ਮਕਰ ਰਾਸ਼ੀ ਵਾਲਿਆਂ ਨੂੰ ਸਰਕਾਰੀ ਤੇ ਗ਼ੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ

Wednesday, Jun 24, 2026 - 05:10 AM (IST)

ਮਕਰ ਰਾਸ਼ੀ ਵਾਲਿਆਂ ਨੂੰ ਸਰਕਾਰੀ ਤੇ ਗ਼ੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ

ਮੇਖ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ, ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ-ਸਦਭਾਅ ਬਣਿਆ ਰਹੇਗਾ।
ਬ੍ਰਿਖ : ਦੁਸ਼ਮਣਾਂ ਦੀਆਂ ਸ਼ਰਾਰਤਾਂ-ਹਰਕਤਾਂ ’ਤੇ ਨਜ਼ਰ ਰੱਖਣੀ ਜ਼ਰੂਰੀ, ਕਿਉਂਕਿ ਉਹ ਆਪ ਨੂੰ ਆਪਣੇ ਝਮੇਲਿਆਂ ’ਚ ਲਪੇਟਣ ਦਾ ਯਤਨ ਕਰ ਸਕਦੇ ਹਨ।
ਮਿਥੁਨ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ ਅਤੇ ਮੁਸ਼ਕਲ ਦੀ ਹਰ ਘੜੀ ’ਚ ਉਹ ਆਪ ਨਾਲ ਖੜ੍ਹੀ ਹੋਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ।
ਕਰਕ : ਅਦਾਲਤੀ ਕੰਮਾਂ ਨੂੰ ਲਿਪਟਾਉਣ ਲਈ ਸਮਾਂ ਚੰਗਾ, ਵੱਡੇ ਲੋਕਾਂ ’ਚ ਆਪ ਦੀ ਪੈਠ-ਛਾਪ ਬਣੀ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਸਿੰਘ : ਵੱਡੇ ਲੋਕਾਂ ਦੀ ਮਦਦ-ਸਹਿਯੋਗ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ ਪਰ ਸੁਭਾਅ ’ਚ ਗੁੱਸਾ ਰਹੇਗਾ।
ਕੰਨਿਆ : ਟੀਚਿੰਗ, ਕੋਚਿੰਗ, ਟੂਰਿਜ਼ਮ, ਏਅਰ ਟਿਕਟਿੰਗ, ਲਿਕਰ, ਹੋਟਲਿੰਗ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਤੁਲਾ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ।
ਬ੍ਰਿਸ਼ਚਕ : ਉਲਝਣਾਂ ਝਮੇਲਿਆਂ ਕਰ ਕੇ ਆਪ ਦੀਆਂ ਮੁਸ਼ਕਲਾਂ, ਪ੍ਰੇਸ਼ਾਨੀਆਂ ਵਧ ਸਕਦੀਆਂ ਹਨ, ਇਸ ਲਈ ਹਰ ਕਦਮ ਸੋਚ-ਵਿਚਾਰ ਕੇ ਚੁਕਣਾ ਸਹੀ ਰਹੇਗਾ।
ਧਨ : ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿਜ਼ਮ ਵੀ ਲਾਭਕਾਰੀ, ਯਤਨ ਕਰਨ ’ਤੇ ਕੋਈ ਕਾਰੋਬਾਰੀ ਸਮੱਸਿਆ ਹੱਲ ਹੋ ਸਕਦੀ ਹੈ।
ਮਕਰ : ਸਰਕਾਰੀ, ਗੈਰ- ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਆਪ ਦੂਜਿਆਂ ’ਤੇ ਹਾਵੀ-ਪ੍ਰਭਾਵੀ ਰਹੋਗੇ, ਸ਼ਤਰੂ ਕਮਜ਼ੋਰ ਰਹਿਣਗੇ।
ਕੁੰਭ : ਧਾਰਮਿਕ ਕੰਮਾਂ ’ਚ ਰੁਚੀ, ਸੋਚ-ਵਿਚਾਰ ’ਚ ਪਾਜ਼ੇਟੀਵਿਟੀ ਰਹੇਗੀ, ਇਰਾਦਿਆਂ ’ਚ ਮਜ਼ਬੂਤੀ, ਅਰਥ ਦਸ਼ਾ ਠੀਕ-ਠਾਕ ਰਹੇਗੀ।
ਮੀਨ : ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਖਾਣ-ਪੀਣ ’ਚ ਸੰਜਮ ਵਰਤਣਾ ਸਹੀ ਰਹੇਗਾ, ਕੰਮਕਾਜੀ ਦਸ਼ਾ ਸੰਤੋਖਜਨਕ ਰਹੇਗੀ।

24 ਜੂਨ 2026, ਬੁੱਧਵਾਰ
ਦਵੀਤੀਯ (ਸ਼ੁੱਧ) ਜੇਠ ਸੁਦੀ ਤਿੱਥੀ ਦਸਮੀ (ਸ਼ਾਮ 6.13 ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ         ਮਿਥੁਨ ’ਚ 
ਚੰਦਰਮਾ     ਤੁਲਾ ’ਚ 
ਮੰਗਲ      ਬ੍ਰਿਖ ’ਚ
ਬੁੱਧ          ਕਰਕ ’ਚ 
ਗੁਰੂ         ਕਰਕ ’ਚ 
ਸ਼ੁੱਕਰ       ਕਰਕ ’ਚ 
ਸ਼ਨੀ        ਮੀਨ ’ਚ
ਰਾਹੂ        ਕੁੰਭ ’ਚ                                                     
ਕੇਤੂ        ਸਿੰਘ ’ਚ  

ਬਿਕ੍ਰਮੀ ਸੰਮਤ : 2083, ਹਾੜ੍ਹ ਪ੍ਰਵਿਸ਼ਟੇ 10 , ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 3 (ਹਾੜ੍ਹ), ਹਿਜਰੀ ਸਾਲ 1447, ਮਹੀਨਾ : ਮੁਹੱਰਮ, ਤਰੀਕ : 8 , ਸੂਰਜ ਉਦੇ ਸਵੇਰੇ 5.28 ਵਜੇ, ਸੂਰਜ ਅਸਤ : ਸ਼ਾਮ 7.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਚਿਤਰਾ (ਦੁਪਹਿਰ 1.59 ਤਕ) ਅਤੇ ਮਗਰੋਂ ਨਕਸ਼ੱਤਰ ਸਵਾਤੀ, ਯੋਗ : ਪਰਿਧ (ਸਵੇਰੇ 10.23 ਤੱਕ) ਅਤੇ ਮਗਰੋਂ ਯੋਗ ਸ਼ਿਵ, ਚੰਦਰਮਾ : ਤੁਲਾ  ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ, ਪੁਰਬ ਦਿਵਸ ਅਤੇ ਤਿਓਹਾਰ : ਸ਼੍ਰੀ ਗੰਗਾ ਦੁਸਹਰਾ ਪੁਰਵ, (ਹਰਿਦੁਆਰ)।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


author

Sandeep Kumar

Content Editor

Related News