ਕਰਕ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਪ੍ਰਾਪਤੀ ਹੋਵੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ

Thursday, Jun 11, 2026 - 05:52 AM (IST)

ਕਰਕ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਪ੍ਰਾਪਤੀ ਹੋਵੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ

ਮੇਖ : ਕੰਮਕਾਜੀ ਕੰਮਾਂ ’ਚੋਂ ਸਫਲਤਾ ਮਿਲੇਗੀ, ਯਤਨ ਕਰਨ ’ਤੇ ਕੰਮਕਾਜੀ ਪਲਾਨਿੰਗ ਵੀ ਕੁਝ ਅੱਗੇ ਵਧੇਗੀ, ਪਾਣੀ ਦੀ ਵਰਤੋਂ ਅਹਿਤਿਆਤ ਨਾਲ ਕਰੋ।
ਬ੍ਰਿਖ : ਅਚਾਨਕ ਕੋਈ ਉਲਝਣ, ਸਮੱਸਿਆ ਜਾਗ ਕੇ ਸਹੀ ਚੱਲ ਰਹੀ ਆਪ ਦੀ ਕਾਰੋਬਾਰੀ ਗੱਡੀ ਪਟਰੀ ਤੋਂ ਉਤਾਰ ਸਕਦੀ ਹੈ, ਧਿਆਨ ਰੱਖੋ।
ਮਿਥੁਨ : ਮਿੱਟੀ, ਰੇਤਾ, ਬਜਰੀ, ਟਿੰਬਰ,  ਕੰਸਟ੍ਰਕਸ਼ਨ  ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਕਰਕ : ਰਾਜਕੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕ ਆਪ ਦੀ ਗੱਲ, ਆਪ ਦੇ ਪੱਖ ਨੂੰ ਧਿਆਨ ਨਾਲ ਸੁਣਨਗੇ, ਮਾਣ-ਸਨਮਾਨ ਦੀ ਪ੍ਰਾਪਤੀ।
ਸਿੰਘ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ ਅਤੇ ਉਸ ਦੇ ਸਹਿਯੋਗੀ ਰੁਖ ਕਰ ਕੇ ਆਪ ਨੰੂ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਸਫਲਤਾ ਮਿਲ ਸਕਦੀ ਹੈ।
ਕੰਨਿਆ : ਸਿਹਤ ’ਚ ਗੜਬੜੀ ਰਹਿਣ ਦਾ ਡਰ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਸਹੀ ਰਹੇਗਾ, ਸਫਰ ਵੀ ਨੁਕਸਾਨ ਪ੍ਰੇਸ਼ਾਨੀ ਵਾਲਾ ਹੋਵੇਗਾ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਸਦਭਾਅ-ਤਾਲਮੇਲ ਬਣਿਆ ਰਹੇਗਾ।
ਬ੍ਰਿਸ਼ਚਕ : ਕਿਉਂਕਿ ਸ਼ਤਰੂ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਕਿਸੇ ਵੀ ਹੱਦ ਤਕ ਜਾ ਸਕਦੇ ਹਨ, ਇਸ ਲਈ ਉਨ੍ਹਾਂ ਤੋਂ ਫਾਸਲਾ ਰੱਖੋ।
ਧਨ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਇਰਾਦਿਆਂ ’ਚ ਸਫਲਤਾ ਮਿਲੇਗੀ, ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ।
ਮਕਰ : ਅਦਾਲਤੀ ਕੰਮਾਂ ’ਚ ਆਪ ਦਾ ਪੱਖ ਮਜ਼ਬੂਤ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ, ਤੇਜ ਪ੍ਰਭਾਵ ਬਣਿਆ ਰਹੇਗਾ।
ਕੁੰਭ : ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਬਣੀ ਰਹੇਗੀ, ਵਿਰੋਧੀ ਆਪ ਅੱਗੇ ਠਹਿਰ ਨਾ ਸਕਣਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਮੀਨ : ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕੋਈ ਕੰਮਕਾਜੀ ਸਮੱਸਿਆ ਹੱਔੈਲ ਹੋਵੇਗੀ, ਕਾਰੋਬਾਰੀ ਟੂਰਿੰਗ ਲਾਭ ਦੇਵੇਗੀ।

11 ਜੂਨ 2026, ਵੀਰਵਾਰ
ਦਵੀਤੀਯ (ਅਧਿਕ) ਜੇਠ ਵਦੀ ਤਿੱਥੀ ਇਕਾਦਸ਼ੀ (ਰਾਤ 10.37 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ          ਬ੍ਰਿਖ ’ਚ 
ਚੰਦਰਮਾ      ਮੀਨ ’ਚ 
ਮੰਗਲ        ਮੇਖ ’ਚ
ਬੁੱਧ           ਮਿਥੁਨ ’ਚ 
ਗੁਰੂ          ਕਰਕ ’ਚ 
ਸ਼ੁੱਕਰ        ਕਰਕ ’ਚ 
ਸ਼ਨੀ         ਮੀਨ ’ਚ
ਰਾਹੂ         ਕੁੰਭ ’ਚ                                                     
ਕੇਤੂ         ਸਿੰਘ ’ਚ  

ਬਿਕ੍ਰਮੀ ਸੰਮਤ : 2083, ਜੇਠ ਪ੍ਰਵਿਸ਼ਟੇ 28, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 21 (ਜੇਠ), ਹਿਜਰੀ ਸਾਲ 1447, ਮਹੀਨਾ : ਜਿਲਹਿਜ਼, ਤਰੀਕ : 24 , ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ : ਸ਼ਾਮ 7.28 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੇਵਤੀ (ਸਵੇਰੇ 8.17 ਤਕ) ਅਤੇ ਮਗਰੋਂ ਨਕਸ਼ੱਤਰ ਅਸ਼ਵਨੀ, ਯੋਗ : ਸ਼ੌਭਨ (11-12 ਮੱਧ ਰਾਤ 1 ਵਜੇ ਤੱਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਮੀਨ ਰਾਸ਼ੀ ’ਤੇ (ਸਵੇਰੇ 8.17 ਤਕ) ਅਤੇ ਮਗਰੋਂ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਸਵੇਰੇ 8.17 ਤਕ), ਸਵੇਰੇ 8.17 ਤਕ ਜੰਮੇ ਬੱਚੇ ਨੂੰ ਰੇਵਤੀ ਨਕੱਸ਼ਤਰ ਦੀ ਅਤੇ ਮਗਰੋਂ ਅਸ਼ਵਨੀ ਨਕੱਸ਼ਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ।, ਪੁਰਬ ਦਿਵਸ ਅਤੇ ਤਿਓਹਾਰ : ਪੁਰੋਸ਼ਤਮ (ਕਮਲਾ) ਇਕਾਦਸ਼ੀ ਵਰਤ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News