ਕਰਕ ਰਾਸ਼ੀ ਵਾਲਿਆਂ ਨੂੰ ਸਰਕਾਰੀ-ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Monday, Dec 29, 2025 - 02:11 AM (IST)
ਮੇਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਅਹਿਤਿਆਤ ਨਾਲ ਕਰੋ।
ਬ੍ਰਿਖ : ਸਿਤਾਰਾ ਕਿਉਂਕਿ ਉਲਝਣਾਂ-ਝਗੜਿਆਂ ਵਾਲਾ ਹੈ, ਇਸ ਲਈ ਕੋਈ ਵੀ ਕੋਸ਼ਿਸ਼ ਅਨਮੰਨੇ ਮਨ ਨਾਲ ਨਾ ਕਰੋ, ਨੁਕਸਾਨ ਦਾ ਵੀ ਡਰ।
ਕਰਕ :ਸਰਕਾਰੀ-ਗੈਰ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਸ਼ਤਰੂ ਵੀ ਆਪ ਦੇ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ, ਮਾਣ-ਸਨਮਾਨ ਦੀ ਪ੍ਰਾਪਤੀ।
ਮਿਥੁਨ : ਮਿੱਟੀ-ਰੇਤਾ-ਬੱਜਰੀ, ਕੰਸਟ੍ਰਕਸ਼ਨ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਸਿੰਘ : ਜਨਰਲ ਤੌਰ ’ਤੇ ਸਟਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ੁਭ ਕੰਮਾਂ ’ਚ ਧਿਆਨ।
ਕੰਨਿਆ :ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਉਨ੍ਹਾਂ ਵਸਤਾਂ ਦੀ ਵਰਤੋਂ ਨਾ ਕਰੋ, ਜਿਹੜੀਆਂ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਸਫਲਤਾ ਸਾਥ ਦੇਵੇਗੀ, ਘਰੇਲੂ ਮੋਰਚੇ ’ਤੇ ਤਾਲਮੇਲ ਸਦਭਾਅ ਸਹਿਯੋਗ ਬਣਿਆ ਰਹੇਗਾ।
ਬ੍ਰਿਸ਼ਚਕ : ਸ਼ਤਰੂ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਹਰ ਖੇਡ ਅਤੇ ਦਾਅ ਖੇਡ ਸਕਦੇ ਹਨ, ਇਸ ਲਈ ਪੂਰੀ ਤਰ੍ਹਾਂ ਅਹਿਤਿਆਤ ਵਰਤਣੀ ਸਹੀ ਰਹੇਗੀ।
ਧਨ : ਸੰਤਾਨ ਦਾ ਸਾਫਟ ਅਤੇ ਸੁਪਰੋਟਿਵ ਰੁਖ ਆਪ ਦੀ ਕਿਸੇ ਸਮੱਸਿਆ ਨੂੰ ਸੰਵਾਰਨ ’ਚ ਬੜਾ ਹੈਲਪਫੁੱਲ ਹੋ ਸਕਦਾ ਹੈ।
ਮਕਰ : ਕੋਰਟ ਕਚਹਿਰੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਅਤੇ ਐਕਟੀਵਿਟੀ ਲਾਭਕਾਰੀ ਸਿੱਧ ਹੋ ਸਕਦੀ ਹੈ।
ਕੁੰਭ : ਵੱਡੇ ਲੋਕਾਂ ਨਾਲ ਮੇਲ-ਮਿਲਾਪ ਫਰੂਟੱਫੁਲ ਰਹੇਗਾ, ਵੈਸੇ ਕੰਮਕਾਜੀ ਕੰਮਾਂ ’ਚ ਆਪ ਹਾਵੀ ਰਹੋਗੇ।
ਮੀਨ : ਵਪਾਰ ਅਤੇ ਕਾਰੋਬਾਰੀ ’ਚ ਲਾਭ, ਯਤਨ ਕਰਨ ’ਤੇ ਕੋਈ ਕੰਮਕਾਜੀ ਬਾਧਾ ਮੁਸ਼ਕਿਲ ਵੀ ਰਸਤੇ ’ਚ ਹਟ ਸਕਦੀ ਹੈ।
29 ਦਸੰਬਰ 2025, ਸੋਮਵਾਰ
ਪੋਹ ਸੁਦੀ ਤਿੱਥੀ ਨੌਮੀ (ਸਵੇਰੇ 10.13 ਤਕ) ਅਤੇ ਮਗਰੋਂ ਤਿੱਥੀ ਦਸਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਧਨੁ ’ਚ
ਚੰਦਰਮਾ ਮੀਨ (ਸਵੇਰੇ 7.41 ਤੱਕ)
ਮੰਗਲ ਧਨੁ ’ਚ
ਬੁੱਧ ਧਨੁ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਧਨੁ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਪੋਹ ਪ੍ਰਵਿਸ਼ਟੇ 15, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 8 (ਪੋਹ) ਹਿਜਰੀ ਸਾਲ 1447, ਮਹੀਨਾ : ਰਜਬ, ਤਰੀਕ : 8, ਸੂਰਜ ਉਦੇ ਸਵੇਰੇ 7.30 ਵਜੇ, ਸੂਰਜ ਅਸਤ : ਸ਼ਾਮ 5.30 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੇਵਤੀ (ਸਵੇਰੇ 1.41 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਵਨੀ, ਯੋਗ : ਪਰਿਧ (ਸਵੇਰੇ 7.36 ਤੱਕ) ਅਤੇ ਮਗਰੋਂ ਯੋਗ ਸ਼ਿਵ, ਚੰਦਰਮਾ : ਸਵੇਰੇ 7.41 ਤੱਕ ਮੀਨ ਰਾਸ਼ੀ ’ਤੇ ਅਤੇ ਮਗਰੋਂ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ, (ਸਵੇਰੇ 7.41 ਤੱਕ), ਸਵੇਰੇ 7.41 ਤੱਕ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਅਤੇ ਮਗਰੋਂ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ, ਜਿਹੜੀ 30 ਦਸੰਬਰ ਸਵੇਰੇ 6.05 ਤੱਕ ਰਹੇਗੀ। ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
