ਧਨ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

Thursday, May 29, 2025 - 07:42 AM (IST)

ਧਨ ਰਾਸ਼ੀ ਵਾਲਿਆਂ ਦੀ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

ਮੇਖ  : ਜਨਰਲ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਰੱਖੇਗਾ, ਸ਼ਤਰੂ ਵੀ ਪਕੜ ਹੇਠ ਰਹਿਣਗੇ, ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਬ੍ਰਿਖ : ਖੇਤੀ ਉਤਪਾਦਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ, ਬੁਟੀਕ, ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ ਜਾਂ ਮਨ ਬਣਾਓਗੇ, ਉਸ ’ਚ ਸਫਲਤਾ ਮਿਲੇਗੀ, ਮਨ ਸੈਰ ਸਫਰ ਵੀ ਰਾਜ਼ੀ ਰਹੇਗਾ।
ਕਰਕ : ਕਿਉਂਕਿ ਸਮਾਂ ਕਿਸੇ ਨਵੇਂ ਯਤਨ ਨੂੰ ਹੱਥ ’ਚ ਲੈਣ ਲਈ ਠੀਕ ਨਹੀਂ ਹੈ, ਇਸ ਲਈ ਅਹਿਤਿਆਤ ਵਰਤਣੀ ਸਹੀ ਰਹੇਗੀ, ਨੁਕਸਾਨ ਦਾ ਵੀ ਡਰ।
ਸਿੰਘ :  ਸਿਤਾਰਾ ਧਨ ਲਾਭ ਲਈ ਚੰਗੀ, ਕਾਰੋਬਾਰੀ ਟੂਰਿੰਗ ਵੀ ਚੰਗਾ ਨਤੀਜਾ ਦੇ ਸਕਦੀ ਹੈ, ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ ਮੁਸ਼ਕਲ ਵੀ ਹਟੇਗੀ।
ਕੰਨਿਆ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕ ਮਿਹਰਬਾਨ ਰਹਿਣਗੇ, ਜਨਰਲ ਤੌਰ ’ਤੇ ਆਪ ਦੀ ਪੈਠ ਧਾਕ ਬਣੀ ਰਹੇਗੀ।
ਤੁਲਾ : ਜਨਰਲ ਤੌਰ ’ਤੇ ਸਿਤਾਰਾ ਆਪ ਨੂੰ ਦੂਜਿਆਂ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ ਪਰ ਧਿਆਨ ਰੱਖੋ ਕਿ ਪੈਰ ਫਿਸਲਣ ਕਰ ਕੇ ਸਟ ਨਾ ਲਗ ਜਾਵੇ।
ਬ੍ਰਿਸ਼ਚਕ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਲਿਮਿਟ ’ਚ ਖਾਣਾ-ਪੀਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਜ਼ਿਆਦਾ ਠੰਡੀਆਂ ਵਸਤਾਂ ਦੀ ਵਰਤੋਂ ਤੋਂ ਬਚਣਾ ਸਹੀ ਰਹੇਗਾ।
ਮਕਰ : ਦੁਸ਼ਮਣਾਂ ਤੋਂ ਫਾਸਲਾ ਰੱਖਣਾ ਸਹੀ ਰਹੇਗਾ, ਕਿਉਂਕਿ ਉਹ ਬਗੈਰ ਕਿਸੇ ਕਾਰਨ ਆਪ ਦੇ ਗਲੇ ਪੈ ਸਕਦੇ ਹਨ , ਸਫਰ ਵੀ ਨਾ ਕਰੋ।
ਕੁੰਭ : ਜਨਰਲ ਸਿਤਾਰਾ ਸਟ੍ਰਾਂਗ, ਇਰਾਦਿਆਂ ’ਚ ਮਜ਼ਬੂਤੀ, ਮਨੋਬਲ ਵੀ ਵਧੇਗਾ, ਤੇਜ ਪ੍ਰਭਾਵ-ਦਬਦਬਾ ਵੀ ਬਣਿਆ ਰਹੇਗਾ।
ਮੀਨ : ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਅੱਜ ਦਾ ਰਾਸ਼ੀਫਲ
29 ਮਈ 2025, ਵੀਰਵਾਰ
ਜੇਠ ਵਦੀ ਤਿੱਥੀ ਦੂਜੀ (ਸਵੇਰੇ 8.32 ਤੱਕ) ਅਤੇ ਮਗਰੋਂ ਤਿੱਥੀ ਤ੍ਰਿਤੀਆ। 

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ                  ਬ੍ਰਿਖ ’ਚ 
ਚੰਦਰਮਾ               ਬ੍ਰਿਖ ’ਚ 
ਮੰਗਲ                 ਕਰਕ ’ਚ
ਬੁੱਧ                     ਬ੍ਰਿਖ ’ਚ 
ਗੁਰੂ                    ਮਿਥੁਨ ’ਚ 
ਸ਼ੁੱਕਰ                  ਮੀਨ ’ਚ 
ਸ਼ਨੀ                   ਮੀਨ ’ਚ
ਰਾਹੂ                   ਕੁੰਭ ’ਚ                                                     
ਕੇਤੂ                    ਸਿੰਘ ’ਚ  

ਬਿਕ੍ਰਮੀ ਸੰਮਤ : 2082, ਜੇਠ ਪ੍ਰਵਿਸ਼ਟੇ 16, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 8 (ਵਿਸਾਖ), ਹਿਜਰੀ ਸਾਲ 1446, ਮਹੀਨਾ : ਜ਼ਿਲਕਾਦ, ਤਰੀਕ : 29, ਸੂਰਜ ਉਦੇ ਸਵੇਰੇ 5.28 ਵਜੇ, ਸੂਰਜ ਅਸਤ : ਸ਼ਾਮ 7.22 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮ੍ਰਿਗਸ਼ਿਰ (ਸਵੇਰੇ 5.31 ਤਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ, ਯੋਗ : ਸੁਕਰਮਾ (ਰਾਤ 10.52 ਤਕ) ਅਤੇ ਮਗਰੋਂ ਯੋਗ ਪ੍ਰੀਤੀ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਦੁਪਹਿਰ 12 ਤੋਂ 1.30 ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ : ਚੰਦਰ ਦਰਸ਼ਨ। 
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News