ਮਿਥੁਨ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Thursday, Jul 10, 2025 - 07:35 AM (IST)

ਮੇਖ : ਯਤਨ ਕਰਨ ’ਤੇ ਪਲਾਨਿੰਗ ਪ੍ਰੋਗਰਾਮਿੰਗ ’ਚ ਕੁਝ ਨਾ ਕੁਝ ਪੇਸ਼ਕਦਮੀ ਹੋਵੇਗੀ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ।
ਬ੍ਰਿਖ : ਸਿਤਾਰਾ ਪੇਟ ਲਈ ਢਿੱਲਾ, ਇਸ ਲਈ ਤਬੀਅਤ ਨੂੰ ਸੂਟ ਨਾ ਕਰਨ ਵਾਲੀਆਂ ਵਸਤਾਂ ਨੂੰ ਖਾਣ-ਪਾਣ ’ਚ ਯੂਜ਼ ਨਾ ਕਰੋ, ਨੁਕਸਾਨ ਦਾ ਵੀ ਡਰੇ।
ਮਿਥੁਨ : ਕਾਰੋਬਾਰੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ, ਮਾਣ ਯਸ਼ ਦੀ ਪ੍ਰਾਪਤੀ, ਦੋਵੇਂ ਪਤੀ-ਪਤਨੀ ਇਕ ਦੂਜੇ ਦਾ ਲਿਹਾਜ਼ ਕਰਨਗੇ ਅਤੇ ਧਿਆਨ ਨਾਲ ਆਪ ਨੂੰ ਸੁਣਨਗੇ।
ਕਰਕ : ਡਰੇ ਡਰੇ ਮਨ ਅਤੇ ਡਾਵਾਂਡੋਲ ਮਨ ਸਥਿਤੀ ਦੇ ਕਾਰਨ ਆਪ ਕਿਸੇ ਵੀ ਯਤਨ ਨੂੰ ਅੱਗੇ ਨਾ ਵਧਾ ਸਕੋਗੇ, ਸਫ਼ਰ ਵੀ ਕਰਨਾ ਪਰੇਸ਼ਾਨੀ ਵਾਲਾ ਹੋਵੇਗਾ।
ਸਿੰਘ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਇਰਾਦਿਆਂ ’ਚ ਮਜ਼ਬੂਤੀ, ਸਕੀਮਾਂ ਤੇ ਪ੍ਰੋਗਰਾਮ ਸਿਰੇ ਚੜ੍ਹਣਗੇ, ਮਾਣ ਯਸ਼ ਦੀ ਪ੍ਰਾਪਤੀ।
ਕੰਨਿਆ : ਯਤਨ ਕਰਨ ’ਤੇ ਪ੍ਰਾਪਰਟੀ ਦੇ ਕਿਸੇ ਕੰਮ ’ਚ ਕੋਈ ਵਾਧਾ ਮੁਸ਼ਕਿਲ ਹਟੇਗੀ, ਤੇਜ਼ ਪ੍ਰਭਾਅ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਤੁਲਾ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਅਤੇ ਇਫੈਕਟਿਵ ਰੱਖੇਗਾ।
ਬ੍ਰਿਸ਼ਚਕ : ਸਿਤਾਰਾ ਧਨ ਲਾਭ ਲਈ ਚੰਗਾ, ਨੱਠ ਭੱਜ ਕਰਨ ’ਤੇ ਕੋਈ ਕਾਰੋਬਾਰੀ ਮੁਸ਼ਕਿਲ ਹਟੇਗੀ, ਕੰਮਕਾਜੀ ਟੂਰਿੰਗ ਵੀ ਫਰੂਟਫੁੱਲ ਰਹੇਗੀ।
ਧਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ, ਤੇਜ਼ ਪ੍ਰਭਾਅ ਬਣਿਆ ਰਹੇਗਾ, ਮਾਨਸਿਕ ਪਰੇਸ਼ਾਨੀ ਵੀ ਰਹੇਗੀ।
ਮਕਰ : ਖਰਚਿਆਂ ਦਾ ਜ਼ੋਰ, ਆਰਥਿਕ ਦਸ਼ਾ ਕਮਜ਼ੋਰ, ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਨਾ ਕਿਸੇ ਹੇਠ ਫਸ ਜਾਏ।
