ਕਰਕ ਰਾਸ਼ੀ ਵਾਲਿਆਂ ਨੂੰ ਜਾਇਦਾਦੀ ਕੰਮਾਂ ਲਈ ਤੁਹਾਡੀ ਭੱਜਦੌੜ ਬਿਹਤਰ ਨਤੀਜਾ ਦੇਵੇਗੀ, ਜਾਣੋ ਆਪਣੀ ਰਾਸ਼ੀ
Thursday, Jun 25, 2026 - 07:35 AM (IST)
ਮੇਖ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਹਰ ਮਾਮਲੇ ਦੇ ਪ੍ਰਤੀ ਦੋਵੇਂ ਪਤੀ-ਪਤਨੀ ਦੀ ਇਕੋ ਜਿਹੀ ਸੋਚ ਰਹੇਗੀ।
ਬ੍ਰਿਖ : ਵਿਰੋਧੀ ਆਪ ਨਾਲ ਟਕਰਾਅ ਲਈ ਬਹਾਨੇ ਭਾਲਦੇ ਰਹਿ ਸਕਦੇ ਹਨ, ਇਸ ਲਈ ਉਨ੍ਹਾਂ ਨਾਲ ਨੇੜਤਾ ਰੱਖਣੀ ਕਿਸੇ ਸਮੇਂ ਮਹਿੰਗੀ ਪੈ ਸਕਦੀ ਹੈ।
ਮਿਥੁਨ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਕਰਕ : ਜਾਇਦਾਦੀ ਕੰਮਾਂ ਲਈ ਆਪ ਦੀ ਭੱਜਦੌੜ ਬਿਹਤਰ ਨਤੀਜਾ ਦੇ ਸਕਦੀ ਹੈ, ਸ਼ਤਰੂ ਕਮਜ਼ੋਰ ਰਹਿਣਗੇ, ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਸਿੰਘ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਅਤੇ ਵਿਅਸਤ ਰੱਖੇਗਾ।
ਕੰਨਿਆ : ਸਿਤਾਰਾ ਆਮਦਨ ਲਈ ਚੰਗਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਸਮੱਸਿਆ ਹੱਲ ਹੋ ਸਕਦੀ ਹੈ, ਮਾਣ-ਯਸ਼ ਦੀ ਪ੍ਰਾਪਤੀ।
ਤੁਲਾ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਆਪ ਜਨਰਲ ਤੌਰ ’ਤੇ ਦੂਜਿਆਂ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ ਪਰ ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ।
ਬ੍ਰਿਸ਼ਚਕ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ ਹੈ।
ਧਨ : ਟੀਚਿੰਗ, ਕੋਚਿੰਗ, ਫੋਟੋਗ੍ਰਾਫੀ, ਪ੍ਰਿੰਟਿੰਗ, ਸਟੇਸ਼ਨਰੀ, ਹੋਟਲਿੰਗ, ਲਿਕਰ, ਟੂਰਿਜ਼ਮ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮਕਰ : ਸਫਲਤਾ ਸਾਥ ਦੇਵੇਗੀ, ਅਫਸਰ ਸਾਫਟ ਰੁਖ ਰੱਖਣਗੇ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।
ਕੁੰਭ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ ਅਤੇ ਵਿਜਈ ਰੱਖੇਗਾ, ਤੇਜ ਪ੍ਰਭਾਵ ਬਣਿਆ ਰਹੇਗਾ।
ਮੀਨ : ਪੇਟ ’ਚ ਗੜਬੜੀ ਦਾ ਡਰ, ਲਿਮਿਟ ’ਚ ਖਾਣਾ-ਪੀਣਾ ਚਾਹੀਦਾ ਹੈ, ਸਫਰ ਵੀ ਨਾ ਕਰੋ ਕਿਉਂਕਿ ਉਹ ਨੁਕਸਾਨ ਪ੍ਰੇਸ਼ਾਨੀ ਵਾਲਾ ਹੋਵੇਗਾ।
25 ਜੂਨ 2026, ਵੀਰਵਾਰ
ਦਵੀਤੀਯ (ਸ਼ੁੱਧ) ਜੇਠ ਸੁਦੀ ਤਿੱਥੀ ਇਕਾਦਸ਼ੀ (ਰਾਤ 8.10 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਤੁਲਾ ’ਚ
ਮੰਗਲ ਬ੍ਰਿਖ ’ਚ
ਬੁੱਧ ਕਰਕ ’ਚ
ਗੁਰੂ ਕਰਕ ’ਚ
ਸ਼ੁੱਕਰ ਕਰਕ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਹਾੜ੍ਹ ਪ੍ਰਵਿਸ਼ਟੇ 11, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 4 (ਹਾੜ੍ਹ), ਹਿਜਰੀ ਸਾਲ 1447, ਮਹੀਨਾ : ਮੁਹੱਰਮ, ਤਰੀਕ : 9 , ਸੂਰਜ ਉਦੇ ਸਵੇਰੇ 5.29 ਵਜੇ, ਸੂਰਜ ਅਸਤ : ਸ਼ਾਮ 7.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸਵਾਤੀ (ਸ਼ਾਮ 4.29 ਤਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ, ਯੋਗ : ਸ਼ਿਵ (ਸਵੇਰੇ 10.54 ਤੱਕ) ਅਤੇ ਮਗਰੋਂ ਯੋਗ ਸਿੱਧ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ, (ਸਵੇਰੇ 7.12 ਤੋਂ ਰਾਤ 8.10 ਤਕ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ, ਦਿਸ਼ਾ ਲਈ ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ, ਪੁਰਬ ਦਿਵਸ ਅਤੇ ਤਿਓਹਾਰ : ਨਿਰਜਲਾ ਇਕਾਦਸ਼ੀ ਵਰਤ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
