ਕਰਕ ਰਾਸ਼ੀ ਵਾਲਿਆਂ ਨੂੰ ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

Monday, Aug 11, 2025 - 07:43 AM (IST)

ਕਰਕ ਰਾਸ਼ੀ ਵਾਲਿਆਂ ਨੂੰ ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

ਮੇਖ : ਵ੍ਹੀਕਲਜ਼ ਦੀ ਸੇਲ ਪ੍ਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।
ਬ੍ਰਿਖ : ਕਿਸੇ ਅਫਸਰ ਦੇ ਸਾਫਟ-ਸੁਪਰੋਟਿਵ ਰੁਖ ਕਰਕੇ ਕਿਸੇ ਮੁਸ਼ਕਲ ਦੇ ਸੁਲਝਣ ਦੀ ਆਸ ਵਧੇਗੀ ਮਾਣ ਸਨਮਾਨ ਦੀ ਪ੍ਰਾਪਤੀ।
ਮਿਥੁਨ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚੋਂ ਕੋਈ ਰੁਕਾਵਟ-ਮੁਸ਼ਕਿਲ ਹਟ ਸਕਦੀ ਹੈ, ਮਨੋਬਲ, ਦਬਦਬਾ ਵੀ ਬਣਿਆ ਰਹੇਗਾ।
ਕਰਕ : ਪੇਟ ਦੇ ਮਾਮਲੇ ’ਚ ਸੁਚੇਤ ਰਹਿਣਾ ਸਹੀ ਰਹੇਗਾ, ਸਫਰ ਵੀ ਟਾਲ ਦਿਉ, ਕਿਉਂਕਿ ਉਹ ਪ੍ਰੇਸ਼ਾਨੀ ਵਾਲਾ ਹੋਵੇਗਾ, ਉਧਾਰੀ ਦੇ ਚੱਕਰ ’ਚ ਵੀ ਨਾ ਫਸੋ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਨ ਸੈਰ ਸਫਰ ਲਈ ਰਾਜੀ ਰਹੇਗਾ, ਢਈਆ ਪ੍ਰੇਸ਼ਾਨੀ ਦੇਣ ਵਾਲਾ ਜ਼ਰੂਰ ਹੈ, ਸਾਵਧਾਨੀ ਵਰਤੋਂ।
ਕੰਨਿਆ : ਦੁਸ਼ਮਣਾਂ ਦੀ ਸ਼ਰਾਰਤਾਂ ਅਤੇ ਹਰਕਤਾਂ ਕਰਕੇ ਮਨ ਡਰਿਆ-ਡਰਿਆ ਰਹੇਗਾ, ਜਿਸ ਕਰਕੇ ਆਪ ਕੁਝ ਵੀ ਕਰਨ ’ਚ ਮੁਸ਼ਕਿਲ ਮਹਿਸੂਸ ਕਰੋਗੇ।
ਤੁਲਾ : ਸਟਰਾਂਗ ਸਿਤਾਰੇ ਕਰਕੇ ਆਪ-ਆਪਣੇ ਕਿਸੇ ਪ੍ਰੋਗਰਾਮ ਨੂੰ ਅੱਗੇ ਵਧਾਉਣ ’ਚ ਸਫਲ ਹੋਵੋਗੇ, ਤੇਜ਼ ਪ੍ਰਭਾਵ ਬਣਿਆ ਰਹੇਗਾ।
ਬ੍ਰਿਸ਼ਚਕ : ਕੋਰਟ ਕਚਹਿਰੀ ’ਚ ਜਾਣ ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਆਪ ਦਾ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਧਨ :  ਜਨਰਲ ਤੌਰ ’ਤੇ ਸਟਰਾਂਗ ਸਿਤਾਰਾ ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ਤੇ ਵਿਅਸਤ ਅਤੇ ਐਕਟਿਵ ਰਖੇਗਾ।
ਮਕਰ : ਵਪਾਰ ਕਾਰੋਬਾਰ ’ਚ ਲਾਭ, ਕੰਮਕਾਜੀ ਟੂਰਿੰਗ ਵੀ ਫਰੂਟਫੁਲ ਰਹੇਗੀ, ਕੰਮਕਾਜੀ ਭੱਜ-ਦੌੜ ਅਤੇ ਪਲਾਨਿੰਗ ਵੀ ਚੰਗਾ ਨਤੀਜਾ ਦੇਵੇਗੀ।
ਕੁੰਭ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਮਾਂ ਸਫਲਤਾ ਵਾਲਾ, ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣੇ-ਆਪ ਨੂੰ ਬਚਾਓ ।
ਮੀਨ : ਸਿਤਾਰਾ ਨੁਕਸਾਨ ਵਾਲਾ, ਖਰਚਿਆਂ ਪ੍ਰੇਸ਼ਾਨੀਆਂ ਵਾਲਾ, ਧਿਆਨ ਰੱਖੋਂ ਕਿ ਆਪ ਦੀ ਕੋਈ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ।

ਅੱਜ ਦਾ ਰਾਸ਼ੀਫਲ
11 ਅਗਸਤ 2025, ਸੋਮਵਾਰ
ਸਾਉਣ ਵਦੀ ਤਿੱਥੀ ਦੂਜ (ਸਵੇਰੇ 10.34 ਤੱਕ) ਅਤੇ ਮਗਰੋਂ ਤਿੱਥੀ ਤੀਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ               ਕਰਕ ’ਚ 
ਚੰਦਰਮਾ            ਮਕਰ ’ਚ 
ਮੰਗਲ              ਕੰਨਿਆ ’ਚ
ਬੁੱਧ                  ਕਰਕ ’ਚ 
ਗੁਰੂ                 ਮਿਥੁਨ ’ਚ 
ਸ਼ੁੱਕਰ               ਮਿਥੁਨ ’ਚ 
ਸ਼ਨੀ                ਮੀਨ ’ਚ
ਰਾਹੂ                ਕੁੰਭ ’ਚ                                                     
ਕੇਤੂ                 ਸਿੰਘ ’ਚ  

ਬਿਕ੍ਰਮੀ ਸੰਮਤ : 2082, ਸਾਉਣ ਪ੍ਰਵਿਸ਼ਟੇ 27, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 20 (ਸਾਉਣ), ਹਿਜਰੀ ਸਾਲ 1447, ਮਹੀਨਾ : ਸਫਰ, ਤਰੀਕ : 16, ਸੂਰਜ ਉਦੇ ਸਵੇਰੇ 5.55 ਵਜੇ, ਸੂਰਜ ਅਸਤ : ਸ਼ਾਮ 7.11 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਤਭਿਖਾ (ਦੁਪਹਿਰ 1.01 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਭਾਦਰਪਦ ਯੋਗ : ਅਤਿਗੰਡ (ਰਾਤ 9.34 ਤੱਕ) ਅਤੇ ਮਗਰੋਂ ਯੋਗ ਸ਼ੁਕਰਮਾ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ ਪੂਰਾ ਦਿਨ ਰਾਤ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। 
 - (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


author

Sandeep Kumar

Content Editor

Related News