ਕਰਕ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Thursday, Aug 21, 2025 - 06:57 AM (IST)

ਮੇਖ : ਯਤਨ ਕਰਨ ’ਤੇ ਆਪ ਨੂੰ ਆਪਣੀ ਪਲਾਨਿੰਗ-ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ਕਰ ਕੇ ਸਫਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਖ : ਮਿੱਤਰਾਂ ਨਾਲ ਮੇਲ-ਮਿਲਾਪ ਫਰੂਟਫੁਲ, ਕਿਸੇ ਸਮੱਸਿਆ ਨੂੰ ਸੁਲਝਾਉਣ ਲਈ ਵੱਡੇ ਲੋਕਾਂ ਦਾ ਸਹਿਯੋਗ ਬਹੁਤ ਲਾਭਕਾਰੀ ਸਿੱਧ ਹੋਵੇਗਾ।
ਮਿਥੁਨ : ਡ੍ਰਿੰਕਸ, ਕੈਮੀਕਲਜ਼, ਰੰਗ ਰੋਗਨ, ਪੈਟ੍ਰੋਲੀਅਮ ਅਤੇ ਸੀ. ਪ੍ਰੋਡਕਟਸ ਦਾ ਕੰਮ ਕਰ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਤਬੀਅਤ ’ਚ ਜ਼ਿੰਦਾਦਿਲੀ, ਮਨ ਸੈਰ ਸਫਰ ਲਈ ਰਾਜ਼ੀ ਰਹੇਗਾ।
ਸਿੰਘ : ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ, ਸਫਰ ਵੀ ਟਾਲ ਦੇਣਾ ਸਹੀ ਰਹੇਗਾ।
ਕੰਨਿਆ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ ਲਾਭ ਵਾਲੀ , ਜਨਰਲ ਤੌਰ ’ਤੇ ਆਪ ਹਰ ਫਰੰਟ ’ਤੇ ਵਿਜਈ ਰਹੋਗੇ।
ਤੁਲਾ : ਰਾਜਕੀ ਕੰਮਾਂ ’ਚ ਸਫਲਤਾ ਮਿਲੇਗੀ, ਯਤਨ ਕਰਨ ’ਤੇ ਕਿਸੇ ਸਰਕਾਰੀ ਕੰਮ ’ਚੋਂ ਕੋਈ ਰੁਕਾਵਟ ਮੁਸ਼ਕਲ ਹਟ ਸਕਦੀ ਹੈ।
ਬ੍ਰਿਸ਼ਚਕ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਭੱਜਦੌੜ ਕਰਨ ’ਤੇ ਆਪ ਕਿਸੇ ਮੁਸ਼ਕਲ ਨੂੰ ਸੁਲਝਾਉਣ ’ਚ ਸਫਲ ਹੋ ਸਕਦੇ ਹਨ।
ਧਨ : ਸਿਤਾਰਾ ਸਿਹਤ ਲਈ ਕਮਜ਼ੋਰ, ਉਨ੍ਹਾਂ ਵਸਤਾਂ ਨੂੰ ਖਾਣ-ਪੀਣ ’ਚ ਯੂਜ਼ ਨਾ ਕਰੋ, ਜਿਹੜੀਆਂ ਸਿਹਤ ਨੂੰ ਸੂਟ ਨਾ ਕਰਦੀਆਂ ਹੋਣ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਮਿਠਾਸ ਰਹੇਗੀ।
ਕੁੰਭ : ਕਿਸੇ ਸਟ੍ਰਾਂਗ ਸ਼ਤਰੂ ਦਾ ਟਕਰਾਵੀ ਮੂਡ , ਆਪ ਦੀਅਾਂ ਪ੍ਰੇਸ਼ਾਨੀਅਾਂ ਮੁਸ਼ਕਲਾਂ ਵਧਾ ਸਕਦਾ ਹੈ, ਵੈਸੇ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਮੀਨ : ਸੰਤਾਨ ਦੇ ਸੁਪੋਰਟਿਵ ਰੁਖ ਕਰ ਕੇ, ਆਪ ਨੂੰ ਆਪਣੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਸਫਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
21 ਅਗਸਤ 2025, ਵੀਰਵਾਰ
ਭਾਦੋਂ ਵਦੀ ਤਿੱਥੀ ਤਰੋਦਸ਼ੀ (ਦੁਪਹਿਰ 12.45 ਤਕ) ਅਤੇ ਮਗਰੋਂ ਤਿੱਥੀ ਚੌਦਸ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਕਰਕ ’ਚ
ਮੰਗਲ ਕੰਨਿਆ ’ਚ
ਬੁੱਧ ਕਰਕ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਭਾਦੋਂ ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 30 (ਸਾਉਣ), ਹਿਜਰੀ ਸਾਲ 1447, ਮਹੀਨਾ : ਸਫਰ, ਤਰੀਕ : 26, ਸੂਰਜ ਉਦੇ ਸਵੇਰੇ 6.01 ਵਜੇ, ਸੂਰਜ ਅਸਤ : ਸ਼ਾਮ 7 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁੱਖ (21-22 ਮੱਧ ਰਾਤ 12.09 ਵਜੇ ਤਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ, ਯੋਗ : ਵਿਅਤੀਘਾਤ (ਸ਼ਾਮ 4.14 ਵਜੇ ਤਕ) ਅਤੇ ਮਗਰੋਂ ਯੋਗ ਵਰਿਆਨ, ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ ਰਾਤ), 21-22 ਮੱਧ ਰਾਤ 12.09 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ (ਦੁਪਹਿਰ 12.45 ਤੋਂ ਲੈ ਕੇ 21-22 ਮੱਧ ਰਾਤ 12.21 ਤਕ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ, ਪੁਰਬ ਦਿਵਸ ਅਤੇ ਤਿਓਹਾਰ : ਮਾਸਿਕ ਸ਼ਿਵਰਾਤਰੀ ਵਰਤ,ਮੇਲਾ ਅੰਬਿਕਾ ਦੇਵੀ (ਸਦਰ-ਮੰਡੀ), ਕੈਲਾਸ਼ ਯਾਤਰਾ (ਕਸ਼ਮੀਰ) ਸ਼ੁਰੂ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)