ਕੰਨਿਆ ਰਾਸ਼ੀ ਵਾਲਿਆਂ ਨੂੰ ਕਾਰੋਬਾਰੀ ਕੋਸ਼ਿਸ਼ਾਂ ਚੰਗਾ ਨਤੀਜਾ ਦੇਣਗੀਆਂ, ਜਾਣੋ ਆਪਣੀ ਰਾਸ਼ੀ ਦਾ ਹਾਲ
Monday, Jul 20, 2026 - 05:27 AM (IST)
ਮੇਖ : ਮਨ ਅਸ਼ਾਂਤ ਪ੍ਰੇਸ਼ਾਨ, ਡਿਸਟਰਬ ਅਤੇ ਡਰਿਆ-ਡਰਿਆ ਰਹੇਗਾ, ਕੋਈ ਵੀ ਨਵਾਂ ਯਤਨ ਜਾਂ ਪ੍ਰੋਗਰਾਮ ਹੱਥ ’ਚ ਨਾ ਲਓ।
ਬ੍ਰਿਖ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ਅੱਗੇ ਵਧੇਗੀ, ਸੰਤਾਨ ਵੀ ਸਾਥ ਦੇਵੇਗੀ ਅਤੇ ਤਾਲਮੇਲ ਰੱਖੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਮਿਥੁਨ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਸਫਲਤਾ ਦਾ ਸਕੋਪ ਨਜ਼ਰ ਆਉਂਦਾ ਹੈ, ਮਾਣ-ਸਨਮਾਨ ਦੀ ਪ੍ਰਾਪਤੀ।
ਕਰਕ : ਜਨਰਲ ਸਿਤਾਰਾ ਆਪ ਨੂੰ ਹਿੰਮਤੀ, ਉਤਸ਼ਾਹੀ, ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਸਿੰਘ : ਵਪਾਰ ਕਾਰੋਬਾਰ ’ਚ ਲਾਭ, ਕਾਰੋਬਾਰੀ ਟੂਰਿੰਗ ਵੀ ਫਰੂਟਫੁਲ ਰਹੇਗੀ, ਕੰਮਕਾਜੀ ਪਲਾਨਿੰਗ-ਪ੍ਰੋਗਰਾਮਿੰਗ ਬਿਹਤਰ ਨਤੀਜਾ ਦੇਵੇਗੀ।
ਕੰਨਿਆ : ਕਾਰੋਬਾਰੀ ਕੋਸ਼ਿਸ਼ਾਂ ਚੰਗਾ ਨਤੀਜਾ ਦੇਣਗੀਆਂ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਮਨ ਸਫਰ ਲਈ ਰਾਜ਼ੀ ਰਹੇਗਾ।
ਤੁਲਾ : ਖਰਚਿਆਂ ਦਾ ਜ਼ੋਰ, ਅਰਥ ਦਸ਼ਾ ਤੰਗ ਰੱਖੇਗਾ, ਉਧਾਰੀ ’ਚ ਵੀ ਨਾ ਫਸੋ,ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।
ਬ੍ਰਿਸ਼ਚਕ : ਖੇਤੀ ਉਤਪਾਦਾਂ, ਖੇਤੀ ਉਪਕਰਨਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਧਨ : ਰਾਜਕੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕ ਮਿਹਰਬਾਨ ਅਤੇ ਸਾਫਟ ਰਹਿਣਗੇ, ਸ਼ਤਰੂ ਵੀ ਪਕੜ ਹੇਠ ਰਹਿਣਗੇ।
ਮਕਰ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਮਾਣ-ਸਨਮਾਨ ਦੀ ਪ੍ਰਾਪਤੀ, ਇਰਾਦਿਆਂ ’ਚ ਮਜ਼ਬੂਤੀ ਅਤੇ ਸਫਲਤਾ ਮਿਲੇਗੀ।
ਕੁੰਭ : ਸਿਤਾਰਾ ਸਿਹਤ, ਖਾਸ ਕਰਕੇ ਪੇਟ ਲਈ ਕਮਜ਼ੋਰ, ਸਫਰ ਵੀ ਨਾ ਕਰੋ, ਕਿਉਂਕਿ ਉਹ ਨੁਕਸਾਨ ਅਤੇ ਪ੍ਰੇਸ਼ਾਨੀ ਦੇਣ ਵਾਲਾ ਹੋਵੇਗਾ।
ਮੀਨ : ਵਪਾਰ ਅਤੇ ਕੰਮਕਾਜ ਦੇ ਕੰਮਾਂ ਲਈ ਸਿਤਾਰਾ ਚੰਗਾ, ਸਫਲਤਾ ਸਾਥ ਦੇਵੇਗੀ, ਘਰੇਲੂ ਸੰਬੰਧਾਂ ’ਚ ਤਾਲਮੇਲ ਸਹਿਯੋਗ ਰਹੇਗਾ।
20 ਜੁਲਾਈ 2026, ਸੋਮਵਾਰ
ਹਾੜ੍ਹ ਸੁਦੀ ਤਿੱਥੀ ਸਪਤਮੀ (20-21 ਮੱਧ ਰਾਤ 4.03 ਤੱਕ) ਅਤੇ ਮਗਰੋਂ ਤਿਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਕੰਨਿਆ ’ਚ
ਮੰਗਲ ਬ੍ਰਿਖ ’ਚ
ਬੁੱਧ ਮਿਥੁਨ ’ਚ
ਗੁਰੂ ਕਰਕ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਸਾਉਣ ਪ੍ਰਵਿਸ਼ਟੇ 5 ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 29 (ਹਾੜ੍ਹ), ਹਿਜਰੀ ਸਾਲ 1448, ਮਹੀਨਾ : ਸਫ਼ਰ, ਤਰੀਕ : 5, ਸੂਰਜ ਉਦੇ ਸਵੇਰੇ 5.41 ਵਜੇ, ਸੂਰਜ ਅਸਤ : ਸ਼ਾਮ 7.27 ਵਜੇ (ਜਲੰਧਰ ਟਾਈਮ), ਨਕਸ਼ੱਤਰ : ਹਸਤ (ਸ਼ਾਮ 7.10 ਤੱਕ) ਅਤੇ ਮਗਰੋਂ ਨਕਸ਼ੱਤਰ ਚਿਤਰਾ, ਯੋਗ : ਸ਼ਿਵ (ਸ਼ਾਮ 6.38 ਤੱਕ) ਅਤੇ ਮਗਰੋਂ ਯੋਗ ਸਿਧ, ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ), ਭੱਦਰਾ ਸ਼ੁਰੂ ਹੋਵੇਗੀ (20-21 ਮੱਧ ਰਾਤ 4.03 ’ਤੇ), ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ :ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਵਿਵਸਵਤ ਸਪਤਮੀ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
