ਕਰਕ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
Wednesday, Apr 29, 2026 - 03:47 AM (IST)
ਮੇਖ : ਸ਼ਤਰੂ ਆਪ ’ਤੇ ਪ੍ਰਭਾਵੀ ਹੋਣ ਅਤੇ ਆਪ ਨੂੰ ਪ੍ਰੇਸ਼ਾਨ ਕਰਨ ਲਈ ਕੋਈ ਕਸਰ ਨਾ ਛੱਡਣਗੇ, ਸਫਰ ਦਾ ਪ੍ਰੋਗਰਾਮ ਵੀ ਨਾ ਬਣਾਓ।
ਬ੍ਰਿਖ : ਯਤਨ ਕਰਨ ’ਤੇ ਪਲਾਨਿੰਗ-ਪ੍ਰੋਗਰਾਮਿੰਗ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਸ਼ੁਭ ਕੰਮਾਂ ’ਚ ਧਿਆਨ, ਮਾਣ-ਇੱਜ਼ਤ ਦੀ ਪ੍ਰਾਪਤੀ।
ਮਿਥੁਨ : ਜ਼ਮੀਨੀ ਜਾਇਦਾਦੀ ਕੰਮਾਂ ਲਈ ਸਿਤਾਰਾ ਚੰਗਾ, ਵੈਸੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ।
ਕਰਕ : ਕੰਮਕਾਜੀ ਕੰਮਾਂ ਨੂੰ ਨਿਪਟਾਉਣ ਲਈ ਆਪ ਐਕਟਿਵ ਅਤੇ ਇਫੈਕਟਿਵ ਰਹੋਗੇ ਪਰ ਸਿਹਤ ਲਈ ਸਿਤਾਰਾ ਕਮਜ਼ੋਰ।
ਸਿੰਘ :ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ, ਪ੍ਰੋਗਰਾਮਿੰਗ ਲਾਭ ਦੇਵੇਗੀ, ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ।
ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਧਾਰਮਿਕ ਕੰਮਾਂ ’ਚ ਵੀ ਜੀਅ ਲੱਗੇਗਾ ਪਰ ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਹੀ ਕਰੋ।
ਤੁਲਾ : ਸਿਤਾਰਾ ਖਰਚਿਆਂ ਨੂੰ ਵਧਾਉਣ,ਅਰਥ ਦਸ਼ਾ ਤੰਗ ਰੱਖਣ ਅਤੇ ਆਪ ਦੀ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ ਹੈ, ਸਫਰ ਵੀ ਨਾ ਕਰੋ।
ਬ੍ਰਿਸ਼ਚਕ : ਖੇਤੀ ਉਤਪਾਦਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ।
ਧਨ : ਕਿਸੇ ਅਫਸਰ ਦੇ ਸਾਫਟ-ਸੁਪੋਰਟਿਵ ਰੁਖ ਕਰ ਕੇ ਆਪ ਦੀ ਕੋਈ ਸਮੱਸਿਆ ਸੈਟਲ ਹੋਣ ਦੇ ਨੇੜੇ ਪਹੁੰਚ ਸਕਦੀ ਹੈ।
ਮਕਰ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ-ਵਿਜਈ ਅਤੇ ਐਕਟਿਵ ਰੱਖੇਗਾ।
ਕੁੰਭ : ਸਿਤਾਰਾ ਅਰਥ ਦਸ਼ਾ ਬਿਹਤਰ ਰੱਖੇਗਾ, ਆਪ ਹਿੰਮਤੀ-ਉਤਸ਼ਾਹੀ ਰਹੋਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਮੀਨ : ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
29 ਅਪ੍ਰੈਲ 2026, ਬੁੱਧਵਾਰ
ਵਿਸਾਖ ਸੁਦੀ ਤਿੱਥੀ ਤਰੋਦਸ਼ੀ (ਸ਼ਾਮ 7.52 ਤੱਕ) ਅਤੇ ਮਗਰੋਂ ਤਿੱਥੀ ਚੌਦਸ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਕੰਨਿਆ ’ਚ
ਮੰਗਲ ਮੀਨ ’ਚ
ਬੁੱਧ ਮੀਨ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਵਿਸਾਖ ਪ੍ਰਵਿਸ਼ਟੇ 16, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 9 (ਚੇਤ), ਹਿਜਰੀ ਸਾਲ 1447, ਮਹੀਨਾ : ਜ਼ਿਲਕਾਦ, ਤਰੀਕ : 11, ਸੂਰਜ ਉਦੇ ਸਵੇਰੇ 5.49 ਵਜੇ, ਸੂਰਜ ਅਸਤ : ਸ਼ਾਮ 7.02 ਵਜੇ (ਜਲੰਧਰ ਟਾਈਮ), ਨਕਸ਼ੱਤਰ : ਹਸਤ (29-30 ਮੱਧ ਰਾਤ 12.17 ਤਕ) ਅਤੇ ਮਗਰੋਂ ਨਕਸ਼ੱਤਰ ਚਿਤਰਾ, ਯੋਗ : ਹਰਸ਼ਣ (ਰਾਤ 8.52 ਤੱਕ) ਅਤੇ ਮਗਰੋਂ ਯੋਗ ਵਜਰ, ਚੰਦਰਮਾ : ਕੰਨਿਆ ਰਾਸ਼ੀ ’ਤੇ (ਪੂਰਾ ਦਿਨ ਰਾਤ) , ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਪ੍ਰਦੋਸ਼ ਵਰਤ, ਮੇਲਾ ਪੀਪਲ ਜਾਤਰ (ਕੁਲੂ) ਸ਼ੁਰੂ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
