ਕਰਕ ਰਾਸ਼ੀ ਵਾਲਿਆਂ ਨੂੰ ਆਪਣੇ ਕੰਮਾਂ ''ਚ ਸਫਲਤਾ ਮਿਲੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
Thursday, May 28, 2026 - 05:35 AM (IST)
ਮੇਖ : ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਹਰ ਮਾਮਲੇ ਦੇ ਪ੍ਰਤੀ ਦੋਵੇਂ ਪਤੀ-ਪਤਨੀ ਦੀ ਇਕੋ ਜਿਹੀ ਸੋਚ-ਅਪਰੋਚ ਰਹੇਗੀ।
ਬ੍ਰਿਖ : ਵਿਰੋਧੀਆਂ ਦੀਆਂ ਸ਼ਰਾਰਤਾਂ-ਹਰਕਤਾਂ ’ਤੇ ਨਜ਼ਰ ਰੱਖਣੀ ਸਹੀ ਰਹੇਗੀ, ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਦਾ ਕੋਈ ਮੌਕਾ ਹੱਥੋਂ ਜਾਣ ਨਾ ਦੇਣਗੇ।
ਮਿਥੁਨ : ਸੰਤਾਨ ਦੇ ਸਾਫਟ ਅਤੇ ਸੁਪੋਰਟਿਵ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਇਰਾਦਿਆਂ ’ਚ ਮਜ਼ਬੂਤੀ, ਅਰਥ ਦਸ਼ਾ ਸੰਤੋਖਜਨਕ ਰਹੇਗੀ।
ਕਰਕ : ਕਿਸੇ ਅਦਾਲਤੀ ਕੰਮ ਨੂੰ ਹੱਥ ’ਚ ਲੈਣ ’ਤੇ ਸਫਲਤਾ ਮਿਲੇਗੀ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਸਿਹਤ ਦੇ ਮਾਮਲੇ ’ਚ ਸੁਚੇਤ ਰਹਿਣਾ ਜ਼ਰੂਰੀ ਹੋਵੇਗਾ।
ਸਿੰਘ : ਕੰਮਕਾਜੀ ਸਾਥੀ ਸਹਿਯੋਗ ਕਰਨਗੇ, ਮਿੱਤਰਾਂ ਦਾ ਰੁਖ ਵੀ ਪਾਜ਼ੇਟਿਵ ਅਤੇ ਆਪਸੀ ਮਦਦ ਕਰਨ ਵਾਲਾ ਹੋਵੇਗਾ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਕੰਨਿਆ : ਟੀਚਿੰਗ, ਕੋਚਿੰਗ, ਬੁੱਕ ਪਬਲੀਸ਼ਿੰਗ, ਫੋੋਟੋ, ਵੀਡੀਓਗ੍ਰਾਫੀ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਸ਼ੁਭ ਕੰਮਾਂ ’ਚ ਧਿਆਨ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਸ਼ਚਕ : ਕਿਉਂਕਿ ਸਿਤਾਰਾ ਉਲਝਣਾਂ ਝਮੇਲਿਆਂ ਵਾਲਾ ਹੈ, ਇਸ ਲਈ ਕੋਈ ਨਵਾਂ ਪ੍ਰੋਗਰਾਮ ਜਾਂ ਯਤਨ ਸ਼ੁਰੂ ਨਹੀਂ ਕਰਨਾ ਚਾਹੀਦਾ, ਸਫਰ ਵੀ ਪ੍ਰੇਸ਼ਾਨੀ ਵਾਲਾ।
ਧਨ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ ਫਰੂਟਫੁਲ, ਕਿਸੇ ਰੁਕੇ ਪਏ ਕਾਰੋਬਾਰੀ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਚੰਗਾ।
ਮਕਰ : ਰਾਜ ਦਰਬਾਰ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਆਪ ਦਾ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਕੁੰਭ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਰੁਚੀ, ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਸਿਰੇ ਚੜ੍ਹੇਗਾ, ਇੱਜ਼ਤ ਮਾਣ ਦੀ ਪ੍ਰਾਪਤੀ।
ਮੀਨ : ਸਿਤਾਰਾ ਸਿਹਤ ਲਈ ਕਮਜ਼ੋਰ, ਪਰਹੇਜ਼ ਨਾਲ ਖਾਣਾ-ਪੀਣਾ ਕਰਨਾ ਸਹੀ ਰਹੇਗਾ, ਸਫਰ ਵੀ ਟਾਲ ਦਿਓ।
28 ਮਈ 2026, ਵੀਰਵਾਰ
ਪ੍ਰਥਮ (ਅਧਿਕ) ਜੇਠ ਸੁਦੀ ਤਿੱਥੀ ਦੁਆਦਸ਼ੀ (ਸਵੇਰੇ 7.58 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਖ ’ਚ
ਚੰਦਰਮਾ ਤੁਲਾ ’ਚ
ਮੰਗਲ ਮੇਖ ’ਚ
ਬੁੱਧ ਬ੍ਰਿਖ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਜੇਠ ਪ੍ਰਵਿਸ਼ਟੇ 14, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 7 (ਜੇਠ), ਹਿਜਰੀ ਸਾਲ 1447, ਮਹੀਨਾ : ਜਿਲਹਿਜ਼, ਤਰੀਕ : 10 , ਸੂਰਜ ਉਦੇ ਸਵੇਰੇ 5.29 ਵਜੇ, ਸੂਰਜ ਅਸਤ : ਸ਼ਾਮ 7.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਚਿਤਰਾ (ਸਵੇਰੇ 8.09 ਤਕ) ਅਤੇ ਮਗਰੋਂ ਨਕਸ਼ੱਤਰ ਸਵਾਤੀ, ਯੋਗ : ਵਰਿਆਨ (28-29 ਮੱਧ ਰਾਤ 3.55 ਤੱਕ) ਅਤੇ ਮਗਰੋਂ ਯੋਗ ਪਰਿਧ, ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਪ੍ਰਦੋਸ਼ ਵਰਤ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
