ਕੁੰਭ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

Wednesday, Feb 04, 2026 - 06:09 AM (IST)

ਕੁੰਭ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

ਮੇਖ : ਯਤਨ ਕਰਨ ’ਤੇ ਆਪ ਦੀ ਪਲਾਨਿੰਗ -ਪ੍ਰੋਗਰਾਮਿੰਗ ਦੇ ਰਸਤੇ ’ਚ ਪੇਸ਼ ਆ ਰਹੀ ਕੋਈ ਰੁਕਾਵਟ ਮੁਸ਼ਕਲ ਹਟੇਗੀ, ਪ੍ਰਭਾਵ-ਦਬਦਬਾ ਵੀ ਬਣਿਆ ਰਹੇਗਾ।
ਬ੍ਰਿਖ : ਕੋਰਟ-ਕਚਹਿਰੀ ਦੇ ਕੰਮ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ ਪਰ ਕੋਈ ਵੀ ਯਤਨ ਅਨਮੰਨੇ ਮਨ ਨਾਲ ਨਾਲ ਕਰੋ।
ਮਿਥੁਨ : ਜਨਰਲ ਸਿਤਾਰਾ ਆਪ ਨੂੰ ਐਕਟਿਵ-ਇਫੈਕਟਿਵ ਰੱਖੇਗਾ ਪਰ ਸਿਹਤ ਦੇ ਵਿਗੜਣ, ਪੈਰ ਫਿਸਲਣ ਅਤੇ ਕਿਸੇ ਕੰਮ ਦੇ ਉਲਝਣ ਦਾ ਡਰ ਰਹੇਗਾ।
ਕਰਕ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ, ਅਰਥ ਦਸ਼ਾ ਕੰਫਰਟੇੇਬਲ ਰੱਖਣ ਵਾਲਾ ਪਰ ਕੋਈ ਵੀ ਯਤਨ ਜਲਦਬਾਜ਼ੀ ’ਚ ਫਾਈਨਲ ਨਾ ਕਰੋ।
ਸਿੰਘ : ਅਰਥ  ਅਤੇ  ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਪਰ ਰੇਸ਼ਾ, ਨਜ਼ਲਾ, ਜ਼ੁਕਾਮ ਦੀ ਸ਼ਿਕਾਇਤ ਵੀ ਰਹਿ  ਸਕਦੀ ਹੈ।
ਕੰਨਿਆ  : ਸਫਲਤਾ ਸਾਥ ਦੇਵੇਗੀ, ਭੱਜਦੌੜ ਕਰਨ ’ਤੇ ਕੋਈ ਸਰਕਾਰੀ ਰੁਕਾਵਟ ਮੁਸ਼ਕਲ ਹਟੇਗੀ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ।
ਤੁਲਾ : ਸਿਤਾਰਾ ਕਾਰੋਬਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ, ਕੰਮਕਾਜੀ ਟੂਰਿੰਗ ਵੀ ਲਾਭਕਾਰੀ ਰਹੇਗੀ, ਯਤਨ ਕਰਨ ’ਤੇ ਕੋਈ ਵਿਗੜਿਆ ਕੰਮ ਸੁਧਰੇਗਾ।
ਬ੍ਰਿਸ਼ਚਕ : ਸਰਕਾਰੀ ਕੰਮਾਂ ਲਈ ਸਿਤਾਰਾ ਹੈ ਤਾਂ ਸਹੀ ਪਰ ਜਿਹੜੀ ਵੀ ਕੋਸ਼ਿਸ਼ ਕਰੋ, ਭਰਪੂਰ ਜ਼ੋਰ ਲਗਾ ਕੇ ਹੀ ਕਰੋ, ਸ਼ਤਰੂ ਕਮਜ਼ੋਰ ਰਹਿਣਗੇ।
ਧਨ : ਭੱਜਦੌੜ ਕਰਨ ’ਤੇ ਪਲਾਨਿੰਗ-ਪ੍ਰੋਗਰਾਮਿੰਗ ਦਾ ਚੰਗਾ ਨਤੀਜਾ ਮਿਲ ਸਕਦਾ ਹੈ ਪਰ ਘਟੀਆ ਲੋਕਾਂ ਤੋਂ ਫਾਸਲਾ ਬਣਾ ਕੇ ਰੱਖੋ।
ਮਕਰ : ਪੇਟ ਅਤੇ ਖਾਣ-ਪੀਣ ਦੇ ਮਾਮਲੇ ’ਚ ਲਾਪਰਵਾਹ ਨਹੀਂ ਰਹਿਣਾ ਚਾਹੀਦਾ, ਦੂਜਿਆਂ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।
ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੁਖਦ, ਕੋਸ਼ਿਸ਼ਾਂ, ਇਰਾਦਿਆਂ ’ਚ ਸਫਲਤਾ ਮਿਲੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।
ਮੀਨ  : ਦੁਸ਼ਮਣਾਂ ਦੀਆਂ ਸ਼ਰਾਰਤਾਂ -ਹਰਕਤਾਂ ’ਤੇ ਨਜ਼ਰ ਰੱਖਣੀ ਸਹੀ ਰਹੇਗੀ, ਸਫਰ ਵੀ ਟਾਲ ਦਿਓ,ਕਿਉਂਕਿ ਉਹ ਪਰੇਸ਼ਾਨੀ ਵਾਲਾ ਹੋਵੇਗਾ।

