ਕਰਕ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Monday, Feb 02, 2026 - 06:47 AM (IST)
ਮੇਖ : ਕੋਰਟ ਕਚਹਿਰੀ ’ਚ ਜਾਣ ਜਾਂ ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲ ਸਕਦਾ ਹੈ, ਮਾਣ ਸਨਮਾਨ ਦੀ ਪ੍ਰਾਪਤੀ।
ਬ੍ਰਿਖ : ਸਟਰਾਂਗ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ, ਕੰਮਕਾਜੀ ਤੌਰ ’ਤੇ ਐਕਟਿਵ ਅਤੇ ਬਿਜ਼ੀ ਰੱਖੇਗਾ, ਸ਼ਤਰੂ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ।
ਮਿਥੁਨ : ਡ੍ਰਿਕੰਸ, ਕੈਮੀਕਲਸ, ਰੰਗ ਰੋਗਣ, ਥਿੰਦੀਆਂ ਵਸਤਾਂ, ਪੈਟਰੋਲੀਅਮ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਕਾਜੀ ਕੰਮਾਂ ’ਚ ਚੰਗਾ ਲਾਭ ਮਿਲੇਗਾ।
ਕਰਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਾਣ-ਯਸ਼ ਦੀ ਪ੍ਰਾਪਤੀ, ਚੰਚਲ ਹੁੰਦੇ ਆਪਣੇ ਮਨ ’ਤੇ ਕਾਬੂ ਰੱਖਣਾ ਸਹੀ ਰਹੇਗਾ।
ਸਿੰਘ : ਉਲਝਣਾਂ-ਪੇਚੀਦਗੀਆਂ ਕਰਕੇ ਆਪ ਨੂੰ ਕਿਸੇ ਨਾ ਕਿਸੇ ਪ੍ਰਾਬਲਮ-ਪ੍ਰੇਸ਼ਾਨੀ ਨਾਲ ਨਿਪਟਣਾ ਪੈ ਸਕਦਾ ਹੈ, ਨੁਕਸਾਨ ਦਾ ਵੀ ਡਰ।
ਕੰਨਿਆ : ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ, ਪ੍ਰੋਗਰਾਮਿੰਗ ਲਾਭ ਦੇਵੇਗੀ, ਕਿਸੇ ਉਲਝੇ ਰੁਕੇ ਕੰਮਕਾਜੀ ਕੰਮ ਨੂੰ ਅਟੈਂਡ ਕਰਨ ਲਈ ਸਮਾਂ ਚੰਗਾ।
ਤੁਲਾ : ਕਿਸੇ ਸਰਕਾਰੀ ਅਫਸਰ ਦੇ ਨਰਮ-ਰੁਖ ਕਰਕੇ ਸਰਕਾਰੀ ਕੰਮਾਂ ’ਚ ਆਪ ਦੀ ਪੈਠ ਵਧੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਸ਼ਚਕ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚੋਂ ਕੋਈ ਬਾਧਾ ਮੁਸ਼ਕਿਲ ਹਟੇਗੀ, ਸ਼ੁੱਭ ਕੰਮਾਂ ’ਚ ਧਿਆਨ, ਤੇਜ ਪ੍ਰਭਾਵ ਵਧੇਗਾ।
ਧਨ : ਸਿਤਾਰਾ ਸਿਹਤ, ਖਾਸ ਕਰਕੇ ਪੇਟ ਲਈ ਕਮਜ਼ੋਰ, ਮੌਸਮ ਦੇ ਐਕਸਪੋਜ਼ਰ ਤੋਂ ਵੀ ਆਪਣਾ ਬਚਾਅ ਰੱਖਣਾ ਸਹੀ ਰਹੇਗਾ।
ਮਕਰ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ,ਦੋਨੋਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫਟ ਕੰਸੀਡ੍ਰੇਟ ਰਹਿਣਗੇ।
ਕੁੰਭ : ਕਮਜ਼ੋਰ ਸਿਤਾਰਾ ਮਨ ਨੂੰ ਅਸ਼ਾਂਤ-ਪ੍ਰੇਸ਼ਾਨ ਬੇਚੈਨ ਰੱਖ ਸਕਦਾ ਹੈ, ਵੈਸੇ ਆਪ ਕਿਸੇ ਵੀ ਕੋਸ਼ਿਸ਼ ਨੂੰ ਅੱਗੇ ਨਾ ਵਧਾ ਸਕੋਗੇ।
ਮੀਨ : ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਨਗੇ, ਕੰਮਕਾਜੀ ਕੰਮਾਂ ਲਈ ਸਿਤਾਰਾ ਚੰਗਾ, ਧਾਰਮਿਕ ਕੰਮਾਂ ਰੁਚੀ, ਜਨਰਲ ਤੌਰ ’ਤੇ ਬਿਹਤਰੀ ਹੋਵੇਗੀ।
2 ਫਰਵਰੀ 2026, ਸੋਮਵਾਰ
ਮਾਘ ਸੁਦੀ ਤਿੱਥੀ ਪੁੰਨਿਆ (2-3 ਫਰਵਰੀ ਮੱਧ ਰਾਤ 3.38 ਤੱਕ) ਅਤੇ ਮਗਰੋਂ ਤਿੱਥੀ ਦੂਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਕਰਕ ’ਚ
ਮੰਗਲ ਮਕਰ ’ਚ
ਬੁੱਧ ਮਕਰ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮਕਰ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਮਾਘ ਪ੍ਰਵਿਸ਼ਟੇ 20, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 13 (ਮਾਘ) ਹਿਜਰੀ ਸਾਲ 1447, ਮਹੀਨਾ : ਸ਼ਬਾਨ, ਤਰੀਕ : 11, ਸੂਰਜ ਉਦੇ ਸਵੇਰੇ 7.22 ਵਜੇ, ਸੂਰਜ ਅਸਤ : ਸ਼ਾਮ 5.57 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੱਖ (ਰਾਤ 11.56 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਪ੍ਰੀਤੀ (ਸਵੇਰੇ 10.18 ਤੱਕ) ਅਤੇ ਮਗਰੋਂ ਯੋਗ ਆਯੁਸ਼ਮਾਨ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), ਭੱਦਰਾ ਰਹੇਗੀ (ਸ਼ਾਮ 4.48 ਤੱਕ) ਰਾਤ 11.57 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸ਼ਾਮ ਸਾਢੇ 4 ਤੋਂ 6 ਵਜੇ ਤੱਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
