ਮੇਖ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Monday, Feb 09, 2026 - 04:25 AM (IST)
ਮੇਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣੇ ਬਚਾਅ ਰੱਖੋ।
ਬ੍ਰਿਖ : ਟੈਂਸ, ਅਸ਼ਾਂਤ, ਅਸਥਿਰ ਅਤੇ ਡਾਵਾਂਡੋਲ ਮਨ ਕਰ ਕੇ ਆਪ ਕਿਸੇ ਵੀ ਨਵੀਂ ਕੋਸ਼ਿਸ਼ ਨੂੰ ਸ਼ੁਰੂ ਕਰਨ ’ਚ ਘਬਰਾਹਟ ਮਹਿਸੂਸ ਕਰੋਗੇ।
ਮਿਥੁਨ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ ਅਤੇ ਆਪ ਦੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ਲਈ ਤਿਆਰ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਕਰਕ : ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ, ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ।
ਸਿੰਘ : ਜਨਰਲ ਸਿਤਾਰਾ ਸਟ੍ਰਾਂਗ, ਵੱਡੇ ਲੋਕਾਂ ਨਾਲ ਮੇਲ-ਮਿਲਾਪ ਫਰੂਟਫੁਲ ਰਹੇਗਾ,ਸ਼ਤਰੂ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ।
ਕੰਨਿਆ : ਵਪਾਰ ਕਾਰੋਬਾਰ ’ਚ ਲਾਭ ਵਾਲਾ ਸਮਾਂ, ਕਾਰੋਬਾਰੀ ਟੂਰਿੰਗ ਲਾਭ ਦੇਵੇਗੀ, ਕੰਮਕਾਜੀ ਕੰਮਾਂ ਨੂੰ ਆਪ ਬੜੇ ਉਤਸ਼ਾਹ ਨਾਲ ਨਿਪਟਾ ਸਕੋਗੇ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ ਮਿਲੇਗੀ, ਸ਼ੁਭ ਕੰਮਾਂ ’ਚ ਧਿਆਨ, ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ।
ਬ੍ਰਿਸ਼ਚਕ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਵਾਲਾ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ, ਉਧਾਰੀ ਦੇ ਚੱਕਰ ’ਚ ਨਾ ਫਸੋ।
ਧਨ : ਟੀਚਿੰਗ, ਕੋਚਿੰਗ, ਬੁੱਕ ਪਬਲੀਸ਼ਿੰਗ, ਟੂਰਿਜ਼ਮ, ਕੰਸਲਟੈਂਸੀ, ਹੋਟਲਿੰਗ, ਲਿਕਰ ਦਾ ਕੰਮ ਕਰਨ ਵਾਲਿਆਂ ਦੀ ਅਰਥਦਸ਼ਾ ਕੰਫਰਟੇਬਲ ਰਹੇਗੀ।
ਮਕਰ : ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਦੁਸ਼ਮਣ ਆਪ ਅੱਗੇ ਠਹਿਰ ਨਾ ਸਕਣਗੇ।
ਕੁੰਭ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਦੇ ਪੱਖ ਨੂੰ ਦੂਜਿਆਂ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ ਪਰ ਸੁਭਾਅ ’ਚ ਗੁੱਸਾ ਰਹੇਗਾ।
ਮੀਨ : ਸਿਤਾਰਾ ਸਿਹਤ ਖਾਸ ਕਰ ਕੇ ਪੇਟ ਲਈ ਕਮਜ਼ੋਰ, ਨਾਪ-ਤੋਲ ਕੇ ਖਾਣਾ-ਪੀਣਾ ਕਰਨਾ ਸਹੀ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਅੱਜ ਦਾ ਰਾਸ਼ੀਫਲ
9 ਫਰਵਰੀ 2026, ਸੋਮਵਾਰ
ਫੱਗਣ ਵਦੀ ਤਿੱਥੀ ਅਸ਼ਟਮੀ (ਪੂਰਾ ਦਿਨ-ਰਾਤ)
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਤੁਲਾ ’ਚ
ਮੰਗਲ ਮਕਰ ’ਚ
ਬੁੱਧ ਕੁੰਭ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਕੁੰਭ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਮਾਘ ਪ੍ਰਵਿਸ਼ਟੇ 27, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 20 (ਮਾਘ), ਹਿਜਰੀ ਸਾਲ 1447, ਮਹੀਨਾ : ਸ਼ਾਬਾਨ, ਤਰੀਕ : 20, ਸੂਰਜ ਉਦੇ ਸਵੇਰੇ 7.19 ਵਜੇ, ਸੂਰਜ ਅਸਤ : ਸ਼ਾਮ 6.06 ਵਜੇ (ਜਲੰਧਰ ਟਾਈਮ), ਨਕਸ਼ੱਤਰ : ਵਿਸ਼ਾਖਾ (ਪੂਰਾ ਦਿਨ) ਅਤੇ ਮਗਰੋਂ ਨਕਸ਼ੱਤਰ ਸਵਾਤੀ, ਯੋਗ : ਸ਼ੂਲ (ਰਾਤ 11.41 ਤਕ) ਅਤੇ ਮਗਰੋਂ ਯੋਗ ਗੰਡ, ਚੰਦਰਮਾ : ਤੁਲਾ ਰਾਸ਼ੀ ’ਤੇ (9-10 ਮੱਧ ਰਾਤ 1.11 ਤੱਕ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ 7.30 ਵਜੇ ਤੋਂ ਦੁਪਹਿਰ 12.20 ਵਜੇ ਤੱਕ। ਪਰਵ, ਦਿਵਸ ਤੇ ਤਿਉਹਾਰ : ਜਾਨਕੀ ਵਰਤ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
