ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ ਰਹੇਗਾ, ਦੇਖੋ ਆਪਣੀ ਰਾਸ਼ੀ

Saturday, Nov 08, 2025 - 03:56 AM (IST)

ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ ਰਹੇਗਾ, ਦੇਖੋ ਆਪਣੀ ਰਾਸ਼ੀ

ਮੇਖ : ਸਿਤਾਰਾ ਪੁਰਵ ਦੁਪਹਿਰ ਤੱਕ ਅਰਥ ਮੋਰਚੇ ’ਤੇ ਬਿਹਤਰੀ ਕਰਨ ਅਤੇ ਸਫ਼ਲਤਾ ਦੇਣ ਵਾਲਾ ਪਰ ਬਾਅਦ ’ਚ ਸਮਾਂ ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਰੱਖਣ ਵਾਲਾ ਹੋਵੇਗਾ।
ਬ੍ਰਿਖ : ਸਿਤਾਰਾ ਪੁਰਵ ਦੁਪਹਿਰ ਤੱਕ ਜਨਰਲ ਤੌਰ ’ਤੇ ਸਫ਼ਲਤਾ ਦੇਣ ਅਤੇ ਬਿਹਤਰੀ ਦੇ ਹਾਲਾਤ ਰੱਖਣ ਵਾਲਾ ਪਰ ਬਾਅਦ ’ਚ ਕੰਮਕਾਜੀ ਸਾਥੀ ਸਾਥ ਦੇਣ ਅਤੇ ਤਾਲਮੇਲ ਰੱਖਣਗੇ।
ਮਿਥੁਨ : ਸਿਤਾਰਾ ਪੁਰਵ ਦੁਪਹਿਰ ਤੱਕ ਮਨ ਨੂੰ ਅਸ਼ਾਂਤ ਅਤੇ ਡਿਸਟਰਬ ਰੱਖਣ ਵਾਲਾ ਪਰ ਬਾਅਦ ’ਚ ਕੰਮਕਾਜੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ।
ਕਰਕ : ਸਿਤਾਰਾ ਪੁਰਵ ਦੁਪਹਿਰ ਤੱਕ ਵਪਾਰ ਕਾਰੋਬਾਰ ’ਚ ਲਾਭ ਵਾਲਾ, ਹਰ ਪੱਖੋਂ ਬਿਹਤਰੀ ਹੋਵੇਗੀ ਪਰ ਬਾਅਦ ’ਚ ਸਮਾਂ ਉਲਝਣਾਂ ਮੁਸ਼ਕਿਲਾਂ ਵਾਲਾ ਬਣੇਗਾ।
ਸਿੰਘ : ਸਿਤਾਰਾ ਪੁਰਵ ਦੁਪਹਿਰ ਤੱਕ ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ ਰੱਖੇਗਾ ਪਰ ਬਾਅਦ ’ਚ ਕਾਰੋਬਾਰੀ ਕੰਮਾਂ ’ਚ ਸਫ਼ਲਤਾ ਮਿਲੇਗੀ ਅਤੇ ਬਿਹਤਰੀ ਹੋਵੇਗੀ।
ਕੰਨਿਆ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਹਰ ਮੋਰਚੇ ’ਤੇ ਆਪ ਨੂੰ ਸਫ਼ਲਤਾ ਦੇਵੇਗਾ, ਦੁਸ਼ਮਣਾਂ ਨੂੰ ਕਮਜ਼ੋਰ ਰੱਖੇਗਾ, ਕੰਮਕਾਜੀ ਦਸ਼ਾ ਵੀ ਬਿਹਤਰ ਰਹੇਗੀ।
ਤੁਲਾ : ਸਿਤਾਰਾ ਪੁਰਵ ਦੁਪਹਿਰ ਤੱਕ ਕਮਜ਼ੋਰ, ਇਸ ਲਈ ਨਾਪ ਤੋਲ ਕੇ ਖਾਣਾ-ਪੀਣਾ ਸਹੀ ਰਹੇਗਾ, ਫ਼ਿਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ।
ਬ੍ਰਿਸ਼ਚਕ : ਸਿਤਾਰਾ ਪੁਰਵ ਦੁਪਹਿਰ ਤੱਕ ਹਰ ਫ੍ਰੰਟ ’ਤੇ ਸਫ਼ਲਤਾ ਦੇਣ ਅਤੇ ਤਬੀਅਤ ’ਚ ਜ਼ਿੰਦਾਦਿਲੀ ਰੱਖਣ ਵਾਲਾ, ਫਿਰ ਬਾਅਦ ’ਚ ਸਮਾਂ ਟੈਨਸ਼ਨ, ਪ੍ਰੇਸ਼ਾਨੀ ਵਾਲਾ ਬਣੇਗਾ।
ਧਨ : ਸਿਤਾਰਾ ਪੁਰਵ ਦੁਪਹਿਰ ਤੱਕ ਵਿਪਰੀਤ ਹਾਲਾਤ ਰੱਖੇਗਾ, ਨੁਕਸਾਨ ਦਾ ਵੀ ਡਰ ਰਹੇਗਾ ਪਰ ਬਾਅਦ ’ਚ ਅਰਥ ਦਸ਼ਾ ਸੁਧਰੇਗੀ।
ਮਕਰ : ਸਿਤਾਰਾ ਪੁਰਵ ਦੁਪਹਿਰ ਤੱਕ ਬਿਹਤਰ, ਮਨੋਬਲ ਸਟ੍ਰਾਂਗ ਰਹੇਗਾ ਪਰ ਬਾਅਦ ’ਚ ਸਮਾਂ ਮੁਸ਼ਕਿਲਾਂ ਪ੍ਰੇਸ਼ਾਨੀਆਂ ਵਾਲਾ ਬਣੇਗਾ।
ਕੁੰਭ : ਸਿਤਾਰਾ ਪੁਰਵ ਦੁਪਹਿਰ ਤੱਕ ਪ੍ਰਾਪਰਟੀ ਦੇ ਕੰਮ ਸੰਵਾਰਨ ਵਾਲਾ ਪਰ ਬਾਅਦ ’ਚ ਵੀ ਜਨਰਲ ਹਾਲਾਤ ’ਤੇ ਆਪ ਦੀ ਦਨਦਨਾਹਟ ਬਣੀ ਰਹੇਗੀ।
ਮੀਨ : ਸਿਤਾਰਾ ਪੁਰਵ ਦੁਪਹਿਰ ਤੱਕ ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ ਪਰ ਬਾਅਦ ’ਚ ਕਿਸੇ ਜ਼ਮੀਨੀ ਕੰਮ ਲਈ ਆਪ ਦੀ ਕੋਸ਼ਿਸ਼ ਚੰਗਾ ਨਤੀਜਾ ਦੇ ਸਕਦੀ ਹੈ।

