਰ-ਸਫਰ ਲਈ ਰਾਜ਼ੀ ਰਹੇਗਾ।
ਕੁੰਭ : ਸਿਤਾਰਾ ਨੁਕਸਾਨ ਪ੍ਰੇਸ਼ਾਨੀ ਅਤੇ ਮੁਸ਼ਕਲਾਂ ਵਾਲਾ, ਆਪਣੇ ਆਪ ਨੂੰ ਝਮੇਲਿਆਂ ਤੋਂ ਵੀ ਬਚਾ ਕੇ ਰੱਖੋ, ਸੈਰ-ਸਫਰ ਵੀ ਨਾ ਕਰੋ।
ਮੀਨ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਦਸ਼ਾ ਵੀ ਕੰਫਰਟੇਬਲ ਰਹੇਗੀ, ਕਾਰੋਬਾਰੀ ਟੂਰਿੰਗ, ਪ੍ਰੋਗਰਾਮਿੰਗ-ਪਲਾਨਿੰਗ ਵੀ ਲਾਭ ਦੇਵੇਗੀ।
4 ਸਤੰਬਰ 2025, ਵੀਰਵਾਰ
ਭਾਦੋਂ ਵਦੀ ਤਿੱਥੀ ਦੁਆਦਸ਼ੀ (4-5 ਮੱਧ ਰਾਤ 4.09 ਤਕ)ਅਤੇ ਮਗਰੋਂ ਤਿੱਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਮਕਰ ’ਚ
ਮੰਗਲ ਕੰਨਿਆ ’ਚ
ਬੁੱਧ ਸਿੰਘ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਕਰਕ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਭਾਦੋਂ ਪ੍ਰਵਿਸ਼ਟੇ 20, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 13 (ਭਾਦੋਂ), ਹਿਜਰੀ ਸਾਲ 1447, ਮਹੀਨਾ : ਰਬਿ-ਉਲ-ਅੱਵਲ, ਤਰੀਕ : 11, ਸੂਰਜ ਉਦੇ ਸਵੇਰੇ 6.09 ਵਜੇ, ਸੂਰਜ ਅਸਤ : ਸ਼ਾਮ 6.44 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾਖਾੜਾ (ਰਾਤ 11.44 ਤਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ, ਯੋਗ : ਸੌਭਾਗਿਯ (ਬਾਅਦ ਦੁਪਹਿਰ 3.22 ਤਕ) ਅਤੇ ਮਗਰੋਂ ਯੋਗ ਸ਼ੋਭਨ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ) , ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਸ਼੍ਰੀ ਵਾਮਨ ਜੈਅੰਤੀ, ਵਾਮਨ ਦੁਆਦਸ਼ੀ, ਮੇਲਾ ਵਾਮਨ ਦੁਆਦਸ਼ੀ, (ਪਟਿਆਲਾ, ਅੰਬਾਲਾ, ਨਾਹਨ), ਸ਼੍ਰੀ ਭੁਵੇਨਸ਼ਵਰੀ ਜੈਅੰਤੀ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)