ਕਰਕ ਰਾਸ਼ੀ ਵਾਲਿਆਂ ਨੂੰ ਹਰ ਕੰਮ ’ਚ ਸਫਲਤਾ ਮਿਲੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Sunday, May 25, 2025 - 06:03 AM (IST)

ਮੇਖ : ਕੋਸ਼ਿਸ਼ਾਂ ਇਰਾਦਿਆਂ ’ਚ ਸਫਲਤਾ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ, ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਖ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ ਹੈ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਮਿਥੁਨ : ਮਿੱਟੀ-ਰੇਤਾ-ਬਜਰੀ, ਟਿੰਬਰ ਅਤੇ ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਇਰਾਦਿਆਂ ’ਚ ਸਫਲਤਾ ਮਿਲੇਗੀ।
ਕਰਕ : ਰਾਜ ਦਰਬਾਰ ਦੇ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰ ਵੀ ਨਰਮ ਅਤੇ ਹਮਦਰਦਾਨਾ ਰੁਖ ਰੱਖਣਗੇ, ਤੇਜ਼ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਸਿੰਘ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ ਪਰ ਢਈਆ ਮਨ ਨੂੰ ਅਸ਼ਾਂਤ-ਪ੍ਰੇਸ਼ਾਨ-ਡਿਸਟਰਬ ਰੱਖੇਗਾ।
ਕੰਨਿਆ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਨਾ ਕਰੋ, ਜਿਹੜੀਆਂ ਤਬੀਅਤ ਨੂੰ ਸੂਟ ਨਾ ਕਰਦੀਆ ਹੋਣ, ਸਫਰ ਵਾ ਨਾ ਕਰੋ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਧਿਆਨ ਰੱਖੋ ਕਿ ਪੈਰ ਫਿਸਲਣ ਕਰਕੇ ਕਿਧਰੇ ਸੱਟ ਨਾ ਲੱਗ ਜਾਵੇ।
ਬ੍ਰਿਸ਼ਚਕ : ਦੁਸ਼ਮਣਾਂ ’ਤੇ ਕਦੀ ਵੀ ਭਰੋਸਾ ਨਾ ਕਰੋ, ਕਿਉਂਕਿ ਉਹ ਆਪ ਨੂੰ ਨੀਚਾ ਦਿਖਾਉਣ ਦਾ ਕੋਈ ਮੌਕਾ ਹੱਥੋਂ ਨਾ ਜਾਣ ਦੇਣਗੇ।
ਧਨ : ਯਤਨ ਕਰਨ ’ਤੇ ਆਪ ਦੀ ਪਲਾਨਿੰਗ-ਪ੍ਰੋਗਰਾਮਿੰਗ ’ਚੋਂ ਕੋਈ ਬਾਧਾ ਮੁਸ਼ਕਿਲ ਹਟ ਸਕਦੀ ਹੈ, ਤੇਜ਼ ਪ੍ਰਭਾਵ ਬਣਿਆ ਰਹੇਗਾ।
ਮਕਰ : ਜ਼ਮੀਨੀ ਜਾਇਦਾਦੀ ਕੰਮ ਨਿਪਟਾਉਣ ਲਈ ਸਿਤਾਰਾ ਬਿਹਤਰ, ਹਰ ਮੋਰਚੇ ’ਤੇ ਸਫਲਤਾ ਮਿਲੇਗੀ ਪਰ ਘਟੀਆ ਲੋਕਾਂ ਵਲੋਂ ਸਾਵਧਾਨੀ ਵਰਤੋਂ।
ਕੁੰਭ : ਵੱਡੇ ਲੋਕਾਂ ਨਾਲ ਮੇਲ ਮਿਲਾਪ ਫਰੂਟਫੁਲ ਰਹੇਗਾ, ਕਿਉਂਕਿ ਉਹ ਆਪ ਦੀ ਗੱਲ ਧੀਰਜ ਅਤੇ ਧਿਆਨ ਨਾਲ ਸੁਣਨਗੇ।
ਮੀਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ, ਕਾਰੋਬਾਰੀ ਟੂਰਿੰਗ ਬਿਹਤਰ ਰੱਖਣ ਵਾਲਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।
25 ਮਈ 2025, ਐਤਵਾਰ
ਜੇਠ ਵਦੀ ਤਿੱਥੀ ਤਰੋਦਸ਼ੀ (ਬਾਅ ਦੁਪਹਿਰ 3.52 ਤੱਕ) ਅਤੇ ਮਗਰੋਂ ਤਿੱਥੀ ਚਤੁਰਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਮੇਖ ’ਚ
ਮੰਗਲ ਕਰਕ ’ਚ
ਬੁੱਧ ਬ੍ਰਿਖ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮੀਨ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਜੇਠ ਪ੍ਰਵਿਸ਼ਟੇ 12, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 3 (ਜੇਠ), ਹਿਜਰੀ ਸਾਲ 1446, ਮਹੀਨਾ : ਜ਼ਿਲਕਾਦ, ਤਰੀਕ : 26, ਸੂਰਜ ਉਦੇ ਸਵੇਰੇ 5.30 ਵਜੇ, ਸੂਰਜ ਅਸਤ : ਸ਼ਾਮ 7.19 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੇਵਤੀ (ਦੁਪਹਿਰ 1.45 ਤਕ) ਅਤੇ ਮਗਰੋਂ ਨਕਸ਼ੱਤਰ ਅਸ਼ਵਨੀ, ਯੋਗ : ਆਯੁਸ਼ਮਾਨ (ਬਾਅਦ ਦੁਪਹਿਰ ਤਿੰਨ ਵਜੇ ਤਕ) ਅਤੇ ਮਗਰੋਂ ਯੋਗ ਸੌਭਾਗਿਯਾ, ਚੰਦਰਮਾ : ਮੀਨ ਰਾਸ਼ੀ ’ਤੇ (ਦੁਪਹਿਰ 1.46 ਤੱਕ) ਅਤੇ ਮਗਰੋਂ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਦੁਪਹਿਰ 1.45 ਤੱਕ), ਦੁਪਹਿਰ 1.48 ਤੱਕ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਅਤੇ ਮਗਰੋਂ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਪੱਛਮ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਾਢੇ ਚਾਰ ਤੋਂ ਛੇ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਮਹੀਨਾਵਾਰੀ ਸ਼ਿਵਰਾਤਰੀ ਵਰਤ, ਰੋਗੇਸ਼ਨ ਸੰਡੇ (ਕ੍ਰਿਸ਼ਚੀਅਨ)।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)