8 ਨਵੰਬਰ 2025, ਸ਼ਨੀਵਾਰ
ਮੱਘਰ ਵਦੀ ਤਿੱਥੀ ਤੀਜ (ਸਵੇਰੇ 7.33 ਤਕ) ਅਤੇ ਮਗਰੋਂ ਤਿੱਥੀ ਚੌਥ (ਜਿਹੜੀ ਕਸ਼ੈਅ ਹੋ ਗਈ ਹੈ)।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ       ਤੁਲਾ ’ਚ 
ਚੰਦਰਮਾ    ਬ੍ਰਿਖ ’ਚ 
ਮੰਗਲ      ਬ੍ਰਿਸ਼ਚਕ ’ਚ
 ਬੁੱਧ        ਬ੍ਰਿਸ਼ਚਕ ’ਚ 
 ਗੁਰੂ        ਕਰਕ ’ਚ 
 ਸ਼ੁੱਕਰ      ਤੁਲਾ  ’ਚ 
 ਸ਼ਨੀ       ਮੀਨ ’ਚ
 ਰਾਹੂ       ਕੁੰਭ ’ਚ                                                     
 ਕੇਤੂ       ਸਿੰਘ ’ਚ  

ਬਿਕ੍ਰਮੀ ਸੰਮਤ : 2082, ਕੱਤਕ ਪ੍ਰਵਿਸ਼ਟੇ 23, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 17 (ਕੱਤਕ), ਹਿਜਰੀ ਸਾਲ 1447, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 16, ਸੂਰਜ ਉਦੇ ਸਵੇਰੇ 6.53 ਵਜੇ, ਸੂਰਜ ਅਸਤ : ਸ਼ਾਮ 5.29 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮ੍ਰਿਗਸ਼ਿਰ (ਰਾਤ 10.03 ਤਕ) ਅਤੇ ਮਗਰੋਂ ਨਕਸ਼ੱਤਰ ਆਰਦਰਾ, ਯੋਗ : ਸ਼ਿਵ (ਸ਼ਾਮ 6.32 ਤਕ) ਅਤੇ ਮਗਰੋਂ ਯੋਗ ਸਿੱਧ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੁਰਵ ਦੁਪਹਿਰ 11.15 ਤੱਕ) ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਵੇਗੀ (ਸਵੇਰੇ 7.33 ਤੱਕ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਗਣੇਸ਼ ਚੌਥ ਵਰਤ, ਸੌਭਾਗਿਆ ਸੁੰਦਰੀ ਵਰਤ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


author

Sandeep Kumar

Content Editor

Related News