ਕਰਕ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

Saturday, Feb 28, 2026 - 06:23 AM (IST)

ਕਰਕ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ

ਮੇਖ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਸਫ਼ਲਤਾ ਮਿਲੇਗੀ, ਵੱਡੇ ਲੋਕ ਮਿਹਰਬਾਨ ਅਤੇ ਸੁਪੋਰਟਿਵ ਰੁਖ਼ ਰੱਖਣਗੇ।
ਬ੍ਰਿਖ : ਕਿਸੇ ਵੱਡੇ ਆਦਮੀ ਦੀ ਮਦਦ ਲੈਣ ਲਈ ਜੇ ਆਪ ਉਸ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧੀਰਜ ਅਤੇ ਧਿਆਨ ਨਾਲ ਸੁਣੇਗਾ।
ਮਿਥੁਨ : ਡ੍ਰਿੰਕਸ, ਕੈਮੀਕਲਜ਼, ਰੰਗ ਰੋਗਨ, ਖਿੰਦੀਆਂ ਵਸਤਾਂ, ਪੈਟ੍ਰੋਲੀਅਮ ਅਤੇ ਸੀ. ਪ੍ਰੋਡਕਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਮੂਡ ’ਚ ਖਸ਼ਦਿਲੀ, ਚੰਚਲ ਹੁੰਦੇ ਆਪਣੇ ਮਨ ’ਤੇ ਕਾਬੂ ਰੱਖਣਾ ਸਹੀ ਰਹੇਗਾ, ਸਫ਼ਲਤਾ ਸਾਥ ਦੇਵੇਗੀ।
ਸਿੰਘ : ਸਿਤਾਰਾ ਉਲਝਣਾਂ-ਝਮੇਲਿਆਂ, ਪੇਚੀਦਗੀਆਂ ਵਾਲਾ, ਇਸ ਲਈ ਅਜਿਹੇ ਕਿਸੇ ਕੰਮ ਲਈ ਯਤਨ ਨਾ ਕਰੋ, ਜਿਸ ਦੇ ਸਿਰੇ ਨਾ ਚੜ੍ਹਨ ’ਤੇ ਪ੍ਰੇਸ਼ਾਨੀ ਹੋ ਸਕਦੀ ਹੈ।
ਕੰਨਿਆ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ, ਪਲਾਨਿੰਗ, ਪ੍ਰੋਗਰਾਮਿੰਗ ਲਾਭ ਦੇਵੇਗੀ ਪਰ ਸ਼ਤਰੂ ਉਭਰਦੇ ਸਿਮਟਦੇ ਰਹਿ ਸਕਦੇ ਹਨ।
ਤੁਲਾ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫ਼ਸਰ ਆਪ ਦਾ ਲਿਹਾਜ਼ ਕਰਨਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਸ਼ਚਕ : ਕਿਸੇ ਧਾਰਮਿਕ ਸਮਾਗਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਣ ਕੀਰਤਨ ਸੁਣਨ ’ਚ ਜੀਅ ਲੱਗੇਗਾ, ਮਾਣ-ਯਸ਼ ਦੀ ਪ੍ਰਾਪਤੀ।
ਧਨ : ਸਿਹਤ ਦੀ ਸੰਭਾਲ ਰੱਖਣੀ ਠੀਕ ਰਹੇਗੀ, ਲਿਮਿਟ ’ਚ ਖਾਣਾ-ਪੀਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾ-ਇਰਾਦਿਆਂ ’ਚ ਸਫ਼ਲਤਾ ਮਿਲੇਗੀ, ਦੋਵੇਂ ਪਤੀ-ਪਤਨੀ ਇਕ ਦੂਜੇ ਦੇ ਪ੍ਰਤੀ ਸਾਫ਼ਟ-ਕੰਸੀਡ੍ਰੇਟ ਰਹਿਣਗੇ।
ਕੁੰਭ : ਕਿਸੇ ਪ੍ਰਬਲ ਸ਼ਤਰੂ ਦੇ ਟਕਰਾਵੀ ਮੂਡ ਕਰਕੇ, ਆਪ ਦੀਆਂ ਪ੍ਰੇਸ਼ਾਨੀਆਂ ਵਧਣ ਦਾ ਡਰ, ਮਨ ਵੀ ਅਸ਼ਾਂਤ-ਪ੍ਰੇਸ਼ਾਨ-ਡਿਸਟਰਬ ਜਿਹਾ ਰਹੇਗਾ।
ਮੀਨ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ, ਤਾਲ-ਮੇਲ ਅਤੇ ਸਹਿਯੋਗ ਕਰੇਗੀ ਅਤੇ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ਲਈ ਮਦਦ ਕਰ ਸਕਦੀ ਹੈ।

28 ਫਰਵਰੀ 2026, ਸ਼ਨੀਵਾਰ
ਫੱਗਣ ਸੁਦੀ ਤਿੱਥੀ ਦੁਆਦਸ਼ੀ (ਰਾਤ 8.44 ਤਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ                 ਕੁੰਭ ’ਚ 
ਚੰਦਰਮਾ             ਕਰਕ ’ਚ 
ਮੰਗਲ               ਕੁੰਭ ’ਚ
ਬੁੱਧ                   ਕੁੰਭ ’ਚ 
ਗੁਰੂ                  ਮਿਥੁਨ ’ਚ 
ਸ਼ੁੱਕਰ                ਕੁੰਭ ’ਚ 
ਸ਼ਨੀ                 ਮੀਨ ’ਚ
ਰਾਹੂ                 ਕੁੰਭ ’ਚ                                                     
ਕੇਤੂ                 ਸਿੰਘ ’ਚ  

ਬਿਕ੍ਰਮੀ ਸੰਮਤ : 2082, ਫੱਗਣ ਪ੍ਰਵਿਸ਼ਟੇ 17, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 9 (ਫੱਗਣ), ਹਿਜਰੀ ਸਾਲ 1447, ਮਹੀਨਾ : ਰਮਜ਼ਾਨ, ਤਰੀਕ : 10, ਸੂਰਜ ਉਦੇ ਸਵੇਰੇ 7.00 ਵਜੇ, ਸੂਰਜ ਅਸਤ : ਸ਼ਾਮ 6.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਆਰਦਰਾ (ਸਵੇਰੇ 10.49 ਤਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸ, ਯੋਗ : ਆਯੁਸ਼ਮਾਨ (ਸਵੇਰੇ 7.44 ਤਕ) ਅਤੇ ਮਗਰੋਂ ਯੋਗ ਸੌਭਾਗਿਯਾ, ਚੰਦਰਮਾ : ਮਿਥੁਨ ਰਾਸ਼ੀ ’ਤੇ (27-28 ਮੱਧ ਰਾਤ 3.53 ਤਕ) ਅਤੇ ਮਗਰੋਂ ਕਰਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਪੁਰਵ ਦੁਪਹਿਰ 11.33 ਤੋਂ ਲੈ ਕੇ ਰਾਤ 10.33 ਤਕ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ, ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤਕ, ਪੁਰਬ, ਦਿਵਸ ਅਤੇ ਤਿਉਹਾਰ : ਗੋਵਿੰਦ ਦੁਆਦਸ਼ੀ, ਮੇਲਾ ਖਾਟੂ ਸ਼ਿਆਮ ਜੀ (ਸਿਕਰ ਰਾਜਸਥਾਨ)।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News