ਕੁੰਭ : ਟੀਚਿੰਗ, ਕੋਚਿੰਗ, ਮੈਡੀਸਨ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਵਧੀਆ ਰਿਟਰਨ ਮਿਲੇਗੀ।
ਮੀਨ : ਅਫ਼ਸਰਾਂ ਦੇ ਸਾਫ਼ਟ ਰੁਖ ਕਾਰਨ ਆਪ ਨੂੰ ਕਿਸੀ ਸਮੱਸਿਆ ਨੂੰ ਸੁਲਝਾਉਣ ’ਚ ਹੈਲਪ ਮਿਲੇਗੀ, ਸ਼ਤਰੂ, ਕਮਜ਼ੋਰ ਪਰ ਤਬੀਅਤ ’ਚ ਤੇਜ਼ੀ।
10 ਜੁਲਾਈ 2025, ਵੀਰਵਾਰ
ਹਾੜ੍ਹ ਸੁਦੀ ਤਿੱਥੀ ਪੁੰਨਿਆ (10-11 ਮੱਧ ਰਾਤ 2.07 ਤੱਕ) ਅਤੇ ਮਗਰੋਂ ਤਿੱਥੀ ਏਕਮ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਧਨ ’ਚ
ਮੰਗਲ ਸਿੰਘ ’ਚ
ਬੁੱਧ ਕਰਕ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਹਾੜ੍ਹ ਪ੍ਰਵਿਸ਼ਟੇ 26, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 19 (ਹਾੜ੍ਹ), ਹਿਜਰੀ ਸਾਲ 1447, ਮਹੀਨਾ : ਮੁਹੱਰਮ, ਤਰੀਕ : 14 , ਸੂਰਜ ਉਦੇ ਸਵੇਰੇ 5.35 ਵਜੇ, ਸੂਰਜ ਅਸਤ : ਸ਼ਾਮ 7.31 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾਖਾੜਾ (ਪੂਰਾ ਦਿਨ ਰਾਤ), ਯੋਗ : ਏਂਦਰ (ਰਾਤ 9.38 ਤਕ) ਅਤੇ ਮਗਰੋਂ ਯੋਗ ਵੈਧ੍ਰਿਤੀ, ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਦੁਪਹਿਰ 1.53 ਤੱਕ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯਾ ਦਿਸ਼ਾ ਲਈ ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਹਾੜ੍ਹੀ ਪੁੰਨਿਆ, ਗੁਰੂ ਪੁੰਨਿਆ, ਗੁਰੂ ਪੂਜਾ, ਵਿਆਸ ਪੂਜਾ, ਮਹਾਰਿਸ਼ੀ ਵੇਦ ਵਿਆਸ ਜੈਅੰਤੀ, ਸ਼ਿਵ ਸ਼ਯਨ ਉਤਸਵ, ਕੋਕਿਲਾ ਵਰਤ, ਮੇਲਾ ਹਰੀ ਪ੍ਰਯਾਗ (ਜੰਮੂ ਕਸ਼ਮੀਰ), ਮੇਲਾ ਰੁਦਰ ਗੰਗਾ ਕਾਸਤੀ ਹਾੜ੍ਹ, ਡੋਡਾ (ਜੰਮੂ ਕਸ਼ਮੀਰ), ਤੇਰਾ ਪੱਥ ਸਥਾਪਨਾ ਦਿਵਸ (ਜੈਨ), ਸ੍ਰੀ ਸਤਿ ਨਾਰਾਇਣ ਵਰਤ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)