ਕਰਕ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਪ੍ਰਾਪਤੀ ਹੋਵੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Wednesday, Mar 04, 2026 - 07:59 AM (IST)
ਮੇਖ : ਸਿਤਾਰਾ ਦੁਪਹਿਰ ਤਕ ਬਿਹਤਰ, ਭੱਜਦੌੜ ਕਰਨ ’ਤੇ ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ ਪਰ ਬਾਅਦ ’ਚ ਸਮਾਂ ਕੰਪਲੀਕੇਸ਼ਨਸ ਵਾਲਾ ਬਣ ਸਕਦਾ ਹੈ।
ਬ੍ਰਿਖ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਮੋਰਚੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਧਾਰਮਿਕ ਕੰਮਾਂ ’ਚ ਰੁਚੀ, ਜਨਰਲ ਹਾਲਾਤ ਬਿਹਤਰ ਬਣਨਗੇ।
ਮਿਥੁਨ : ਦੁਪਹਿਰ ਤਕ ਹਰ ਮੋਰਚੇ ’ਤੇ ਆਪ ਦੀ ਪੈਠ-ਧਾਕ, ਛਾਪ ਵਧੇਗੀ ਪਰ ਬਾਅਦ ’ਚ ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀਆਂ ਕੋਸ਼ਿਸ਼ਾਂ ਚੰਗਾ ਨਤੀਜਾ ਦੇਣਗੀਆਂ।
ਕਰਕ : ਸਿਤਾਰਾ ਦੁਪਹਿਰ ਤਕ ਅਰਥ ਦਸ਼ਾ ਬਿਹਤਰ ਰੱਖਣ ਵਾਲਾ, ਮਾਣ-ਸਨਮਾਨ ਦੀ ਪ੍ਰਾਪਤੀ , ਫਿਰ ਬਾਅਦ ’ਚ ਭੱਜਦੌੜ ਅਤੇ ਵਿਅਸਤਤਾ ਬਣੀ ਰਹੇਗੀ।
ਸਿੰਘ : ਸਿਤਾਰਾ ਕਾਰੋਬਾਰੀ ਕੰਮਾਂ ਨੂੰ ਸੰਵਾਰਨ, ਕਾਰੋਬਾਰੀ ਟੂਰਿੰਗ ’ਚ ਲਾਭ ਦੇਣ ਵਾਲਾ, ਜਨਰਲ ਤੌਰ ’ਤੇ ਆਪ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ ਰਹੋਗੇ।
ਕੰਨਿਆ : ਸਿਤਾਰਾ ਦੁਪਹਿਰ ਤਕ ਨੁਕਸਾਨ ਵਾਲਾ, ਆਪਣੇ ਆਪ ਨੂੰ ਝਮੇਲਿਆਂ ਤੋਂ ਬਚਾ ਕੇ ਰੱਖੋ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਤੁਲਾ : ਸਿਤਾਰਾ ਦੁਪਹਿਰ ਤਕ ਆਮਦਨ ਵਾਲਾ, ਕਾਰੋਬਾਰੀ ਮੁਸ਼ਕਲਾਂ ਵੀ ਹੱਲ ਹੋਣਗੀਆਂ ਪਰ ਬਾਅਦ ’ਚ ਕਿਸੇ ਦੇ ਝਾਂਸੇ ’ਚ ਨਾ ਫਸੋ।
ਬ੍ਰਿਸ਼ਚਕ : ਸਿਤਾਰਾ ਦੁਪਹਿਰ ਤਕ ਸਫਲਤਾ ਦੇਣ ਅਤੇ ਇੱਜ਼ਤਮਾਣ ਵਧਾਉਣ ਵਾਲਾ, ਫਿਰ ਬਾਅਦ ’ਚ ਸਮਾਂ ਧਨ ਲਾਭ ਵਾਲਾ ਬਣੇਗਾ।
ਧਨ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਤੇਜ ਪ੍ਰਭਾਵ ਬਣਿਆ ਰਹੇਗਾ।
ਮਕਰ : ਸਿਤਾਰਾ ਦੁਪਹਿਰ ਤਕ ਸਿਹਤ ਲਈ ਕਮਜ਼ੋਰ, ਨੁਕਸਾਨ ਦਾ ਵੀ ਡਰ ਪਰ ਬਾਅਦ ’ਚ ਹਰ ਮੋਰਚੇ ’ਤੇ ਸਫਲਤਾ ਮਿਲੇਗੀ।
ਕੁੰਭ : ਸਿਤਾਰਾ ਦੁਪਹਿਰ ਤਕ ਕੰਮਕਾਜੀ ਕੰਮਾਂ ਲਈ ਚੰਗਾ ਪਰ ਬਾਅਦ ’ਚ ਹਰ ਮੋਰਚੇ ’ਤੇ ਵਿਪਰੀਤ ਹਾਲਾਤ ਬਣਨਗੇ।
ਮੀਨ : ਸਿਤਾਰਾ ਦੁਪਹਿਰ ਤਕ ਕਮਜ਼ੋਰ, ਹਰ ਮੋਰਚੇ ’ਤੇ ਸਾਵਧਾਨੀ ਰੱਖਣ ਦੀ ਜ਼ਰੂਰਤ ਪਰ ਬਾਅਦ ’ਚ ਕੰਮਕਾਜੀ ਦਸ਼ਾ ਸੁਧਰੇਗੀ।
4 ਮਾਰਚ, ਬੁੱਧਵਾਰ
ਫੱਗਣ ਸੁਦੀ ਤਿੱਥੀ ਏਕਮ (ਸ਼ਾਮ 4.49 ਤੱਕ) ਅਤੇ ਮਗਰੋਂ ਤਿੱਥੀ ਦੂਜ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੁੰਭ ’ਚ
ਚੰਦਰਮਾ ਸਿੰਘ ’ਚ
ਮੰਗਲ ਕੁੰਭ ’ਚ
ਬੁੱਧ ਕੁੰਭ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮੀਨ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਫੱਗਣ ਪ੍ਰਵਿਸ਼ਟੇ 21, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 11 (ਫੱਗਣ), ਹਿਜਰੀ ਸਾਲ 1447, ਮਹੀਨਾ : ਰਮਜ਼ਾਨ, ਤਰੀਕ : 19, ਸੂਰਜ ਉਦੇ ਸਵੇਰੇ 6.58 ਵਜੇ, ਸੂਰਜ ਅਸਤ : ਸ਼ਾਮ 6.22 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਲੇਖਾ (ਸਵੇਰੇ 7.52 ਤੱਕ) ਅਤੇ ਮਗਰੋਂ ਮੱਘਾ ਯੋਗ : ਸ਼ੋਭਨ (ਬਾਅਦ ਦੁਪਹਿਰ 2.32 ਤੱਕ) ਅਤੇ ਮਗਰੋਂ ਯੋਗ ਅਤਿਗੰਡ, ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
