ਕਰਕ ਰਾਸ਼ੀ ਵਾਲਿਆਂ ਨੂੰ ਕਾਰੋਬਾਰ ''ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
Friday, Aug 07, 2026 - 03:44 AM (IST)
ਮੇਖ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਬੁੱਕ ਪਬਲੀਸ਼ਿੰਗ, ਲਿਕਰ, ਹੋਟਲਿੰਗ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਬ੍ਰਿਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੁਖਦ, ਖੁਸ਼ਦਿਲ ਮੂਡ ਕਰ ਕੇ ਆਪ ਨੂੰ ਹਰ ਕੰਮ ਆਸਾਨ ਦਿਸੇਗਾ, ਮਨ ਸੈਰ ਸਫ਼ਰ ਲਈ ਰਾਜ਼ੀ ਰਹੇਗਾ।
ਮਿਥੁਨ : ਖਰਚਿਆਂ ਦਾ ਜ਼ੋਰ ਪਰ ਪਹਿਲੂ ਇਹ ਹੈ ਕਿ ਜ਼ਿਆਦਾਤਰ ਖਰਚ ਜਾਇਜ਼ ਕੰਮਾਂ ’ਤੇ ਹੀ ਹੋਵੇਗਾ, ਕੋਈ ਨਵੀਂ ਕੋਸ਼ਿਸ਼ ਸ਼ੁਰੂ ਨਾ ਕਰੋ।
ਕਰਕ : ਵਪਾਰ ਕਾਰੋਬਾਰ ’ਚ ਲਾਭ, ਕਾਰੋਬਾਰੀ ਟੂਰਿੰਗ ਲਾਭ ਦੇਵੇਗੀ, ਕੰਮਕਾਜੀ ਪਲਾਨਿੰਗ ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ਲਈ ਸਮਾਂ ਬਿਹਤਰ।
ਸਿੰਘ : ਰਾਜਕੀ ਕੰਮ ਅਟੈਂਡ ਕਰਨ ਲਈ ਸਮਾਂ ਚੰਗਾ, ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਆਪ ਦੀ ਗੱਲ ਧੀਰਜ-ਧਿਆਨ ਨਾਲ ਸੁਣਨਗੇ।
ਕੰਨਿਆ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਤੁਲਾ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਘੱਟ ਕਰੋ, ਜਿਹਡ਼ੀਆਂ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।
ਬ੍ਰਿਸ਼ਚਕ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ, ਹਰ ਮਾਮਲੇ ਦੇ ਪ੍ਰਤੀ ਦੋਵੇਂ ਪਤੀ-ਪਤਨੀ ਦੀ ਇਕੋ ਜਿਹੀ ਸੋਚ ਰਹੇਗੀ।
ਧਨ : ਕਿਸੇ ਸਟ੍ਰਾਂਗ ਸ਼ਤਰੂ ਕਰ ਕੇ ਆਪ ਦੀਆਂ ਪ੍ਰੇਸ਼ਾਨੀਆਂ ਮੁਸ਼ਕਿਲਾਂ ਵਧਣ ਦਾ ਡਰ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਮਕਰ : ਮਜ਼ਬੂਤ ਸਿਤਾਰਾ ਹਰ ਫ੍ਰੰਟ ’ਤੇ ਆਪ ਦੀ ਪਕੜ ਮਜ਼ਬੂਤ ਬਣਾ ਸਕਦਾ ਹੈ, ਇਰਾਦਿਆਂ ’ਚ ਮਜ਼ਬੂਤੀ ਮਿਲੇਗੀ, ਇੱਜ਼ਤਮਾਣ ਦੀ ਪ੍ਰਾਪਤੀ।
ਕੁੰਭ : ਕੋਰਟ ਕਚਹਿਰੀ ’ਚ ਜਾਣ ’ਤੇ ਨਾ ਸਿਰਫ਼ ਆਪ ਦੀ ਪੈਠ ਹੀ ਵਧੇਗੀ, ਬਲਕਿ ਆਪ ਦੇ ਪੱਖ ਅਤੇ ਸਟੈਂਡ ਨੂੰ ਚੰਗੀ ਤਰ੍ਹਾਂ ਸੁਣਿਆ ਜਾ ਸਕਦਾ ਹੈ।
ਮੀਨ : ਜੇ ਕਿਸੇ ਵੱਡੇ ਆਦਮੀ ਦੀ ਮਦਦ-ਸਹਿਯੋਗ ਲੈਣ ਲਈ ਆਪ ਉਸ ਨੂੰ ਮਿਲੋਗੇ ਤਾਂ ਉਹ ਆਪ ਦੀ ਗੱਲ ਗੰਭੀਰਤਾ ਨਾਲ ਸੁਣੇਗਾ।
7 ਅਗਸਤ 2026, ਸ਼ੁੱਕਰਵਾਰ
ਸਾਉਣ ਵਦੀ ਤਿੱਥੀ ਨੌਮੀ (ਸ਼ਾਮ 4.38 ਤੱਕ) ਅਤੇ ਮਗਰੋਂ ਤਿੱਥੀ ਦਸਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਮਿਥੁਨ ’ਚ
ਬੁੱਧ ਕਰਕ ’ਚ
ਗੁਰੂ ਕਰਕ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਸਾਉਣ ਪ੍ਰਵਿਸ਼ਟੇ 23, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 16 (ਸਾਉਣ), ਹਿਜਰੀ ਸਾਲ 1448, ਮਹੀਨਾ : ਸਫਰ, ਤਰੀਕ : 23, ਸੂਰਜ ਉਦੇ ਸਵੇਰੇ 5.52 ਵਜੇ, ਸੂਰਜ ਅਸਤ : ਸ਼ਾਮ 7.15 ਵਜੇ (ਜਲੰਧਰ ਟਾਈਮ), ਨਕਸ਼ੱਤਰ : ਕ੍ਰਿਤਿਕਾ (ਸ਼ਾਮ 6.44 ਤਕ) ਅਤੇ ਮਗਰੋਂ ਨਕਸ਼ੱਤਰ ਰੋਹਿਣੀ, ਯੋਗ : ਵ੍ਰਿਧੀ (ਦੁਪਹਿਰ 12.11 ਤਕ) ਅਤੇ ਮਗਰੋਂ ਯੋਗ ਧਰੁਵ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਸ਼ੁਰੂ ਹੋਵੇਗੀ, (7-8 ਮੱਧ ਰਾਤ 3.19 ਤੱਕ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
