ਮਕਰ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰਕ ਕੰਮਾਂ ਲਈ ਚੰਗਾ ਰਹੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
Sunday, Jul 13, 2025 - 07:02 AM (IST)

ਮੇਖ : ਸਿਤਾਰਾ ਸ਼ਾਮ ਤੱਕ ਸਫਲਤਾ ਅਤੇ ਇੱਜ਼ਤਮਾਣ ਦੇਣ ਵਾਲਾ, ਪਰ ਬਾਅਦ ’ਚ ਕਾਰੋਬਾਰੀ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ।
ਬ੍ਰਿਖ : ਸਿਤਾਰਾ ਸ਼ਾਮ ਤੱਕ ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਰੂਚੀ ਰੱਖੇਗਾ, ਅਰਥ ਦਸ਼ਾ ਵੀ ਸੁਖਦ ਰਹੇਗੀ, ਫਿਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਮਿਥੁਨ : ਸਿਤਾਰਾ ਸ਼ਾਮ ਤੱਕ ਪੇਟ ਲਈ ਠੀਕ ਨਹੀਂ, ਇਸ ਲਈ ਸੀਮਾ ’ਚ ਖਾਣਾ-ਪੀਣਾ ਸਹੀ ਰਹੇਗਾ, ਫਿਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਕਰਕ : ਸ਼ਾਮ ਤੱਕ ਕਾਰੋਬਾਰੀ ਦਸ਼ਾ ਸੰਤੋਖਜਨਕ, ਸਫਲਤਾ ਅਤੇ ਇੱਜ਼ਤਮਾਣ ਦੀ ਪ੍ਰਾਪਤੀ, ਫਿਰ ਬਾਅਦ ’ਚ ਸਮਾਂ ਆਪੋਜ਼ਿਟ ਹਾਲਾਤ ਬਣਾਉਣ ਵਾਲਾ ਬਣੇਗਾ।
ਸਿੰਘ : ਸਿਤਾਰਾ ਸ਼ਾਮ ਤੱਕ ਪ੍ਰੇਸ਼ਾਨੀ ਦੇਣ ਅਤੇ ਵਿਪਰੀਤ ਹਾਲਾਤ ਰੱਖਣ ਵਾਲਾ, ਪਰ ਬਾਅਦ ’ਚ ਪਲਾਨਿੰਗ ਫਾਈਨਲ ਕਰਨ ਵਾਲਾ ਸਮਾਂ ਚੰਗਾ।
ਕੰਨਿਆ : ਸਿਤਾਰਾ ਸ਼ਾਮ ਤੱਕ ਬਿਹਤਰ, ਹਰ ਮੋਰਚੇ ’ਤੇ ਆਪ ਨੂੰ ਸਫਲਤਾ ਮਿਲੇਗੀ, ਪਰ ਬਾਅਦ ’ਚ ਸਮਾਂ ਮੁਸ਼ਕਿਲਾਂ ਵਾਲਾ ਬਣ ਸਕਦਾ ਹੈ।
ਬ੍ਰਿਸ਼ਚਕ : ਸ਼ਾਮ ਤੱਕ ਸਮਾਂ ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਰੱਖਣ ਵਾਲਾ, ਫਿਰ ਬਾਅਦ ’ਚ ਵੀ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਤੁਲਾ : ਸਿਤਾਰਾ ਸ਼ਾਮ ਤੱਕ ਜਾਇਦਾਦੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ, ਫਿਰ ਬਾਅਦ ’ਚ ਵੀ ਆਪ ਦੇ ਯਤਨ ਸਫਲ ਹੋਣਗੇ।
ਧਨੁ : ਸਿਤਾਰਾ ਸ਼ਾਮ ਤੱਕ ਕੰਮਕਾਜੀ ਕੰਮਾਂ ’ਚ ਲਾਭ ਦੇਣ ਅਤੇ ਬਿਹਤਰੀ ਦੇ ਹਾਲਾਤ ਰੱਖਣ ਵਾਲਾ, ਫਿਰ ਬਾਅਦ ’ਚ ਭੱਜ-ਦੌੜ ਵਧੇਗੀ।
ਮਕਰ : ਸਿਤਾਰਾ ਵਪਾਰਕ ਕੰਮਾਂ ਲਈ ਚੰਗਾ, ਕਾਰੋਬਾਰੀ ਟੂਰਿੰਗ ਵੀ ਲਾਭ ਦੇਵੇਗੀ, ਜਨਰਲ ਤੌਰ ’ਤੇ ਹਰ ਫਰੰਟ ’ਤੇ ਸਫਲਤਾ ਮਿਲੇਗੀ।
ਕੁੰਭ : ਸਿਤਾਰਾ ਸ਼ਾਮ ਤੱਕ ਧਨ ਹਾਨੀ, ਪ੍ਰੇਸ਼ਾਨੀ ਅਤੇ ਖਰਚਿਆਂ ਵਾਲਾ, ਫਿਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਮੀਨ : ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ’ਚ ਲਾਭ ਦੇਣ-ਇੱਜ਼ਤ ਮਾਣ ਵਧਾਉਣ ਵਾਲਾ, ਪਰ ਬਾਅਦ ’ਚ ਆਪਣੇ ਆਪ ਨੂੰ ਪੰਗਿਆਂ-ਝਮੇਲਿਆਂ ਤੋਂ ਬਚਾ ਕੇ ਰੱਖੋ।
13 ਜੁਲਾਈ 2025, ਐਤਵਾਰ
ਸਾਉਣ ਵਦੀ ਤਿੱਥੀ ਤੀਜ (13-14 ਮੱਧ ਰਾਤ 1.03 ਤੱਕ) ਅਤੇ ਮਗਰੋਂ ਤਿੱਥੀ ਚੌਥ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਮਕਰ ’ਚ
ਮੰਗਲ ਸਿੰਘ ’ਚ
ਬੁੱਧ ਕਰਕ ’ਚ
ਗੁਰੂ ਮਿਥੁਨ ’ਚ
ਸ਼ੁੱਕਰ ਬ੍ਰਿਖ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2082, ਹਾੜ੍ਹ ਪ੍ਰਵਿਸ਼ਟੇ 29, ਰਾਸ਼ਟਰੀ ਸ਼ਕ ਸੰਮਤ : 1947, ਮਿਤੀ : 22 (ਹਾੜ੍ਹ), ਹਿਜਰੀ ਸਾਲ 1447, ਮਹੀਨਾ : ਮੁਹੱਰਮ, ਤਰੀਕ : 17, ਸੂਰਜ ਉਦੇ ਸਵੇਰੇ 5.37 ਵਜੇ, ਸੂਰਜ ਅਸਤ : ਸ਼ਾਮ 7.30 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਰਵਣ (ਸਵੇਰੇ 6.53 ਤਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ, ਯੋਗ : ਪ੍ਰੀਤੀ (ਸ਼ਾਮ 6.01 ਵਜੇ ਤਕ) ਅਤੇ ਮਗਰੋਂ ਯੋਗ ਪ੍ਰੀਤੀ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ, ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਓਹਾਰ: ਕੱਜਲੀ ਤੀਜ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)