ਕਰਕ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਦੇਖੋ ਆਪਣੀ ਰਾਸ਼ੀ

Wednesday, Oct 29, 2025 - 03:55 AM (IST)

ਕਰਕ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਦੇਖੋ ਆਪਣੀ ਰਾਸ਼ੀ

ਮੇਖ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਅਹਿਤਿਆਤ ਨਾਲ ਕਰੋ, ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ।
ਬ੍ਰਿਖ : ਸਿਹਤ ਸੁਧਰੇਗੀ, ਮਨੋਬਲ- ਦਬਦਬਾ ਬਣਿਆ ਰਹੇਗਾ, ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੇਗਾ।
ਮਿਥੁਨ : ਸਿਹਤ ਦੇ ਮਾਮਲੇ ’ਚ ਸੁਚੇਤ ਰਹਿਣਾ ਸਹੀ ਰਹੇਗਾ, ਸਫਰ ਵੀ ਟਾਲ ਦੇਣਾ ਚਾਹੀਦਾ ਹੈ ਪਰ ਕੰਮਕਾਜੀ ਦਸ਼ਾ ਪਹਿਲੇ ਦੀ ਤਰ੍ਹਾਂ ਬਣੀ ਰਹੇਗੀ।
ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ, ਕੋਸ਼ਿਸ਼ਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਦੋਵੇਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਸਾਫਟ ਕੰਸੀਡ੍ਰੇਟ ਰਹਿਣਗੇ।
ਸਿੰਘ : ਕਿਉਂਕਿ ਸ਼ਤਰੂ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਹਰ ਦਾਅ ਖੇਡ ਸਕਦੇ ਹਨ, ਇਸ ਲਈ ਉਨ੍ਹਾਂ ਤੋਂ ਫਾਸਲਾ ਬਚਾ ਕੇ ਰੱਖਣਾ ਸਹੀ ਰਹੇਗਾ।
ਕੰਨਿਆ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ ਅਤੇ ਉਸ ਦੀ ਮਦਦ ਸਹਿਯੋਗ ਨਾਲ ਆਪ ਨੂੰ ਆਪਣੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਮਦਦ ਮਿਲੇਗੀ।
ਤੁਲਾ : ਅਦਾਲਤ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਸ਼ਚਕ : ਕਿਸੇ ਵੱਡੇ ਆਦਮੀ ਦੀ ਮਦਦ ਲੈਣ ਲਈ , ਜੇ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਨਾਲ ਸੁਣੇਗਾ।
ਧਨ : ਲੋਹਾ, ਲੋਹਾ ਮਸ਼ੀਨਰੀ , ਹਾਰਡ-ਵੇਅਰ, ਸਰੀਆ, ਸਟੀਲ ਫਰਨੀਚਰ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਠੰਡੀਆਂ ਵਸਤਾਂ ਅਤੇ ਤਬੀਅਤ ਨੂੰ ਸੂਟ ਨਾ ਕਰਨ ਵਾਲੀਆਂ ਵਸਤਾਂ ਦੀ ਵਰਤੋਂ ਘੱਟ ਕਰੋ।
ਕੁੰਭ : ਸਿਤਾਰਾ ਨੁਕਸਾਨ ਵਾਲਾ, ਇਸ ਲਈ ਨਾ ਤਾਂ ਉਧਾਰੀ ’ਚ ਫਸੋ ਅਤੇ ਨਾ ਹੀ ਕਿਸੇ ਹੇਠ ਆਪਣੀ ਕੋਈ ਪੇਮੈਂਟ ਫਸਣ ਦਿਓ।
ਮੀਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁਲ ਰਹੇਗੀ, ਯਤਨ ਕਰਨ ’ਤੇ ਕੋਈ ਕਾਰੋਬਾਰੀ ਰੁਕਾਵਟ ਮੁਸ਼ਕਲ ਹਟੇਗੀ।

29 ਅਕਤੂਬਰ 2025, ਬੁੱਧਵਾਰ
ਕੱਤਕ ਸੁਦੀ ਤਿੱਥੀ ਸਪਤਮੀ (ਸਵੇਰੇ 9.24 ਤਕ) ਅਤੇ ਮਗਰੋਂ ਤਿੱਥੀ ਅਸ਼ਟਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ        ਤੁਲਾ ’ਚ 
ਚੰਦਰਮਾ    ਮਕਰ ’ਚ 
ਮੰਗਲ      ਬ੍ਰਿਸ਼ਚ ’ਚ
 ਬੁੱਧ        ਬ੍ਰਿਸ਼ਚਕ ’ਚ 
 ਗੁਰੂ        ਕਰਕ ’ਚ 
 ਸ਼ੁੱਕਰ     ਕੰਨਿਆ  ’ਚ 
 ਸ਼ਨੀ      ਮੀਨ ’ਚ
 ਰਾਹੂ      ਕੁੰਭ ’ਚ                                                     
 ਕੇਤੂ      ਸਿੰਘ ’ਚ  

ਬਿਕ੍ਰਮੀ ਸੰਮਤ : 2082, ਕੱਤਕ ਪ੍ਰਵਿਸ਼ਟੇ 13, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 7 (ਕਤੱਕ), ਹਿਜਰੀ ਸਾਲ 1447, ਮਹੀਨਾ : ਜਮਾਦਿ ਉੱਲ ਅਵੱਲ, ਤਰੀਕ : 6, ਸੂਰਜ ਉਦੇ ਸਵੇਰੇ 6.45 ਵਜੇ, ਸੂਰਜ ਅਸਤ : ਸ਼ਾਮ 5.37 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾਖਾੜਾ (ਸ਼ਾਮ 5.30 ਤਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ, ਯੋਗ : ਧ੍ਰਿਤੀ (ਸਵੇਰੇ 7.51 ਤਕ) ਅਤੇ ਮਗਰੋਂ ਯੋਗ ਸ਼ੂਲ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ), ਭਦਰਾ ਰਹੇਗੀ (ਸਵੇਰੇ 9.24 ਤੋਂ ਲੈ ਕੇ ਰਾਤ 9.46 ਤਕ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। 
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
 


author

Sandeep Kumar

Content Editor

Related News