ਕਰਕ ਰਾਸ਼ੀ ਵਾਲਿਆਂ ਨੂੰ ਵਪਾਰ ਅਤੇ ਕਾਰੋਬਾਰ ਦੇ ਕੰਮਾਂ ’ਚ ਲਾਭ ਮਿਲੇਗਾ, ਦੇਖੋ ਆਪਣੀ ਰਾਸ਼ੀ
Saturday, Sep 13, 2025 - 05:30 AM (IST)

ਮੇਖ : ਟੀਚਿੰਗ, ਕੋਚਿੰਗ, ਬੁੱਕ ਪਬਲੀਸ਼ਿੰਗ, ਟੂਰਿਜ਼ਮ, ਕੰਸਲਟੈਂਸੀ, ਲਿਕਰ, ਹੋਟਲਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।
ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਖੁਸ਼ਦਿਲ ਮੂਡ ਕਰਕੇ ਆਪ ਨੂੰ ਹਰ ਕੰਮ ਆਸਾਨ ਦਿਸੇਗਾ, ਮਨ ਸੈਰ ਸਫ਼ਰ ਲਈ ਰਾਜ਼ੀ ਰਹੇਗਾ।
ਮਿਥੁਨ : ਖਰਚਿਆਂ ਦੇ ਜ਼ੋਰ ਕਰਕੇ ਧਨ ਦਾ ਠਹਿਰਾਅ ਘਟ ਰਹੇਗਾ, ਧਿਆਨ ਰੱਖੋ ਕਿ ਲੈਣ ਦੇਣ ਦੇ ਕੰਮ ਨਿਪਟਾਉਂਦੇ ਸਮੇਂ ਆਪ ਦੀ ਕੋਈ ਪੇਮੈਂਟ ਫ਼ਸ ਨਾ ਜਾਵੇ।
ਕਰਕ : ਵਪਾਰ ਅਤੇ ਕਾਰੋਬਾਰ ਦੇ ਕੰਮਾਂ ’ਚ ਲਾਭ, ਕਾਰੋਬਾਰੀ ਟੂਰਿੰਗ, ਪਲਾਨਿੰਗ-ਪ੍ਰੋਗਰਾਮਿੰਗ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ।
ਸਿੰਘ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫ਼ਸਰ ਸਾਫ਼ਟ ਸੁਪੋਰਟਿਵ ਅਤੇ ਹਮਦਰਦਾਨਾ ਰੁਖ ਰੱਖਣਗੇ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਕੰਨਿਆ : ਯਤਨ ਅਤੇ ਭੱਜਦੌੜ ਕਰਨ ’ਤੇ ਆਪ ਦੀ ਆਪਣੀ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧ ਸਕਦੀ ਹੈ, ਇੱਜ਼ਤਮਾਣ ਦੀ ਪ੍ਰਾਪਤੀ।
ਤੁਲਾ : ਸਿਤਾਰਾ ਸਿਹਤ ਲਈ ਕਮਜ਼ੋਰ, ਇਸਲਈ ਖਾਣ-ਪੀਣ ’ਚ ਜਿੰਨਾ ਪਰਹੇਜ਼ ਰੱਖ ਸਕੋ ਓਨਾ ਹੀ ਬਿਹਤਰ ਰਹੇਗਾ, ਸਫ਼ਰ ਵੀ ਨਾ ਕਰੋ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਫ਼ੈਮਿਲੀ ਫ੍ਰੰਟ ’ਤੇ ਤਾਲਮੇਲ-ਸਦਭਾਅ ਬਣਿਆ ਰਹੇਗਾ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ।
ਧਨ : ਕਿਸੇ ਸਟ੍ਰਾਂਗ ਸ਼ਤਰੂ ਕਰਕੇ ਆਪ ਨੂੰ ਪ੍ਰੇਸ਼ਾਨੀਆਂ-ਸਮੱਸਿਆਵਾਂ ਨਾਲ ਨਿਪਟਣਾ ਪੈ ਸਕਦਾ ਹੈ, ਮਨ ਵੀ ਅਪਸੈੱਟ ਜਿਹਾ ਰਹੇਗਾ।
ਮਕਰ : ਜਨਰਲ ਸਿਤਾਰਾ ਬਿਹਤਰ, ਸੰਤਾਨ ਸਾਥ ਦੇਵੇਗੀ, ਸਹਿਯੋਗ ਕਰੇਗੀ, ਇਰਾਦਿਆਂ ’ਚ ਮਜ਼ਬੂਤੀ, ਸ਼ੁੱਭ ਕੰਮਾਂ ’ਚ ਧਿਆਨ।
ਕੁੰਭ : ਪ੍ਰਾਪਰਟੀ ਦੇ ਕੰਮ ਹੱਥ ’ਚ ਲੈਣ ਲਈ ਸਮਾਂ ਚੰਗਾ, ਵੱਡੇ ਲੋਕ ਹਮਦਰਦਾਨਾ ਰੁਖ ਰੱਖਣਗੇ, ਕੰਮਕਾਜੀ ਦਸ਼ਾ ਸੰਤੋਖਜਨਕ।
ਮੀਨ : ਮਿੱਤਰ- ਕੰਮਕਾਜੀ ਸਾਥੀ ਆਪ ਨਾਲ ਤਾਲਮੇਲ ਰੱਖਣਗੇ, ਵਿਰੋਧੀ ਕਮਜ਼ੋਰ, ਤੇਜਹੀਣ ਰਹਿਣਗੇ, ਮਾਣ-ਸਨਮਾਨ ਦੀ ਪ੍ਰਾਪਤੀ।
13 ਸਤੰਬਰ 2025, ਸ਼ਨੀਵਾਰ
ਅੱਸੂ ਵਦੀ ਤਿੱਥੀ ਛੱਠ (ਸਵੇਰੇ 7.24 ਤਕ) ਅਤੇ ਮਗਰੋਂ ਤਿੱਥੀ ਸਪਤਮੀ (ਜਿਹੜੀ ਕਸ਼ੈਅ ਹੋ ਗਈ ਹੈ)।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਕੰਨਿਆ ’ਚ
ਬੁੱਧ ਸਿੰਘ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਕਰਕ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਭਾਦੋਂ ਪ੍ਰਵਿਸ਼ਟੇ 29, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 22 (ਭਾਦੋਂ), ਹਿਜਰੀ ਸਾਲ 1447, ਮਹੀਨਾ : ਰਬਿ-ਉਲ-ਅੱਵਲ, ਤਰੀਕ : 20, ਸੂਰਜ ਉਦੇ ਸਵੇਰੇ 6.15 ਵਜੇ, ਸੂਰਜ ਅਸਤ : ਸ਼ਾਮ 6.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਕ੍ਰਿਤਿਕਾ (ਸਵੇਰੇ 10.12 ਤਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ, ਯੋਗ : ਹਰਸ਼ਣ (ਸਵੇਰੇ 10.33 ਤਕ) ਅਤੇ ਮਗਰੋਂ ਯੋਗ ਵਜਰ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਵੇਗੀ (ਸਵੇਰੇ 7.24 ਤੋਂ ਲੈ ਕੇ ਸ਼ਾਮ 6.15 ਤੱਕ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਤਿੱਥੀ ਸਪਤਮੀ ਦਾ ਸਰਾਧ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)