ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਕੰਮਕਾਜੀ ਤੌਰ ''ਤੇ ਐਕਟਿਵ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Saturday, Feb 07, 2026 - 03:53 AM (IST)
ਮੇਖ : ਦੁਪਹਿਰ ਤੱਕ ਸਿਤਾਰਾ ਕਮਜ਼ੋਰ, ਇਸ ਲਈ ਹਰ ਫ੍ਰੰਟ ’ਤੇ ਅਹਿਤਿਆਤ ਰੱਖਣੀ ਜ਼ਰੂਰੀ ਹੈ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਬ੍ਰਿਖ : ਸਿਤਾਰਾ ਦੁਪਹਿਰ ਤਕ ਬਿਹਤਰ, ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਸਿਰੇ ਚੜ੍ਹੇਗਾ ਪਰ ਬਾਅਦ ’ਚ ਵਿਪਰੀਤ ਹਾਲਾਤ ਬਣਨਗੇ।
ਮਿਥੁਨ : ਸਿਤਾਰਾ ਦੁਪਹਿਰ ਤਕ ਸਫ਼ਲਤਾ ਵਾਲਾ, ਇੱਜ਼ਤਮਾਣ ਦੀ ਪ੍ਰਾਪਤੀ ਪਰ ਬਾਅਦ ’ਚ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ, ਸਫ਼ਲਤਾ ਮਿਲੇਗੀ।
ਕਰਕ : ਸਿਤਾਰਾ ਦੁਪਹਿਰ ਤੱਕ ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ, ਫ਼ਿਰ ਬਾਅਦ ’ਚ ਆਪ ਨੂੰ ਹਰ ਫ੍ਰੰਟ ’ਤੇ ਸਫ਼ਲਤਾ ਮਿਲੇਗੀ।
ਸਿੰਘ : ਸਿਤਾਰਾ ਦੁਪਹਿਰ ਤਕ ਆਮਦਨ ਵਾਲਾ, ਕਾਰੋਬਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਫਿਰ ਬਾਅਦ ’ਚ ਭੱਜਦੌੜ ਰਹੇਗੀ।
ਕੰਨਿਆ : ਕਾਰੋਬਾਰੀ ਦਸ਼ਾ ਬਿਹਤਰ, ਯਤਨਾਂ ਪ੍ਰੋਗਰਾਮਾਂ ’ਚ ਸਫ਼ਲਤਾ ਮਿਲੇਗੀ, ਕਾਰੋਬਾਰੀ ਟੂਰਿੰਗ ਵੀ ਲਾਭਕਾਰੀ ਪਰ ਸੁਭਾਅ ’ਚ ਗੁੱਸੇ ਦਾ ਅਸਰ।
ਤੁਲਾ : ਸਿਤਾਰਾ ਦੁਪਹਿਰ ਤੱਕ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਬ੍ਰਿਸ਼ਚਕ : ਸਿਤਾਰਾ ਦੁਪਹਿਰ ਤੱਕ ਧਨ ਲਾਭ ਵਾਲਾ, ਕਾਰੋਬਾਰੀ ਪਲਾਨਿੰਗ ਲਾਭ ਦੇਵੇਗੀ ਪਰ ਬਾਅਦ ’ਚ ਸਮਾਂ ਪ੍ਰੇਸ਼ਾਨੀ ਵਾਲਾ ਬਣੇਗਾ।
ਧਨ : ਸਿਤਾਰਾ ਦੁਪਹਿਰ ਤੱਕ ਸਫ਼ਲਤਾ ਵਾਲਾ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ ਪਰ ਬਾਅਦ ’ਚ ਸਮਾਂ ਅਰਥ ਦਸ਼ਾ ਬਿਹਤਰ ਰੱਖੇਗਾ।
ਮਕਰ : ਜਨਰਲ ਸਿਤਾਰਾ ਸਟ੍ਰਾਂਗ ਹਰ ਫ੍ਰੰਟ ’ਤੇ ਬਿਹਤਰੀ ਹੋਵੇਗੀ, ਕੰਮਕਾਜੀ ਦਸ਼ਾ ਸੁਖਦ ਪਰ ਸੁਭਾਅ ’ਚ ਗੁੱਸੇ ਦਾ ਅਸਰ।
ਕੁੰਭ : ਸਿਤਾਰਾ ਦੁਪਹਿਰ ਤੱਕ ਸਿਹਤ ਲਈ ਕਮਜ਼ੋਰ, ਕਿਸੇ ਹੇਠ ਆਪਣੀ ਪੇਮੈਂਟ ਵੀ ਨਾ ਫ਼ਸਣ ਦਿਓ ਪਰ ਬਾਅਦ ’ਚ ਬਿਹਤਰੀ ਵਾਲਾ ਸਮਾਂ।
ਮੀਨ : ਸਿਤਾਰਾ ਦੁਪਹਿਰ ਤੱਕ ਕੰਮਕਾਜੀ ਕੰਮਾਂ ਲਈ ਚੰਗਾ, ਇਰਾਦਿਆਂ ’ਚ ਸਫ਼ਲਤਾ ਮਿਲੇਗੀ ਪਰ ਬਾਅਦ ’ਚ ਸਮਾਂ ਪ੍ਰੇਸ਼ਾਨੀ ਵਾਲਾ, ਧਨ ਹਾਨੀ ਦਾ ਵੀ ਡਰ।
ਅੱਜ ਦਾ ਰਾਸ਼ੀਫਲ
7 ਫਰਵਰੀ 2026, ਸ਼ਨੀਵਾਰ
ਫੱਗਣ ਵਦੀ ਤਿੱਥੀ ਛੱਠ (7-8 ਮੱਧ ਰਾਤ 2.55 ਤਕ) ਅਤੇ ਮਗਰੋਂ ਤਿੱਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਕੰਨਿਆ ’ਚ
ਮੰਗਲ ਮਕਰ ’ਚ
ਬੁੱਧ ਕੁੰਭ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਕੁੰਭ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਮਾਘ ਪ੍ਰਵਿਸ਼ਟੇ 25, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 18 (ਮਾਘ), ਹਿਜਰੀ ਸਾਲ 1447, ਮਹੀਨਾ : ਸ਼ਾਬਾਨ, ਤਰੀਕ : 18, ਸੂਰਜ ਉਦੇ ਸਵੇਰੇ 7.20 ਵਜੇ, ਸੂਰਜ ਅਸਤ : ਸ਼ਾਮ 6.04 ਵਜੇ (ਜਲੰਧਰ ਟਾਈਮ), ਨਕਸ਼ੱਤਰ : ਚਿੱਤਰਾ (7-8 ਮੱਧ ਰਾਤ 229 ਤਕ) ਅਤੇ ਮਗਰੋਂ ਨਕਸ਼ੱਤਰ ਸਵਾਤੀ, ਯੋਗ : ਸ਼ੂਲ (ਰਾਤ 11.41 ਤਕ) ਅਤੇ ਮਗਰੋਂ ਯੋਗ ਗੰਡ, ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
