ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਉਲਝਣਾਂ-ਪ੍ਰੇਸ਼ਾਨੀਆਂ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ

Monday, Jun 15, 2026 - 05:32 AM (IST)

ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਉਲਝਣਾਂ-ਪ੍ਰੇਸ਼ਾਨੀਆਂ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ

ਮੇਖ : ਜਨਰਲ ਸਿਤਾਰਾ ਸਟਰਾਂਗ ਜਿਹੜਾ ਆਪ ਨੂੰ ਹਿੰਮਤੀ ਉਤਸ਼ਾਹੀ  ਅਤੇ ਕੰਮਕਾਜੀ ਤੌਰ ’ਤੇ ਵਿਅਸਤ ਅਤੇ ਐਕਟਿਵ ਰੱਖੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਖ : ਖੇਤੀ ਉਤਪਾਦਾਂ, ਖੇਤੀ ਉਪਕਰਨਾ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਅਤੇ ਗਾਰਮੈਂਟਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਪਾਣੀ ਅਤੇ ਠੰਡੀਆਂ ਵਸਤਾਂ ਦੀ ਵਰਤੋਂ ਪ੍ਰਹੇਜ਼ ਨਾਲ ਕਰੋ।
ਕਰਕ : ਸਿਤਾਰਾ ਉਲਝਣਾਂ, ਝਗੜਿਆਂ, ਪੇਚੀਦਗੀਆਂ ਵਾਲਾ, ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ।
ਸਿੰਘ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ, ਪ੍ਰੋਗਰਾਮਿੰਗ ਅਤੇ ਪਲਾਨਿੰਗ ਫਰੂਟਫੁਲ ਰਹੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਕੰਨਿਆ : ਰਾਜਕੀ ਕੰਮਾਂ ’ਚ ਸਫਲਤਾ ਮਿਲੇਗੀ, ਵੱਡੇ ਲੋਕ ਮਿਹਰਬਾਨ, ਕੰਸੀਡ੍ਰੇਟ ਰਹਿਣਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਤੁਲਾ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਨ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ।
ਬ੍ਰਿਸ਼ਚਕ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਸੰਭਲ ਸੰਭਾਲ ਕੇ ਕਰਨਾ ਚਾਹੀਦਾ ਹੈ, ਉਂਝ ਅਰਥ ਦਸ਼ਾ ਠੀਕ-ਠਾਕ ਰਹੇਗੀ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਫੈਮਿਲੀ ਫਰੰਟ ’ਤੇ ਮਿਠਾਸ, ਤਾਲਮੇਲ ਬਣਿਆ ਰਹੇਗਾ।
ਮਕਰ : ਸ਼ਤਰੂ ਕਿਉਂਕਿ ਨੁਕਸਾਨ ਪਹੰੁਚਾਉਣ ਲਈ ਹਰ ਦਾਅ ਖੇਡ ਸਕਦੇ ਹਨ, ਇਸ ਲਈ ਉਨ੍ਹਾਂ ਤੋਂ ਫਾਸਲਾ ਰੱਖਣਾ ਸਹੀ ਰਹੇਗਾ।
ਕੁੰਭ : ਸੰਤਾਨ ਸਾਥ ਦੇਵੇਗੀ ਅਤੇ ਉਸ ਦਾ ਸਹਿਯੋਗੀ ਰੁਖ ਆਪ ਦੀ ਕਿਸੇ ਸਮੱਸਿਆ ਨੂੰ ਸੰਵਾਰਨ ’ਚ ਇੰਸਟੂਮੈਂਟਲ ਹੋਵੇਗਾ।
ਮੀਨ : ਕੋਰਟ ਕਚਹਿਰੀ  ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।

15 ਜੂਨ 2026, ਸੋਮਵਾਰ
ਦਵੀਤੀਯ (ਅਧਿਕ) ਜੇਠ ਵਦੀ ਤਿੱਥੀ ਮੱਸਿਆ (ਸਵੇਰੇ 8.24 ਤੱਕ) ਅਤੇ ਮਗਰੋਂ ਤਿੱਥੀ ਏਕਮ (ਜਿਹੜੀ ਕਸ਼ੈਅ ਹੋ ਗਈ ਹੈ)।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ       ਬ੍ਰਿਖ ’ਚ 
ਚੰਦਰਮਾ    ਬ੍ਰਿਖ ’ਚ 
ਮੰਗਲ      ਮੇਖ  ’ਚ
ਬੁੱਧ         ਮਿਥੁਨ ’ਚ 
ਗੁਰੂ        ਕਰਕ ’ਚ 
ਸ਼ੁੱਕਰ      ਕਰਕ ’ਚ 
ਸ਼ਨੀ       ਮੀਨ ’ਚ
ਰਾਹੂ       ਕੁੰਭ ’ਚ                                                     
ਕੇਤੂ       ਸਿੰਘ ’ਚ    

ਬਿਕ੍ਰਮੀ ਸੰਮਤ : 2083, ਹਾੜ੍ਹ ਪ੍ਰਵਿਸ਼ਟੇ 1, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 25 (ਜੇਠ), ਹਿਜਰੀ ਸਾਲ 1447, ਮਹੀਨਾ : ਜਿਲਹਿਜ਼, ਤਰੀਕ : 28, ਸੂਰਜ ਉਦੇ ਸਵੇਰੇ 5.27 ਵਜੇ, ਸੂਰਜ ਅਸਤ : ਸ਼ਾਮ 7.29 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮ੍ਰਿਗਸ਼ਿਰ (ਸ਼ਾਮ 7.09 ਤੱਕ) ਅਤੇ ਮਗਰੋਂ ਨਕਸ਼ੱਤਰ ਆਰਦਰਾ, ਯੋਗ : ਸ਼ੂਲ (ਸਵੇਰੇ 8.56 ਤੱਕ) ਅਤੇ ਮਗਰੋਂ ਯੋਗ ਗੰਡ, ਚੰਦਰਮਾ : ਚੰਦਰਮਾ ਬ੍ਰਿਖ ਰਾਸ਼ੀ ’ਤੇ (ਸਵੇਰੇ 8.41 ਤੱਕ) ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ। ਪੁਰਬ ਦਿਵਸ ਅਤੇ ਤਿਓਹਾਰ : ਅਧਿਕ ਜੇਠ ਮੱਸਿਆ, ਸੋਮਵਤੀ ਮੱਸਿਆ, ਜੇਠ ਅਧਿਕ (ਪੁਰਸ਼ੋਤਮ) ਮਹੀਨਾ ਸਮਾਪਤ, ਦਵੀਤੀਯ (ਸ਼ੁੱਧ) ਜੇਠ ਸੁਦੀ ਪੱਖ ਸ਼ੁਰੂ, ਵਿਕਮੀ ਹਾੜ੍ਹ ਸੰਕ੍ਰਾਂਤੀ, ਸੂਰਜ ਦੁਪਹਿਰ 12.52  (ਜਲੰਧਰ ਟਾਈਮ) ’ਤੇ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News