4 ਫਰਵਰੀ 2026, ਬੁੱਧਵਾਰ
ਫੱਗਣ ਸੁਦੀ ਤਿੱਥੀ ਤ੍ਰਿਤੀਆ (4-5 ਫਰਵਰੀ ਮੱਧ ਰਾਤ 12.10 ਤੱਕ) ਅਤੇ ਮਗਰੋਂ ਤਿੱਥੀ ਚਤੁਰਥੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ        ਮਕਰ ’ਚ 
ਚੰਦਰਮਾ    ਸਿੰਘ ’ਚ 
ਮੰਗਲ      ਮਕਰ ’ਚ
 ਬੁੱਧ         ਕੁੰਭ ’ਚ 
 ਗੁਰੂ        ਮਿਥੁਨ ’ਚ 
 ਸ਼ੁੱਕਰ      ਮਕਰ ’ਚ 
 ਸ਼ਨੀ       ਮੀਨ ’ਚ
 ਰਾਹੂ       ਕੁੰਭ ’ਚ                                                     
 ਕੇਤੂ       ਸਿੰਘ ’ਚ 

ਬਿਕ੍ਰਮੀ ਸੰਮਤ : 2082, ਮਾਘ ਪ੍ਰਵਿਸ਼ਟੇ ਸ਼ੱਬਾਨ, ਤਰੀਕ : 15, ਸੂਰਜ ਉਦੇ ਸਵੇਰੇ 7.22 ਵਜੇ, ਸੂਰਜ ਅਸਤ : ਸ਼ਾਮ 6.01 ਵਜੇ (ਜਲੰਧਰ ਟਾਈਮ), ਨਕਸ਼ੱਤਰ: ਪੂਰਵਾ ਫਾਲਗੁਨੀ (ਰਾਤ 10.13 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਪ੍ਰੀਤੀ (ਸਵੇਰੇ 12.17 ਤੱਕ) ਅਤੇ ਮਗਰੋਂ ਯੋਗ ਆਯੁਸ਼ਮਾਨ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਭੱਦਰਾ ਰਹੇਗੀ (ਸ਼ਾਮ 4.42, ਤੱਕ) ਰਾਤ 11.56 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸ਼ਾਮ ਸਾਢੇ 4 ਤੋਂ 6 ਵਜੇ ਤੱਕ। ਪਰਵ ਦਿਵਸ ਅਤੇ ਤਿਉਹਾਰ: ਸ਼ਬ-ਏ-ਬਾਰਾਤ (ਮੁਸਲਿਮ)।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News