ਕਰਕ ਰਾਸ਼ੀ ਵਾਲਿਆਂ ਨੂੰ ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Tuesday, Apr 14, 2026 - 03:21 AM (IST)
ਮੇਖ : ਲੋਹਾ, ਲੋਹਾ ਮਸ਼ੀਨਰੀ ਲੋਹੇ ਦੇ ਕਲਪੁਰਜ਼ਿਆਂ, ਸਰੀਆ, ਲੋਹੇ ਦੇ ਬਣੇ ਸਾਮਾਨ ਦਾ ਕੰਮ ਧੰਦਾ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।
ਬ੍ਰਿਖ : ਕਿਸੇ ਵੱਡੇ ਆਦਮੀ ਦੇ ਸਾਫਟ ਰੁਖ ਕਰਕੇ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦ ਮਿਲੇਗੀ ।
ਮਿਥੁਨ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਾਰਮਿੰਗ ਕੁਝ ਅੱਗੇ ਵਧ ਸਕਦੀ ਹੈ, ਸ਼ਤਰੂ ਆਪਣੇ ਆਪ ਨੂੰ ਆਪ ਅੱਗੇ ਕਮਜ਼ੋਰ ਮਹਿਸੂਸ ਕਰਨਗੇ।
ਕਰਕ : ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ’ਚ ਕੁਝ ਨਾ ਕੁਝ ਖਰਾਬੀ ਰਹਿਣ ਦਾ ਡਰ ਬਣਿਆ ਰਹੇਗਾ, ਕਿਸੇ ਦੇ ਚਕਰ ’ਚ ਵੀ ਨਹੀ ਫੱਸਣਾ ਸਹੀ ਰਹੇਗਾ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾਂ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਮਾਣ ਸਨਮਾਨ ਦੀ ਪ੍ਰਾਪਤੀ।
ਕੰਨਿਆ : ਮਨ ਅਸ਼ਾਂਤ ਪ੍ਰੇਸ਼ਾਨ ਅਤੇ ਡਿਸਟਰਬ ਜਿਹਾ ਰਹਿ ਸਕਦਾ ਹੈ, ਇਸ ਲਈ ਕਿਸੇ ਵੀ ਪ੍ਰੋਗਰਾਮ ਨੂੰ ਉਸ ਦੇ ਟਾਰਗੈੱਟ ਤੱਕ ਲੈ ਜਾਣਾ ਮੁਸ਼ਕਿਲ ਹੋਵੇਗਾ।
ਤੁਲਾ : ਸੰਤਾਨ ਦੇ ਸੁਪੋਰਟਿਵ ਅਤੇ ਸਾਫ਼ਟ ਰੁਖ ’ਤੇ ਭਰੋਸਾ ਕਰਨਾ ਸਹੀ ਰਹੇਗਾ, ਇਰਾਦਿਆਂ ’ਚ ਮਜ਼ਬੂਤੀ ਰਹੇਗੀ ।
ਬ੍ਰਿਸ਼ਚਕ :ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਪਾਜ਼ੇਟਿਵ ਨਤੀਜਾ ਮਿਲ ਸਕਦਾ ਹੈ,ਵੱਡੇ ਲੋਕ ਮਿਹਰਬਾਨ ਰਹਿਣਗੇ।
ਧਨ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ, ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਐਕਟਿਵ ਰੱਖੇਗਾ।
ਮਕਰ : ਵਹੀਕਲਸ ਦੀ ਸੇਲ ਪਰਹੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।
ਕੁੰਭ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਸੰਤੋਖਜਨਕ, ਸਫ਼ਲਤਾ ਸਾਥ ਦੇਵੇਗੀ ਪਰ ਗਲੇ ’ਚ ਖ਼ਰਾਬੀ ਦਾ ਡਰ ਰਹਿ ਸਕਦਾ ਹੈ।
ਮੀਨ : ਸਿਤਾਰਾ ਕਿਉਂਕਿ ਨੁਕਸਾਨ ਵਾਲਾ ਹੈ, ਇਸ ਲਈ ਲੇਣ ਦੇਣ ਦੇ ਕੰਮ ਚੌਕਸ ਰਹਿ ਕੇ ਕਰਨੇ ਸਹੀ, ਸਫਰ ਵੀ ਪ੍ਰੇਸ਼ਾਨੀ ਵਾਲਾ ਹੋਵੇਗਾ।
14 ਅਪ੍ਰੈਲ 2026, ਮੰਗਲਵਾਰ
ਵਿਸਾਖ ਵਦੀ ਤਿੱਥੀ ਦੁਆਦਸ਼ੀ (14-15 ਅੱਧੀ ਰਾਤ 12.13 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੀਨ ’ਚ
ਚੰਦਰਮਾ ਕੁੰਭ ’ਚ
ਮੰਗਲ ਮੀਨ ’ਚ
ਬੁੱਧ ਮੀਨ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮੇਖ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਵਿਸਾਖ ਪ੍ਰਵਿਸ਼ਟੇ 1, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 24 (ਚੇਤ), ਹਿਜਰੀ ਸਾਲ 1447, ਮਹੀਨਾ : ਸ਼ਵਾਲ, ਤਰੀਕ : 25, ਸੂਰਜ ਉਦੇ ਸਵੇਰੇ 6.05 ਵਜੇ, ਸੂਰਜ ਅਸਤ : ਸ਼ਾਮ 6.51 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਤਭਿਖਾ ( ਸ਼ਾਮ 4.06 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਭਾਦਰਪਦ, ਯੋਗ : ਸ਼ੁਕਲ (ਬਾਅਦ ਦੁਪਹਿਰ3.40 ਤੱਕ) ਅਤੇ ਮਗਰੋਂ ਯੋਗ ਬ੍ਰਹਮ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ),ਪੰਚਕ ਲੱਗੀ ਰਹੇਗੀ ਪੂਰਾ ਦਿਨ ਰਾਤ। ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ। ਪੁਰਬ ਦਿਵਸ ਅਤੇ ਤਿਉਹਾਰ ਬਿਕ੍ਰਮੀ ਵਿਸਾਖ ਸੰਕ੍ਰਾਂਤੀ,ਸੂਰਜ ਸਵੇਰੇ9.31 (ਜਲੰਧਰ ਟਾਈਮ ’ਤੇ ਮੇਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ ,ਮੇਲਾ ਵਿਸਾਖੀ, ਡਾਕਟਰ ਅੰਬੇਡਕਰ ਜਯੰਤੀ। ਮੇਲਾ ਕਾਲੇਸ਼ਵਰ ਮਹਾਦੇਵ (ਦੇਹਰਾ ਕਾਂਗੜਾ)।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
